ਕੇਂਦਰ ਤੇ ਰਾਜ ਸਰਕਾਰ ਕਿਸਾਨਾਂ ਨੂੰ ਝੋਨੇ ਦੀ ਫਸਲ ’ਤੇ 500-500 ਰੁਪਏ ਬੋਨਸ ਦੇਣ-ਜੱਥੇਦਾਰ ਨਰਿੰਦਰ ਸਿੰਘ ਖੁਸਰੋਪੁਰ

ਕਪੂਰਥਲਾ, ਇੰਦਰਜੀਤ ਸਿੰਘ ਚਾਹਲ
ਪੰਜਾਬ ਵਿਚ ਸਰਕਾਰ ਵਲੋ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਰੋਕ ਲਗਾਉਣ ਤੋਂ ਬਾਅਦ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦਾ ਨਿਪਟਾਰਾ ਕਰਨ ਲਈ ਮਹਿੰਗੇ ਸੰਦਾਂ ਖਰੀਦਣੇ ਪੈ ਰਹੇ ਹਨ ਤੇ ਮਹਿੰਗਾ ਡੀਜ਼ਲ ਫੂਕਣਾ ਪੈ ਰਿਹਾ ਹੈ। ਜਿਸ ਦੇ ਚਲਦੇ ਕਿਸਾਨਾਂ ਲਈ ਖੇਤੀ ਘਾਟੇ ਦਾ ਸੌਦਾ ਬਣਦੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੇ ਜਿਲਾ ਪ੍ਰਧਾਨ ਜੱਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਨੇ ਕੀਤਾ। ਜੱਥੇਦਾਰ ਖੁਸਰੋਪੁਰ ਨੇ ਕਿਹਾ ਕਿ ਇਸ ਵਾਰ ਪਿਛਲੇ ਮਹੀਨੇ ਪਏ ਮੀਂਹ ਕਾਰਨ ਝੋਨੇ ਦੇ ਝਾੜ ‘ਤੇ ਅਸਰ ਪਿਆ ਹੈ ਤੇ ਪ੍ਰਤੀ ਏਕੜ ਕਿਸਾਨਾਂ ਦਾ 10 ਤੋਂ 15 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਲਈ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਨੂੰ ਕਿਸਾਨਾਂ ਨੂੰ 500-500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਬੋਨਸ ਦੇਵੇ ਤਾਂ ਜੋ ਉਨ੍ਹਾਂ ਦਾ ਆਰਥਿਕ ਘਾਟਾ ਪੂਰਾ ਹੋ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਤਾਂ ਪਹਿਲਾ ਹੀ ਭਾਰੀ ਆਰਥਿਕ ਘਾਟੇ ਦਾ ਸ਼ਿਕਾਰ ਹੈ ਤੇ ਇਸ ਵਾਰ ਪਰਾਲੀ ਦੇ ਨਿਪਟਾਰੇ ਲਈ ਮਹਿੰਗ ਖੇਤੀ ਔਜਾੜ ਖਰੀਦਣ ਕਾਰਨ ਉਸਨੂੰ ਭਾਰੀ ਆਰਥਿਕ ਸੱਟ ਵੱਜੀ ਹੈ। ਇਸ ਲਈ ਸਮੇ ਦੀਆਂ ਸਰਕਾਰ ਨੂੰ ਕਿਸਾਨਾਂ ਤੇ ਰਾਜਨੀਤਿਕ ਕਰਨੀ ਛੱਡ ਕੇ ਅੰਨਦਾਤਾ ਦੀ ਬਾਂਹ ਫੜਨੀ ਚਾਹੀਦੀ ਹੈ। ਜੱਥੇਦਾਰ ਖੁਸਰੋਪੁਰ ਨੇ ਕਿਹਾ ਕਿ ਅਨਾਜ ਮੰਡੀਆਂ ਵਿਚ ਵੀ ਕਿਸਾਨਾਂ ਨੂੰ ਸ਼ਰੇਆਮ ਲੁੱਟ ਹੋ ਰਹੀ ਹੈ। ਜ਼ਿਆਦਾ ਨਮੀ ਦਾ ਹਵਾਲਾ ਦੇ ਕੇ ਕਿਸਾਨਾਂ ਦੀ ਪੁੱਤਾਂ ਵਾਲੀ ਪਾਲੀ ਸੋਨੀ ਵਰਗੀ ਫਸਲ ਨੂੰ ਨਿੱਜੀ ਖਰੀਦਦਾਰਾਂ ਵਲੋ ਘੱਟ ਭਾਅ ਤੇ ਖਰੀਦਿਆਂ ਜਾ ਰਿਹਾ ਹੈ। ਪਰ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਹੋ ਰਹੀ ਲੁੱਟ ਵਿਚ ਚੁੱਪੀ ਸਰਕਾਰ ਦੇ ਕਿਸਾਨ ਹਤੇਸ਼ੀ ਹੋਣ ਦੇ ਦਾਅਵਿਆਂ ਦੀ ਫੂਕ ਕੱਢ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ।

Geef een reactie

Het e-mailadres wordt niet gepubliceerd. Vereiste velden zijn gemarkeerd met *