ਹੁਣ ਜ਼ਿਲ੍ਹੇ ਨੂੰ ਹਰਿਆ-ਭਰਿਆ ਰੱਖਣ ਵਿਚ ਵੀ ਸਹਿਯੋਗ ਦੇਣਗੇ ‘ਖੁਸ਼ਹਾਲੀ ਦੇ ਰਾਖੇ’-ਅਵਤਾਰ ਸਿੰਘ ਭੁੱਲਰ

ਕਪੂਰਥਲਾ, 5 ਜੁਲਾਈ, ਵਿਸ਼ੇਸ਼ ਪ੍ਰਤੀਨਿਧ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਤੰਦਰੁਸਤ ਪੰਜਾਬ’ ਵਿਚ ‘ਖੁਸ਼ਹਾਲੀ ਦੇ ਰਾਖੇ’ ਵੀ ਆਪਣਾ ਯੋਗਦਾਨ ਪਾਉਣਗੇ ਅਤੇ ਜ਼ਿਲ੍ਹੇ ਨੂੰ ਹਰਿਆ-ਭਰਿਆ ਰੱਖਣ ਲਈ ਉਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਇਹ ਪ੍ਰਗਟਾਵਾ ਅੱਜ ਸਥਾਨਕ ਯੋਜਨਾ ਭਵਨ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਨੇ ‘ਗਾਰਡੀਅਨਸ ਆਫ਼ ਗਵਰਨੈਸ’ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ‘ਖੁਸ਼ਹਾਲੀ ਦੇ ਰਾਖੇ’ ਪਹਿਲਾਂ ਹੀ ਲੋਕਾਂ ਨੂੰ ਪਿੰਡਾਂ ਵਿਚ ਵੱਖ-ਵੱਖ ਸਰਕਾਰੀ ਸੇਵਾਵਾਂ ਠੀਕ ਢੰਗ ਨਾਲ ਮੁਹੱਈਆ ਕਰਵਾਉਣ ਵਿਚ ਆਪਣਾ ਸਹਿਯੋਗ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਪੌਦੇ ਲਗਾਉਣ ਦੀ ਚਲਾਈ ਗਈ ਮੁਹਿੰਮ ਵਿਚ ਵੀ ਹੁਣ ਉਨ੍ਹਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ। ਸ. ਭੁੱਲਰ ਨੇ ਉਨ੍ਹਾਂ ਨੂੰ ਕਿਹਾ ਕਿ ਉਹ ਪਿੰਡਾਂ ਵਿਚ ਖਾਲੀ ਅਤੇ ਬੰਜਰ ਜ਼ਮੀਨਾਂ ਦੀ ਪਹਿਚਾਣ ਕਰਨ, ਜਿਥੇ ਕਿ ‘ਮਗਨਰੇਗਾ’ ਤਹਿਤ ਪੌਦੇ ਲਗਾਏ ਜਾ ਸਕਦੇ ਹਨ। ਸਾਰੇ ਰਾਖਿਆਂ ਨੇ ਇਸ ਮੌਕੇ ਭਰੋਸਾ ਦਿਵਾਇਆ ਕਿ ਉਹ ਇਸ ਕੰਮ ਨੂੰ ਬਾਖੂਬੀ ਅੰਜਾਮ ਦੇਣਗੇ। ਇਸ ਮੌਕੇ ‘ਜੀ. ਓ. ਜੀਜ਼’ ਦੇ ਜ਼ਿਲ੍ਹਾ ਇੰਚਾਰਜ ਕਰਨਲ ਮਨਦੀਪ ਸਿੰਘ ਗਰੇਵਾਲ, ਕਰਨਲ ਤਰਨਜੀਤ ਸਿੰਘ, ਸੂਬੇਦਾਰ ਮੇਜਰ ਰਣਜੀਤ ਸਿੰਘ ਸੰਧੂ ਅਤੇ ਵੱਖ-ਵੱਖ ਸਬ-ਡਵੀਜ਼ਨਾਂ ਦੇ ਜੀ. ਓ. ਜੀਜ਼ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *