ਡੇਅਰੀ ਵਿਕਾਸ ਵਿਭਾਗ ਵੱਲੋਂ ਫਗਵਾੜਾ ਦੇ ਵੱਖ-ਵੱਖ ਪਿੰਡਾਂ ’ਚ ਡੇਅਰੀ ਸਿਖਲਾਈ ਅਤੇ ਵਿਸਥਾਰ ਕੈਂਪ

ਫਗਵਾੜਾ 29 ਜੁਲਾਈ (ਚੇਤਨ ਸ਼ਰਮਾ) ਪੰਜਾਬ ਸਰਕਾਰ ਵੱਲੋਂ ਡੇਅਰੀ ਵਿਕਾਸ ਵਿਭਾਗ ਰਾਹੀਂ ਅਨੁਸੂਚਿਤ ਜਾਤੀ ਨਾਲ ਸਬੰਧਤ ਦੁੱਧ ਉਤਪਾਦਕਾਂ ਦੇ ਗਿਆਨ ਪੱਧਰ ਨੂੰ ਉ¤ਚਾ ਚੁੱਕਣ ਅਤੇ ਉਨ•ਾਂ ਨੂੰ ਡੇਅਰੀ ਧੰਦੇ ਨਾਲ ਜੋੜਨ ਲਈ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੈਂਪਾਂ ਦੀ ਸ਼ੁਰੂ ਕੀਤੀ ਗਈ ਲੜੀ ਤਹਿਤ ਡਿਪਟੀ ਡਾਇਰੈਕਟਰ ਡੇਅਰੀ ਕਪੂਰਥਲਾ ਸ੍ਰੀ ਬਲਵਿੰਦਰ ਜੀਤ ਦੀ ਅਗਵਾਈ ਹੇਠ ਫਗਵਾੜਾ ਦੇ ਵੱਖ-ਵੱਖ ਪਿੰਡਾਂ ਵਿਚ ਲਗਾਏ ਜਾ ਰਹੇ ਹਨ। ਇਸੇ ਤਹਿਤ ਕੇ. ਆਰ. ਪੀ ਸ਼ੀਤਲ ਸਿੰਘ ਅਤੇ ਏ. ਕੇ. ਆਰ. ਪੀ ਸੰਤੋਖ ਸਿੰਘ ਵੱਲੋਂ ਫਗਵਾੜਾ ਦੇ ਪਿੰਡ ਜਮਾਲਪੁਰ, ਬਿਸ਼ਨਪੁਰ, ਢਕ ਮਲਿਕਪੁਰ, ਢਕ ਢੰਡੋਲੀ ਅਤੇ ਗੁਲਾਬਗੜ• ਜਾਗੀਰ ਵਿਖੇ ਡੇਅਰੀ ਸਿਖਲਾਈ ਅਤੇ ਵਿਸਥਾਰ ਕੈਂਪ ਲਗਾਏ ਗਏ।
ਇਸ ਦੌਰਾਨ ਦੁੱਧ ਉਤਪਾਦਕਾਂ ਨੂੰ ਦੁਧਾਰੂ ਪਸ਼ੂਆਂ ਦੀ ਸੁਚੱਜੀ ਸਾਂਭ-ਸੰਭਾਲ ਦੇ ਤੌਰ-ਤਰੀਕੇ ਸਮਝਾਏ ਗਏ। ਉਨ•ਾਂ ਨੂੰ ਇਹ ਦੱਸਿਆ ਗਿਆ ਕਿ ਦੁਧਾਰੂ ਪਸ਼ੂਆਂ ਦੀ ਖਾਧ-ਖ਼ੁਰਾਕ ਬਹੁਤ ਮਹੱਤਵਪੂਰਨ ਹੈ ਅਤੇ ਉਸ ਵਿਚ ਧਾਤਾਂ ਦਾ ਚੂਰਾ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸੇ ਤਰ•ਾਂ ਚੰਗੀ ਨਸਲ ਦੀਆਂ ਵੱਛੀਆਂ ਹਾਸਲ ਕਰਨ ਲਈ ਉਨ•ਾਂ ਨੂੰ ਮਸਨੂਈ ਗਰਭਦਾਨ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਇਲਾਵਾ ਦੁਧਾਰੂ ਪਸ਼ੁਆਂ ਦੀ ਰਿਹਾਇਸ਼ ਅਤੇ ਉਸ ਦੀ ਸਾਫ਼-ਸਫ਼ਾਈ ਸਬੰਧੀ ਜ਼ਰੂਰੀ ਜਾਣਕਾਰੀ ਦਿੱਤੀ ਗਈ ਅਤੇ ਪਸ਼ੂਆਂ ਨੂੰ ਲੱਗਣ ਵਾਲੀਆਂ ਆਮ ਬਿਮਾਰੀਆਂ, ਜਿਵੇਂ ਮੈਸਟਾਈਟਸ, ਗਲ ਘੋਟੂ ਅਤੇ ਮੂੰਹ ਖੁਰ ਆਦਿ ਤੋਂ ਬਚਣ ਲਈ ਕੀਤੇ ਜਾਣ ਵਾਲੇ ਪਰਹੇਜ਼ਾਂ ਬਾਰੇ ਦੱਸਿਆ ਗਿਆ। ਇਸੇ ਤਰ•ਾਂ ਸਾਫ਼ ਦੁੱਧ ਪੈਦਾ ਕਰਨ ਅਤੇ ਦੁੱਧ ਤੋਂ ਦੁੱਧ ਪਦਾਰਥ ਬਣਾਉਣ ਸਬੰਧੀ ਸੰਭਾਵਨਾਵਾਂ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਸਬੰਧਤ ਪਿੰਡਾਂ ਦੇ ਸਰਪੰਚਾਂ ਸ੍ਰੀਮਤੀ ਅੱਬੂ, ਸ੍ਰੀ ਨਰਿੰਦਰ ਕੁਮਾਰ, ਸ੍ਰੀਮਤੀ ਨਰਿੰਦਰਜੀਤ ਕੌਰ ਅਤੇ ਸ. ਕੁਲਦੀਪ ਸਿੰਘ ਤੋਂ ਇਲਾਵਾ ਬਾਕੀ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿਚ ਦੁੱਧ ਉਤਪਾਦਕ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *