‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਡੇਅਰੀ ਵਿਭਾਗ ਵੱਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਫਗਵਾੜਾ 29 ਜੂਨ (ਚੇਤਨ ਸ਼ਰਮਾ) ਲੋਕਾਂ ਨੂੰ ਸਾਫ਼-ਸੁਥਰੇ ਅਤੇ ਮਿਲਾਵਟ ਰਹਿਤ ਭੋਜਨ ਪਦਾਰਥਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਸ੍ਰੀ ਬਲਵਿੰਦਰ ਜੀਤ ਦੀ ਅਗਵਾਈ ਹੇਠ ਫਗਵਾੜਾ ਦੇ ਪਿੰਡ ਚੱਕ ਪ੍ਰੇਮਾ ਵਿਖੇ ਇਕ ਵਿਸ਼ਾਲ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵੱਡੀ ਗਿਣਤੀ ਵਿਚ ਹਾਜ਼ਰ ਦੁੱਧ ਉਤਪਾਦਕਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਡਾਇਰੈਕਟਰ ਸ੍ਰੀ ਬਲਵਿੰਦਰ ਜੀਤ ਨੇ ਦੁੱਧ ਉਤਪਾਦਕਾਂ ਨੂੰ ਸ਼ੁੱਧ ਅਤੇ ਮਿਲਾਵਟ ਰਹਿਤ ਦੁੱਧ ਮੁਹੱਈਆ ਕਰਵਾਉਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਉਨ•ਾਂ ਦੱਸਿਆ ਕਿ ਦੁੱਧ ਇਕ ਸੰਪੂਰਨ ਭੋਜਨ ਹੈ, ਜਿਸ ਵਿਚ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਾਰੇ ਜ਼ਰੂਰੀ ਤੱਤ ਹੁੰਦੇ ਹਨ। ਉਨ•ਾਂ ਕਿਹਾ ਦੁੱਧ ਹੱਡੀਆਂ ਦੀ ਮਜ਼ਬੂਤੀ ਅਤੇ ਦਿਮਾਗੀ ਵਿਕਾਸ ਲਈ ਬੇਹੱਦ ਜ਼ਰੂਰੀ ਹੈ, ਪਰੰਤੂ ਸਾਨੂੰ ਇਹ ਧਿਆਨ ਰੱਖਣਾ ਚਾਹੀਦਾ ਹੈ ਕਿ ਦੁੱਧ ਮਿਲਾਵਟ ਅਤੇ ਹਾਨੀਕਾਰਕ ਤੱਤਾਂ ਤੋਂ ਰਹਿਤ ਹੋਵੇ। ਉਨ•ਾਂ ਕਿਹਾ ਕਿ ਇਸੇ ਲਈ ਅਜਿਹੇ ਦੁੱਧ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਹੀ ਦੁੱਧ ਮੁਹੱਈਆ ਹੋ ਸਕੇ। ਇਸ ਮੌਕੇ ਉਨ•ਾਂ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਅਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਇਨ•ਾਂ ਦਾ ਲਾਹਾ ਲੈ ਕੇ ਆਪਣੀ ਆਮਦਨ ਵਿਚ ਵਾਧਾ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਦੁੱਧ ਉਤਪਾਦਕਾਂ ਨੇ ਵਾਅਦਾ ਕੀਤਾ ਕਿ ਉਹ ਬਿਲਕੁਲ ਸ਼ੁੱਧ ਅਤੇ ਮਿਲਾਵਟ ਰਹਿਤ ਦੁੱਧ ਲੋਕਾਂ ਨੂੰ ਮੁਹੱਈਆ ਕਰਵਾ ਕੇ ਸਰਕਾਰ ਦੇ ਇਸ ਮਿਸ਼ਨ ਦੀ ਸਫਲਤਾ ਲਈ ਪੂਰਾ ਸਹਿਯੋਗ ਕਰਨਗੇ।

ਫੋਟੋ-400-ਕੈਪਸ਼ਨ-ਦੁੱਧ ਉਤਪਾਦਕ ਜਾਗਰੂਕਤਾ ਕੈਂਪ ਦੌਰਾਨ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਬਲਵਿੰਦਰ ਜੀਤ ਅਤੇ ਹੋਰ ਅਧਿਕਾਰੀ।

Geef een reactie

Het e-mailadres wordt niet gepubliceerd. Vereiste velden zijn gemarkeerd met *