ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਡੇਅਰੀ ਵਿਭਾਗ ਨੇ ਲਗਾਇਆ ਦੁੱਧ ਖਪਤਕਾਰ ਜਾਗਰੂਕਤਾ ਕੈਂਪ

ਕਪੂਰਥਲਾ, 5 ਜੁਲਾਈ, ਵਿਸ਼ੇਸ਼ ਪ੍ਰਤੀਨਿਧ
ਲੋਕਾਂ ਨੂੰ ਸਾਫ਼-ਸੁਥਰੇ ਅਤੇ ਮਿਲਾਵਟ ਰਹਿਤ ਭੋਜਨ ਪਦਾਰਥਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਦੇ ਦਿਸ਼ਾ-ਨਿਰਦੇਸ਼ਾਂ ’ਤੇ ਡੇਅਰੀ ਵਿਕਾਸ ਵਿਭਾਗ ਵੱਲੋਂ ਮੁਹੱਬਤ ਨਗਰ ਵਿਖੇ ਦੁੱਧ ਖਪਤਕਾਰ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਸ੍ਰੀ ਬਲਵਿੰਦਰ ਜੀਤ ਨੇ ਦੱਸਿਆ ਕਿ ਇਸ ਕੈਂਪ ਦੌਰਾਨ ਲੋਕਾਂ ਵੱਲੋਂ ਲਿਆਂਦੇ ਗਏ ਦੁੱਧ ਕੇ 25 ਸੈਂਪਲਾਂ ਦੀ ਪਰਖ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ ਕੇਵਲ 9 ਦਾ ਮਿਆਰ ਹੀ ਠੀਕ ਪਾਇਆ ਗਿਆ ਜਦਕਿ 16 ਮਿਆਰ ’ਤੇ ਖਰੇ ਨਹੀਂ ਉ¤ਤਰ ਸਕੇ। ਉਨ੍ਹਾਂ ਕਿਹਾ ਕਿ ਦੁੱਧ ਇਕ ਸੰਪੂਰਨ ਭੋਜਨ ਹੈ, ਜਿਸ ਵਿਚ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਾਰੇ ਜ਼ਰੂਰੀ ਤੱਤ ਹੁੰਦੇ ਹਨ। ਉਨ੍ਹਾਂ ਕਿਹਾ ਦੁੱਧ ਹੱਡੀਆਂ ਦੀ ਮਜ਼ਬੂਤੀ ਅਤੇ ਦਿਮਾਗੀ ਵਿਕਾਸ ਲਈ ਬੇਹੱਦ ਜ਼ਰੂਰੀ ਹੈ, ਪਰੰਤੂ ਸਾਨੂੰ ਇਹ ਧਿਆਨ ਰੱਖਣਾ ਚਾਹੀਦਾ ਹੈ ਕਿ ਦੁੱਧ ਮਿਲਾਵਟ ਅਤੇ ਹਾਨੀਕਾਰਕ ਤੱਤਾਂ ਤੋਂ ਰਹਿਤ ਹੋਵੇ। ਉਨ੍ਹਾਂ ਕਿਹਾ ਕਿ ਇਸੇ ਲਈ ਅਜਿਹੇ ਦੁੱਧ ਪਰਖ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਹੀ ਦੁੱਧ ਮੁਹੱਈਆ ਹੋ ਸਕੇ। ਇਸ ਮੌਕੇ ਡੇਅਰੀ ਵਿਕਾਸ ਇੰਸਪੈਕਟਰ ਸ੍ਰੀ ਸੁਖਵਿੰਦਰ ਕੁਮਾਰ, ਮੋਬਾਈਲ ਵੈਨ ਇੰਚਾਰਜ ਸ੍ਰੀ ਬਲਜਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *