ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਬੱਚਿਆਂ ਦਾ ਸਿਹਤਮੰਦ ਹੋਣਾ ਜਰੂਰੀ-ਸਿਵਲ ਸਰਜਨ

ਓ. ਆਰ.ਐੱਸ. ਤੇ ਜਿੰਕ ਕਾਰਨਰ ਦਾ ਉਦਘਾਟਨ
ਫਗਵਾੜਾ 9 ਜੁਲਾਈ (ਚੇਤਨ ਸ਼ਰਮਾ) 9 ਜੁਲਾਈ ਤੋਂ 21 ਜੁਲਾਈ ਤੱਕ ਚਲੱਣ ਵਾਲੇ ਤੀਵਰ ਦਸਤ ਰੋਕੂ ਪੰਦਰਵਾੜਾ ਦੇ ਸੰਬੰਧ ਵਿੱਚ ਅੱਜ ਸਿਵਲ ਹਸਪਤਾਲ ਵਿਖੇ ਓ.ਆਰ.ਐੱਸ ਅਤੇ ਜਿੰਕ ਕਾਰਨਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਕਿਹਾ ਕਿ ਤੰਦਰੁਸਤ ਪੰਜਾਬ ਦੀ ਸਿਰਜਣਾ ਲਈ ਬੱਚਿਆਂ ਦੀ ਸਿਹਤ ਚੰਗੀ ਹੋਣਾ ਬਹੁਤ ਜਰੂਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਦਸਤ ਰੋਕੂ ਪੰਦਰਵਾੜੇ ਦਾ ਮੁੱਖ ਉਦੇਸ਼ 0-5 ਸਾਲ ਦੇ ਬੱਚਿਆਂ ਦੀਆਂ ਦਸਤ ਨਾਲ ਹੋਣ ਵਾਲੀਆਂ ਮੌਤਾਂ ਦਾ ਗ੍ਰਾਫ ਜੀਰੋ ਲੈ ਕੇ ਆਉਣਾ ਹੈ। ਡਾ. ਬਲਵੰਤ ਸਿੰਘ ਨੇ ਕਿਹਾ ਕਿ ਓ.ਆਰ.ਐੱਸ. ਅਤੇ ਜਿੰਕ ਦਸਤ ਰੋਗ ਦਾ ਪ੍ਰਭਾਵਸ਼ਾਲੀ ਇਲਾਜ ਹੈ।
ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਨੇ ਕਿਹਾ ਕਿ ਜਿਲੇ ਵਿੱਚ 0-5 ਸਾਲ ਦੇ ਬੱਚਿਆਂ ਦੀ ਗਿਣਤੀ 87582 ਹੈ । ਜਿਲੇ ਵਿੱਚ 202 ਓ.ਆਰ.ਐੱਸ. ਤੇ ਜਿੰਕ ਕਾਰਨਰ ਬਣਾਏ ਗਏ ਹਨ। ਇਸ ਪੰਦਰਵਾੜੇ ਦੌਰਾਨ ਆਸ਼ਾ ਵਰਕਰ ਵੱਲੋਂ ਘਰ ਘਰ ਜਾ ਕੇ ਓ.ਆਰ.ਐੱਸ. ਦੇ ਪੈਕੇਟ ਵੰਡੇ ਜਾਣਗੇ ਤੇ ਘੋਲ ਬਣਾਉਣ ਦੀ ਵਿਧੀ ਵੀ ਦੱਸੀ ਜਾਏਗੀ। ਇਸ ਤੋਂ ਇਲਾਵਾ ਜਿਹੜੇ ਬੱਚੇ ਜਿਆਦਾ ਦਸਤ ਨਾਲ ਜਾਣ ਕੁਪੋਸ਼ਣ ਨਾਲ ਪੀੜਤ ਹਨ ਉਨ੍ਹਾਂ ਦੀ ਸਕਰੀਨਿੰਗ ਕਰ ਕੇ ਨੇੜੇ ਦੇ ਸਰਕਾਰੀ ਸਿਹਤ ਕੇਂਦਰ ਵਿੱਚ ਰੈਫਰ ਕੀਤਾ ਜਾਏਗਾ। ਉਨ੍ਹਾਂ ਇਹ ਵੀ ਦੱਸਿਆ ਕਿ ਹੈਲਥ ਟੀਮਾਂ ਵੱਲੋਂ ਸਕੂਲ਼ਾਂ ਵਿੱਚ ਜਾ ਕੇ ਹੱਥ ਧੋਣ ਦੇ ਤਰੀਕਿਆਂ ਬਾਰੇ ਵੀ ਜਾਗਰੂਕ ਕੀਤਾ ਜਾਏਗਾ।
ਬੱਚਿਆਂ ਦੇ ਰੋਗਾਂ ਦੇ ਮਾਹਰ ਡਾਕਟਰ ਕੰਵਲਜੀਤ ਕੌਰ ਨੇ ਹਾਜਰੀਨ ਨੂੰ ਕਿਹਾ ਕਿ ਦਸਤ ਲੱਗਣ ਤੇ ਬੱਚੇ ਨੂੰ ਓ.ਆਰ.ਐੱਸ. ਦਾ ਘੋਲ ਦਿੱਤਾ ਜਾਏ ਤੇ 14 ਦਿਨ ਤੱਕ ਜਿੰਕ ਦੀ ਗੋਲੀ ਖਾਣ ਨੂੰ ਦਿੱਤੀ ਜਾਏ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਬੱਚੇ ਨੂੰ 6 ਮਹੀਨਿਆਂ ਤੱਕ ਮਾਂ ਦਾ ਦੁੱਧ ਹੀ ਦਿੱਤਾ ਜਾਏ ਤੇ ਬੋਤਲ ਨਾਲ ਦੁੱਧ ਨਾ ਪਿਲਾਇਆ ਜਾਏ। ਉਨ੍ਹਾਂ ਇਹ ਵੀ ਕਿਹਾ ਕਿ ਦਸਤ ਲੱਗਣ ਤੇ ਅਕਸਰ ਬੱਚੇ ਨੂੰ ਦੁੱਧ ਦੇਣਾ ਬੰਦ ਕਰ ਦਿੱਤਾ ਜਾਂਦਾ ਹੈ ਅਜਿਹਾ ਨਾ ਕੀਤਾ ਜਾਏ।
ਇਸ ਮੌਕੇ ‘ਤੇ ਸਹਾਇਕ ਸਿਵਲ ਸਰਜਨ ਡਾ.ਰਮੇਸ਼ ਕੁਮਾਰੀ ਬੰਗਾ,ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਪਰਿਵਾਰ ਭਲਾਈ ਅਫਸਰ ਡਾ. ਸੁਰਿੰਦਰ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ, ਡਾ. ਜਸਮੀਨ ਕੌਰ, ਜਿਲਾ ਮਾਸ ਮੀਡੀਆ ਅਫਸਰ ਪਰਮਜੀਤ ਕੌਰ, ਡਿਪਟੀ ਮਾਸ ਮੀਡੀਆ ਅਫਸਰ ਸ਼ਸ਼ੀ ਬਾਲਾ, ਨੀਲਮ ਕੁਮਾਰੀ ਤੇ ਹੋਰ ਹਾਜਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *