ਸ਼ਹੀਦ ਦਿਲਾਵਰ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਹੁੰਮ-ਹੰਮਾ ਕੇ ਪਹੁੰਚੇ ਸਿੱਖ ਸੰਗਤ: ਜਥੇਦਾਰ ਰੇਸ਼ਮ ਸਿੰਘ ਬੱਬਰ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਸ਼ਹੀਦ ਭਾਈ ਦਿਲਾਵਰ ਸਿੰਘ ਬੱਬਰ ਦੇ 23ਵੇਂ ਸ਼ਹੀਦੀ ਦਿਹਾੜੇ ਮੌਕੇ ਸਮੁੱਚੀ ਸਿੱਖ ਕੌਂਮ ਨੂੰ ਸ੍ਰੀ ਅਕਾਲ ਤਖਤ ਸਾਹਿਬ ਸ੍ਰੀ ਅਮ੍ਰਿਤਸਰ ਸਾਹਿਬ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਟ ਕਰਨੇ ਚਾਹੀਦੇਂ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਬੱਬਰ ਖਾਲਸਾ ਜਰਮਨੀ ਦੇ ਮੁੱਖ ਸੇਵਾਦਾਰ ਜਥੇਦਾਰ ਰੇਸ਼ਮ ਸਿੰਘ ਬੱਬਰ ਨੇ ਪ੍ਰੈਸ ਨੂੰ ਜਾਰੀ ਬਿਆਨ ਵਿੱਚ ਕਿਹਾ ਭਾਈ ਦਿਲਾਵਰ ਸਿੰਘ ਦੀ ਸ਼ਹਾਦਤ ਅਤੇ ਸਮੁੱਚੀ ਟੀਮ ਦੇ ਐਕਸਨ ਕਾਰਨ ਹੀ ਸਿੱਖ ਨੌਜਵਾਂਨੀ ਦੇ ਹੋ ਰਹੇ ਘਾਣ ਨੂੰ ਠੱਲ ਪਈ ਸੀ। ਲੱਖਾਂ ਦੀ ਗਿਣਤੀ ਵਿੱਚ ਝੂੱਠੇ ਮੁਕਾਬਲਿਆਂ ਦੀ ਆੜ ਹੇਠ ਮਾਰੇ ਨੌਜਵਾਨਾਂ ਅਤੇ ਅਣਪਛਾਤੇ ਕਹਿ ਸਾੜੇ ਗਏ ਹਜਾਰਾਂ ਸਿੱਖਾਂ ਦੇ ਖੂਨ ਨਾਲ ਹੱਥ ਰੰਗਣ ਵਾਲੇ ਉਸ ਸਮੇਂ ਦੇ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਉਸਦੇ ਕੀਤੇ ਪਾਪਾਂ ਦੀ ਸਜ਼ਾ ਦੇਣ ਵਾਲੇ ਇਹਨਾਂ ਯੋਧਿਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਲਈ ਵੱਧ’ਤੋਂ ਵੱਧ ਸਿੱਖ ਸੰਗਤਾਂ 31 ਅਗਸਤ ਨੂੰ ਸ੍ਰੀ ਅਕਾਲ ਤਖਤ ਸਾਹਿਬ ਪਹੁੰਚਣ। ਜਥੇਦਾਰ ਰੇਸ਼ਮ ਸਿੰਘ ਹੋਰਾਂ ਨੇ ਸਮੂਹ ਸਿੱਖ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਫੈਡਰੇਸ਼ਨਾਂ ਤੇ ਟਕਸਾਲਾਂ ਦੇ ਆਗੂਆਂ ਨੂੰ ਵੀ ਬੇਨਤੀ ਕੀਤੀ ਹੈ ਕਿ ਇਸ ਸ਼ਹੀਦੀ ਸਮਾਗਮ ਵਿੱਚ ਜਰੂਰ ਸਿ਼ਰਕਤ ਕਰਨ।

Geef een reactie

Het e-mailadres wordt niet gepubliceerd. Vereiste velden zijn gemarkeerd met *