ਦਫਤਰ ਜ਼ਿਲ•ਾ ਲੋਕ ਸੰਪਰਕ ਅਫਸਰ, ਫਿਰੋਜ਼ਪੁਰ

ਪੰਜਾਬ ’ਚ ਸ਼ੁਰੂ ਹੋਣਗੇ ਗੱਤਕਾ ਸਿਖਲਾਈ ਕੇਂਦਰ, ਗੁਰੂ ਹਰ ਸਹਾਏ ਵਿਖੇ ਪਹਿਲੇ ਗੱਤਕਾ ਸਿਖਲਾਈ ਕੇਂਦਰ ਖੋਲਣ ਦਾ ਐਲਾਨ : ਰਾਣਾ ਸੋਢੀ

ਖੇਡ ਮੰਤਰੀ ਵੱਲੋਂ 8 ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ

ਨੈਸ਼ਨਲ ਗੱਤਕਾ ਐਸੋਸੀਏਸ਼ਨ ਵੱਲੋਂ ਰਾਣਾ ਸੋਢੀ ਦਾ ‘ਸ੍ਰੋਮਣੀ ਖੇਡ ਪ੍ਰੋਮੋਟਰ’ ਐਵਾਰਡ ਨਾਲ ਸਨਮਾਨ

ਫਿਰੋਜ਼ਪੁਰ 29 ਜੂਨ (ਪ.ਪ) ਗੱਤਕਾ ਵਿਰਸੇ ਦੀ ਪੁਰਾਤਨ ਖੇਡ ਹੈ ਜੋ ਖਿਡਾਰੀਆਂ ਨੂੰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਦੀ ਹੈ। ਇਸ ਕਰਕੇ ਰਾਜ ਸਰਕਾਰ ਇਸ ਖੇਡ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਖੇਡ ਵਿਭਾਗ ਰਾਹੀਂ ਪ੍ਰਫੁੱਲਤ ਕਰਨ ਖਾਤਰ ਪੰਜਾਬ ’ਚ ਵੱਖ ਵੱਖ ਥਾਵਾਂ ’ਤੇ ਗੱਤਕਾ ਸਿਖਲਾਈ ਕੇਂਦਰ ਖੋਲੇ ਜਾਣਗੇ ਤਾਂ ਜੋ ਬੱਚੇ ਨਸ਼ਿਆਂ ਅਤੇ ਮਾੜੀਆਂ ਕੁਰਿਹਤਾਂ ਤੋਂ ਬਚਦੇ ਹੋਏ ਖੇਡਾਂ ਨਾਲ ਜੁੜ ਸਕਣ।

ਇਹ ਵਿਚਾਰ ਅੱਜ ਇੱਥੇ ਖੇਡਾਂ ਅਤੇ ਯੁਵਕ ਸੇਵਾਵਾਂ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਮਾਤਾ ਸਾਹਿਬ ਕੌਰ ਪਬਲਿਕ ਸਕੂਲ ਗੁਰੂਹਰਸਹਾਏ ਵਿਖੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਅਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾ) ਦੇ ਸਹਿਯੋਗ ਨਾਲ ਤਿੰਨ ਰੋਜਾ 8 ਵੀਂ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦਾ ਉਦਘਾਟਨ ਕਰਦਿਆਂ ਕੀਤਾ।

ਉਨਾਂ ਕਿਹਾ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਿਡਾਰੀਆਂ ਨੂੰ ਸ਼ਰੀਰਕ ਅਤੇ ਮਾਨਸਿਕ ਪੱਖੋਂ ਤੰਦਰੁਸਤ ਰੱਖਣ ਦੇ ਮਕਸਦ ਨਾਲ ਰਾਜ ਸਰਕਾਰ ਖੇਡਾਂ ਵੱਲ ਵੱਧ ਤੋਂ ਵੱਧ ਤਵੱਜੋਂ ਦੇ ਰਹੀ ਹੈ ਉਨ•ਾਂ ਕਿਹਾ ਕਿ ਖੇਡ ਵਿਭਾਗ ਵੱਲੋਂ ਗੱਤਕੇ ਨੂੰ ਪੰਜਾਬ ਵਿੱਚ ਹੋਰ ਪ੍ਰਚਲਿਤ ਕਰਨ ਲਈ ਹਰ ਸਕੂਲ ਅਤੇ ਕਾਲਜ ਵਿੱਚ ਇਸ ਖੇਡ ਸ਼ੁਰੂ ਕਰਵਾਇਆ ਜਾਵੇਗਾ। ਉਨ•ਾਂ ਇਸ ਖੇਡ ਦੇ ਵਿਕਾਸ ਲਈ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਨੂੰ ਆਪਣੇ ਇਖਤਿਆਰੀ ਫੰਡ ਵਿੱਚੋਂ 5 ਲੱਖ ਰੁਪਏ ਦੇਣ ਦਾ ਐਲਾਨ ਕਰਦਿਆਂ ਕਿਹਾ ਕਿ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਸਵੈ ਰੱਖਿਅਕ ਖੇਡ ਦੇ ਬਾਨੀ ਗੁਰੂ ਹਰਗੋਬਿੰਦ ਸਾਹਿਬ ਦੇ ਪ੍ਰਕਾਸ਼ ਉਤਸਵ ’ਤੇ ਕੌਮੀ ਪੱਧਰ ਦੇ ਗੱਤਕਾ ਖੇਡ ਮੁਕਾਬਲੇ ਪੰਜਾਬ ਵਿੱਚ ਕਰਵਾਏ ਜਾ ਰਹੇ ਹਨ। ਉਨ•ਾਂ ਇਸ ਮੌਕੇ ਐਲਾਨ ਕੀਤਾ ਕਿ ਪੰਜਾਬ ਦਾ ਪਹਿਲਾ ਗੱਤਕਾ ਸਿਖਲਾਈ ਕੇਂਦਰ ਗੁਰੂਹਰਸਹਾਏ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।

ਇਸ ਮੌਕੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਇਸ ਕੌਮੀ ਗੱਤਕਾ ਚੈਂਪੀਅਨਸ਼ਿਪ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਵਿੱਚ 14 ਰਾਜਾਂ ਤੋਂ ਗੱਤਕਾ ਖਿਡਾਰੀ ਅਤੇ ਖਿਡਾਰਣਾਂ ਭਾਗ ਲੈ ਰਹੀਆਂ ਹਨ ਜਿਨ•ਾਂ ਵਿੱਚ ਹਰਿਆਣਾ, ਚੰਡੀਗੜ•, ਦਿੱਲੀ, ਰਾਜਸਥਾਨ, ਮਹਾਰਾਸ਼ਟਰ, ਪਾਂਡੀਚਿਰੀ, ਉਤਰਾਖੰਡ, ਛੱਤੀਸ਼ਗੜ•, ਉਤਰਪ੍ਰਦੇਸ਼, ਤਾਮਿਲਨਾਡੂ, ਕਰਨਾਟਕਾ, ਪੰਜਾਬ, ਜੰਮੂ ਅਤੇ ਤੇਲੰਗਾਨਾ ਰਾਜਾਂ ਵੱਲੋਂ ਸ਼ਮੂਲੀਅਤ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ•ਾ ਖੇਡ ਅਫਸਰ ਸੁਨੀਲ ਸ਼ਰਮਾ ਨੇ ਦੱਸਿਆ ਕਿ ਇਹ ਗੱਤਕਾ ਚੈਪੀਂਅਨਸ਼ਿਪ ਜ਼ਿਲ•ਾ ਗੱਤਕਾ ਐਸੋਸੀਏਸ਼ਨ ਫਿਰੋਜ਼ਪੁਰ ਦੇ ਪ੍ਰਧਾਨ ਹਰਬੀਰ ਸਿੰਘ ਦੀ ਸਰਪ੍ਰਸਤੀ ਹੇਠ ਕਰਵਾਈ ਜਾ ਰਹੀ ਹੈ। ਉਨ•ਾਂ ਦੱਸਿਆ ਕਿ ਜ਼ਿਲ•ੇ ਅੰਦਰ ਖੇਡ ਸਟੇਡੀਅਮਾਂ ਨੂੰ ਨਵਿਆਉਣ ਦਾ ਕੰਮ ਜੰਗੀ ਪੱਧਰ ’ਤੇ ਜਾਰੀ ਹੈ। ਖੇਡ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਨੌਜਵਾਨ ਪੀੜ•ੀ ਵਿੱਚੋਂ ਯੋਗ ਖਿਡਾਰੀਆਂ ਦੀ ਤਲਾਸ਼ ਕਰਨ ਅਤੇ ਉਨ•ਾਂ ਨੂੰ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੇ ਯੋਗ ਬਣਾਉਣ ਲਈ ਨਵੀਂ ਖੇਡ ਨੀਤੀ ਤਹਿਤ ਕਾਰਵਾਈ ਜਾਰੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰੂ ਹਰਦੀਪ ਸਿੰਘ ਸੋਢੀ, ਲਖਬੀਰ ਸਿੰਘ ਡੀ.ਐ¤ਸ.ਪੀ, ਆਤਮਜੀਤ ਸਿੰਘ, ਗੁਰਦੀਪ ਸਿੰਘ ਢਿੱਲੋਂ, ਇਸਮਾ ਦੇ ਵਾਈਸ ਚੇਅਰਮੈਨ ਅਵਤਾਰ ਸਿੰਘ ਪਟਿਆਲਾ, ਬਲਜੀਤ ਸਿੰਘ ਸੈਣੀ, ਗੁਰਮੀਤ ਸਿੰਘ ਰਾਜਪੁਰਾ, ਨਸ਼ੀਬ ਸਿੰਘ ਸੰਧੂ, ਰਵੀ ਸ਼ਰਮਾ, ਰਵੀ ਦੱਤ ਚਾਵਲਾ, ਸ਼ਿੰਦਰਪਾਲ ਸਿੰਘ ਭੋਲਾ, ਬੂਟਾ ਸਿੰਘ ਪੰਧੂ, ਐਡਵੋਕੇਟ ਸ਼ਵਿੰਦਰ ਸਿੰਘ ਸਿੱਧੂ, ਸੀਮੂ ਪਾਸ਼ੀ, ਬਿਕਰਮਜੀਤ ਸਿੰਘ ਬੇਦੀ, ਸੋਨੂੰ ਮੌਂਗਾ, ਦਵਿੰਦਰ ਸਿੰਘ ਜੰਗ ਵੀ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *