ਬਾਬਾ ਬੀਰ ਸਿੰਘ ਨੌਰੰਗਾਬਾਦੀ ਦਾ 250 ਜਨਮ ਦਿਹਾੜਾ 13 ਅਗਸਤ ਨੂੰ

ਕਪੂਰਥਲਾ, ਇੰਦਰਜੀਤ ਸਿੰਘ
ਮਹਾਨ ਸ਼ਹੀਦ ਧੰਨ-ਧੰਨ ਬਾਬਾ ਬੀਰ ਸਿੰਘ ਨੌਰੰਗਾਬਾਦੀ ਦਾ 250ਵਾਂ ਜਨਮ ਦਿਹਾੜਾ 13 ਅਗਸਤ ਨੂੰ ਗੁਰਦੁਆਰਾ ਦਮਦਮਾ ਸਾਹਿਬ ਠ¤ਟਾ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਸਪ੍ਰਤੀ ਹੇਠ ਸਮੂਹ ਇਲਾਕਾ ਨਿਵਾਸੀ ਸੰਗਤਾਂ ਵਲੋਂ ਮਨਾਇਆ ਜਾ ਰਿਹਾ ਹੈ । ਸੰਤ ਬਾਬਾ ਗੁਰਚਰਨ ਸਿੰਘ ਕਾਰ ਸੇਵਾ ਵਾਲਿਆਂ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦ¤ਸਿਆ ਕਿ ਜਨਮ ਦਿਹਾੜੇ ਨੂੰ ਸਮਰਪਿਤ 11 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਹੋਵੇਗੀ ਤੇ 12 ਅਗਸਤ ਨੂੰ ਰਾਤ ਦੇ ਦੀਵਾਨ 8 ਵਜੇ ਤੋਂ 10.30 ਵਜੇ ਤ¤ਕ ਸਜਣਗੇ । ਇਨ੍ਹਾਂ ਦੀਵਾਨਾਂ ਵਿਚ ਸੰਤ ਬਾਬਾ ਗੁਰਦੀਪ ਸਿੰਘ ਖੁਜਾਲੇ ਵਾਲੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ । 13 ਅਗਸਤ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੀਵਾਨ 4 ਵਜੇ ਤ¤ਕ ਚ¤ਲਣਗੇ । ਜਿਸ ਵਿਚ ਗੁਰਦੁਆਰਾ ਦਮਦਮਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਿੰਦਰ ਸਿੰਘ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਤੇ ਭਾਈ ਸੁਖਪ੍ਰੀਤ ਸਿੰਘ ਖ਼ਾਲਸਾ ਦਾ ਢਾਡੀ ਜਥਾ ਵਾਰਾਂ ਨਾਲ ਗੁਰੂ ਜਸ ਸਰਵਣ ਕਰਵਾਉਣਗੇ । ਇਸ ਸਮਾਗਮ ਵਿਚ ਸੰਤ ਮਹਾਂਪੁਰਸ਼ ਤੇ ਉ¤ਘੇ ਵਿਦਵਾਨ ਸ਼ਿਰਕਤ ਕਰਨਗੇ ।

Geef een reactie

Het e-mailadres wordt niet gepubliceerd. Vereiste velden zijn gemarkeerd met *