ਫਗਵਾੜਾ ’ਚ ਮਠਿਆਈ, ਫਲ਼ਾਂ ਦੀਆਂ ਦੁਕਾਨਾਂ ਅਤੇ ਢਾਬਿਆਂ ਦੀ ਅਚਨਚੇਤ ਚੈਕਿੰਗ

ਫਗਵਾੜਾ 11 ਜੁਲਾਈ (ਅਸ਼ੋਕ ਸ਼ਰਮਾ-ਚੇਤਨ ਸ਼ਰਮਾ) ਸੂਬੇ ਨੂੰ ਸਿਹਤਮੰਦ ਬਣਾਉਣ ਅਤੇ ਲੋਕਾਂ ਨੂੰ ਮਿਆਰੀ ਭੋਜਨ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ‘ਤੰਦਰੁਸਤ ਪੰਜਾਬ’ ਤਹਿਤ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਅਤੇ ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਨਿਰਦੇਸ਼ਾਂ ’ਤੇ ਅੱਜ ਸਿਹਤ ਵਿਭਾਗ ਦੀ ਫੂਡ ਸੇਫਟੀ ਟੀਮ ਵੱਲੋਂ ਫਗਵਾੜਾ ਵਿਚ ਮਠਿਆਈ ਤੇ ਫਲਾਂ ਦੀਆਂ ਦੁਕਾਨਾਂ ਤੋਂ ਇਲਾਵਾ ਢਾਬਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਹਾਇਕ ਕਮਿਸ਼ਨਰ ਫੂਡ ਸੇਫਟੀ ਡਾ. ਹਰਜੋਤ ਪਾਲ ਸਿੰਘ ਦੀ ਅਗਵਾਈ ਵਾਲੀ ਇਸ ਟੀਮ ਵਿਚ ਫੂਡ ਸੇਫਟੀ ਅਫ਼ਸਰ ਸ੍ਰੀ ਸਤਨਾਮ ਸਿੰਘ ਅਤੇ ਹੋਰ ਅਧਿਕਾਰੀ ਸ਼ਾਮਿਲ ਸਨ। ਇਸ ਚੈਕਿੰਗ ਦੌਰਾਨ ਟੀਮ ਨੇ ਫਗਵਾੜਾ ਦੇ ਹਰਗੋਬਿੰਦ ਨਗਰ, ਜੀ. ਟੀ ਰੋਡ, ਪਲਾਹੀ ਰੋਡ ਅਤੇ ਸਤਨਾਮਪੁਰਾ ਆਦਿ ਇਲਾਕਿਆਂ ਵਿਚੋਂ ਕੁਲ 11 ਸੈਂਪਲ ਭਰੇ, ਜਿਨ•ਾਂ ਵਿਚ ਦੁੱਧ, ਅੰਬ, ਕੇਲਾ, ਖਜੂਰ, ਪਪੀਤਾ, ਮਾਂਹ ਦੀ ਦਾਲ, ਪਾਨ ਮਸਾਲਾ ਆਦਿ ਸ਼ਾਮਲ ਸਨ। ਇਸ ਦੌਰਾਨ ਟੀਮ ਵੱਲੋਂ ਕੁਝ ਗਲੇ-ਸੜੇ ਅਤੇ ਉ¤ਲੀ ਲੱਗੇ ਹੋਏ ਅੰਬਾਂ ਨੂੰ ਨਸ਼ਟ ਕਰਵਾ ਦਿੱਤਾ। ਡਾ. ਹਰਜੋਤ ਪਾਲ ਸਿੰਘ ਨੇ ਕਿਹਾ ਕਿ ਸੈਂਪਲ ਫੇਲ• ਹੋਣ ਦੀ ਸੂਰਤ ਵਿਚ ਦੋਸ਼ੀਆਂ ਖਿਲਾਫ਼ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ•ਾਂ ਦੱਸਿਆ ਕਿ ਪੰਜਾਬ ਸਰਕਾਰ ਦਾ ਮਕਸਦ ਲੋਕਾਂ ਨੂੰ ਮਿਆਰੀ, ਸ਼ੁੱਧ ਅਤੇ ਮਿਲਾਵਟ ਰਹਿਤ ਭੋਜਨ ਅਤੇ ਭੋਜਨ ਪਦਾਰਥ ਮੁਹੱਈਆ ਕਰਵਾਉਣਾ ਹੈ। ਇਸ ਦੌਰਾਨ ਉਨ•ਾਂ ਮਠਿਆਈ ਅਤੇ ਫਲਾਂ ਦੇ ਵਪਾਰ ਨਾਲ ਜੁੜੇ ਲੋਕਾਂ ਨਾਲ ਮੀਟਿੰਗ ਵੀ ਕੀਤੀ ਅਤੇ ਉਨ•ਾਂ ਨੂੰ ਵਰਜਿਤ ਰੰਗਾਂ ਅਤੇ ਜ਼ਹਿਰੀਲੇ ਕੈਮੀਕਲਾਂ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕਰਿਦਆਂ ਦੱਸਿਆ ਕਿ ਇਹ ਕਿਵੇਂ ਮਨੁੱਖੀ ਸਿਹਤ ਲਈ ਹਾਨੀਕਾਰਕ ਹਨ। ਇਸ ਦੌਰਾਨ ਮੰਡੀ ਬੋਰਡ ਦੇ ਅਧਿਕਾਰੀਆਂ ਨੇ ਵੀ ਟੀਮ ਦਾ ਪੂਰਾ ਸਹਿਯੋਗ ਕੀਤਾ, ਜਿਨ•ਾਂ ਵਿਚ ਸੁਖਵਿੰਦਰ ਸਿੰਘ ਅਤੇ ਪਰਮ ਗੋਇਲ ਸ਼ਾਮਿਲ ਸਨ।

ਫੋਟੋ-222-ਕੈਪਸ਼ਨ-ਫਗਵਾੜਾ ਵਿਖੇ ਫਲਾਂ ਅਤੇ ਹੋਰਨਾਂ ਭੋਜਨ ਪਦਾਰਥਾਂ ਦੀ ਚੈਕਿੰਗ ਕਰਦੀ ਹੋਈ ਫੂਡ ਸੇਫਟੀ ਟੀਮ।

Geef een reactie

Het e-mailadres wordt niet gepubliceerd. Vereiste velden zijn gemarkeerd met *