ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੀ ਹੋਈ ਮੀਟਿੰਗ

ਕਪੂਰਥਲਾ, 3 ਜੁਲਾਈ, ਵਿਸ਼ੇਸ਼ ਪ੍ਰਤੀਨਿਧ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪੰਜਾਬ ਦੇ ਵ¤ਖ-ਵ¤ਖ ਪਿੰਡਾਂ ਵਿਚ ਸਿ¤ਖ ਸੰਗਤਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ । ਇਸੇ ਕੜੀ ਤਹਿਤ ਜਥੇਦਾਰ ਰਾਜਿੰਦਰ ਸਿੰਘ ਫ਼ੌਜੀ ਮੈਂਬਰ ਅਡਜੈਕਟਿਵ ਕਾਰਜਕਾਰਨੀ ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੀ ਅਗਵਾਈ ਵਿਚ ਪਿੰਡ ਮਹੀਜੀਤਪੁਰ ਬਖ਼ਸ਼ੀਸ਼ ਸਿੰਘ ਦੇ ਘਰ ਇਕ ਵਿਸ਼ੇਸ਼ ਮੀਟਿੰਗ ਹੋਈ । ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਦਾਰ ਰਾਜਿੰਦਰ ਸਿੰਘ ਫ਼ੌਜੀ ਨੇ ਕਿਹਾ ਕਿ ਸਰਬ¤ਤ ਖ਼ਾਲਸਾ ਵਲੋਂ ਬਣਾਏ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵਲੋਂ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਉਣ ਲਈ ਲਾਏ ਗਏ ਮੋਰਚੇ ਦੀ ਹਮਾਇਤ ਕਰਦਿਆਂ ਕਿਹਾ ਇਸ ਕਾਂਡ ਦੇ ਪੁਲਿਸ ਦੋਸ਼ੀਆਂ ਤੇ ਸਿਆਸੀ ਆਗੂਆਂ ਜਿਨ•ਾਂ ਦੇ ਹੁਕਮਾਂ ‘ਤੇ ਗੋਲੀਆਂ ਚਲਾਈਆਂ ਗਈਆਂ, ਨੂੰ ਸਖ਼ਤ ਸਜਾਵਾਂ ਮਿਲਣੀਆਂ ਚਾਹੀਦੀਆਂ ਹਨ ਕਿਉਂਕਿ ਇਸ ਗੋਲੀ ਕਾਂਡ ਵਿਚ ਦੋ ਵਿਅਕਤੀਆਂ ਦੀ ਮੌਤ ਤੇ ਕਈ ਜ਼ਖ਼ਮੀ ਹੋ ਗਏ ਸਨ । ਉਨ•ਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿਚ ਅ¤ਜ ਤ¤ਕ ਨਾ ਅਕਾਲੀ ਭਾਜਪਾ ਸਰਕਾਰ ਨੇ ਕੋਈ ਨਿਆਂ ਦਿ¤ਤਾ ਸੀ ਅਤੇ ਨਾ ਹੁਣ ਵਾਲੀ ਕੈਪਟਨ ਸਰਕਾਰ ਨਿਆਂ ਦੇ ਰਹੀ ਹੈ । ਇਸ ਮੌਕੇ ਮਾਸਟਰ ਜਗੀਰ ਟਿ¤ਬਾ, ਜਥੇਦਾਰ ਤਲਵਿੰਦਰ ਸਿੰਘ, ਜਥੇਦਾਰ ਜੋਗਾ ਸਿੰਘ ਤਲਵੰਡੀ ਚੌਧਰੀਆਂ ਤੇ ਬਖ਼ਸ਼ੀਸ਼ ਸਿੰਘ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ‘ਤੇ ਬਲਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਪਲਵਿੰਦਰ ਸਿੰਘ, ਮਾਗੀ ਸਿੰਘ, ਬਚਨ ਸਿੰਘ, ਗੁਰਮੇਲ ਸਿੰਘ ਤਲਵੰਡੀ, ਰੌਪ ਚੰਦ, ਪ੍ਰੇਮ ਸਿੰਘ, ਤਰਲੋਚਨ ਸਿੰਘ, ਸੰਤੋਖ ਸਿੰਘ, ਬਿੰਦਰ ਸਿੰਘ, ਗੁਰਵਿੰਦਰ ਸਿੰਘ ਅਤੇ ਵਿਕਰਮਜੀਤ ਸਿੰਘ ਆਦਿ ਹਾਜ਼ਰ ਸਨ ।

Geef een reactie

Het e-mailadres wordt niet gepubliceerd. Vereiste velden zijn gemarkeerd met *