ਅੰਤਮ ਅਰਦਾਸ ਅਤੇ ਸਹਿਜ ਪਾਠ ਦੇ ਭੋਗ ਅ¤ਜ ਪਿੰਡ ਅਠੌਲੀ ਦੇ ਗੁਰਦੁਆਰਾ ਭਾਈ ਦੇਸੂ ਜੀ ਵਿਖੇ ਪਾਏ


ਫਗਵਾੜਾ 20 ਅਗਸਤ (ਚੇਤਨ ਸ਼ਰਮਾ) ਪਿੰਡ ਅਠੌਲੀ ਦੇ ਸਰਪੰਚ ਸ੍ਰ. ਬਲਵੰਤ ਸਿੰਘ ਦੇ ਪਿਤਾ ਸ੍ਰ. ਬਲਬੀਰ ਸਿੰਘ (ਸਕ¤ਤਰ) ਜੋ ਬੀਤੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿਚ ਜਾ ਵਿਰਾਜੇ ਹਨ ਉਹਨਾਂ ਦੇ ਨਮਿਤ ਅੰਤਮ ਅਰਦਾਸ ਅਤੇ ਸਹਿਜ ਪਾਠ ਦੇ ਭੋਗ ਅ¤ਜ ਪਿੰਡ ਅਠੌਲੀ ਦੇ ਗੁਰਦੁਆਰਾ ਭਾਈ ਦੇਸੂ ਜੀ ਵਿਖੇ ਪਾਏ ਗਏ। ਇਸ ਮੌਕੇ ਭਾਈ ਗੁਰਦੀਪ ਸਿੰਘ ਤੇ ਸਾਥੀ ਫਗਵਾੜਾ ਦੇ ਜ¤ਥੇ ਵਲੋਂ ਵੈਰਾਗਮਈ ਕੀਰਤਨ ਸਰਵਣ ਕਰਵਾਇਆ ਗਿਆ। ਉਪਰੰਤ ਵਿਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਪਹੁੰਚੇ ਜਿਲ•ਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਮਾਨ ਸਾਬਕਾ ਕੈਬਿਨੇਟ ਮੰਤਰੀ ਪੰਜਾਬ, ਸੂਬਾ ਕਾਂਗਰਸ ਸਕ¤ਤਰ ਅਵਤਾਰ ਸਿੰਘ ਪੰਡਵਾ, ਦਿਹਾਤੀ ਕਾਂਗਰਸ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ, ਸੀਨੀਅਰ ਅਕਾਲੀ ਆਗੂ ਜ¤ਥੇਦਾਰ ਸਰਵਨ ਸਿੰਘ ਕੁਲਾਰ ਮੈਂਬਰ ਐਸ.ਜੀ.ਪੀ.ਸੀ., ਡਾ. ਜੀ.ਬੀ. ਸਿੰਘ, ਹਰਵਿੰਦਰ ਸਿੰਘ ਮੈਨੇਜਰ, ਗੁਰਨੇਕ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਫਿਲਮ ਪ੍ਰੋਡਿਉਸਰ ਜੋਗਿੰਦਰ ਸਿੰਘ ਭੰਗਾਲੀ, ਸਤਨਾਮ ਸਿੰਘ ਚਾਨਾ, ਮਾਸਟਰ ਸੁਖਦੇਵ ਸਿੰਘ ਗੰਢਮ, ਪ੍ਰੋ. ਭੁਪਿੰਦਰ ਸਿੰਘ, ਸੋਹਨ ਸਿੰਘ ਅਤੇ ਬਲਜੀਤ ਸਿੰਘ ਆਦਿ ਨੇ ਕਿਹਾ ਕਿ ਬਲਬੀਰ ਸਿੰਘ ਸਕ¤ਤਰ ਦੀਆਂ ਅਠੌਲੀ ਬਹੁ ਮੰਤਵੀ ਸਹਿਕਾਰੀ ਸਭਾ ਲਿੰ. ਅਠੋਲੀ ਵਿਖੇ ਨਿਭਾਈਆਂ ਸੇਵਾਵਾਂ ਨੂੰ ਅ¤ਜ ਵੀ ਯਾਦ ਕੀਤਾ ਜਾਂਦਾ ਹੈ। ਉਹ ਬਹੁਤ ਹੀ ਠੰਡੇ ਅਤੇ ਮਿਲਣਸਾਰ ਸੁਭਾਅ ਦੇ ਮਾਲਕ ਸਨ। ਉਹਨਾਂ ਅਰਦਾਸ ਕੀਤੀ ਕਿ ਵਿਛੜੀ ਆਤਮਾ ਨੂੰ ਗੁਰੂ ਚਰਨਾਂ ਵਿਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਮਿਲੇ। ਇਸ ਮੌਕੇ ਹੈਡ ਗ੍ਰੰਥੀ ਬਾਬਾ ਦਲਜੀਤ ਸਿੰਘ, ਗੁਰਜੀਤ ਸਿੰਘ, ਟੋਨੀ ਲੰਬੜਦਾਰ, ਸੰਤੋਖ ਸਿੰਘ, ਤੀਰਥ ਸਿੰਘ ਸਾਬਕਾ ਸਰਪੰਚ, ਗੁਰਜੀਤ ਸਿੰਘ, ਹਰਪ੍ਰੀਤ ਸਿੰਘ, ਬੀਬੀ ਹਰਵਿੰਦਰ ਕੌਰ, ਸੰਦੀਪ ਸਿੰਘ ਆਦਿ ਵੀ ਹਾਜਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *