ਪਿੰਡ ਕਬੀਰਪੁਰ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾਗਰੂਕ

ਕਪੂਰਥਲਾ, ਇੰਦਰਜੀਤ ਸਿੰਘ ਚਾਹਲ
ਪਰਾਲੀ ਬਚਾਓ ਫਸਲ ਵਧਾਓ ਮੁਹਿੰਮ ਤਹਿਤ ਗੁਰੁ ਗੋਬਿੰਦ ਸਿੰਘ ਐਜੂਕੇਸ਼ਨਲ਼ ਵੈਲ਼ਫੇਅਰ ਸੁਸਾਇਟੀ ਵਲੋ ਪਰਾਲੀ ਨਾ ਸਾੜਨ ਅਤੇ ਇਸ ਦੇ ਵਿਕਲਪ ਬਾਰੇ ਇਕ ਸਮਾਗਮ ਪਿੰਡ ਕਬੀਰਪੁਰ ਵਿਖੇ ਅਮਨਵੀਰ ਸਿੰਘ ਚੀਫ ਪ੍ਰੋਗਰਾਮ ਅਫਸਰ ਤੇ ਪ੍ਰਧਾਨ ਪਰਮਜੀਤ ਕੌਰ ਗੁੂਰੁ ਗੋਬਿੰਦ ਸਿੰਘ ਐਜੂਕੇਸ਼ਨਲ਼ ਵੈਲ਼ਫੇਅਰ ਸੁਸਾਇਟੀ ਦੀ ਅਗਵਾਈ ਹੇਠ ਕਰਵਾਇਆ ਗਿਆ। ਕਿਸਾਨ ਜਾਗਰੂਕ ਸਮਾਗਮ ਦੌਰਾਨ ਵ¦ਟੀਅਰ ਦਲਜੀਤ ਕੁਮਾਰ ਵਲੋ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾਲ ਲਗਾਉਣ ਸਬੰਧੀ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੀਵਨ ਦੇ ਮੂਲ ਤੱਤ ਹਵਾ, ਪਾਣੀ ਅਤੇ ਮਿੱਟੀ ਦਾ ਪ੍ਰਦੂਸ਼ਣ ਮਨੁੱਖੀ ਅਤੇ ਜੀਵ-ਜੰਤੂਆਂ ਦੀ ਹੋਂਦ ਲਈ ਵੱਡਾ ਖ਼ਤਰਾ ਬਣਦਾ ਜਾ ਰਿਹਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਅਤੇ ਫਾਰਮਰ ਗਰੁੱਪਾਂ ਨੂੰ 80 ਫੀਸਦੀ ਸਬਸਿਡੀ ਤੇ ਸਹਾਇਕ ਮਸ਼ੀਨਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਅਤੇ ਇਸ ਨੂੰ ਖੇਤਾਂ ਵਿਚ ਹੀ ਰਲਾ ਕੇ ਵਾਤਾਵਰਨ ਅਤੇ ਮਿੱਟੀ ਨੂੰ ਸਿਹਤਮੰਦ ਬਣਾਉਣ ਵਿਚ ਯੋਗਦਾਨ ਦੇਣ। ਉਨ੍ਹਾਂ ਪਰਾਲੀ ਪ੍ਰਬੰਧਨ ਦੇ ਢੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

Geef een reactie

Het e-mailadres wordt niet gepubliceerd. Vereiste velden zijn gemarkeerd met *