ਬਰੱਸਲਜ਼ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਪੁਰਬ ਮਨਾਇਆ ਗਿਆ

dav


ਬੈਲਜ਼ੀਅਮ 26 ਨਵੰਬਰ ( ਪ੍ਰਗਟ ਸਿੰਘ ਜੋਧਪੁਰੀ ) ਸਿੱਖ ਧਰਮ ਦੇ ਬਾਨੀ, ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਦਿਹਾੜਾ ਯੂਰਪ ਦੀ ਰਾਜਧਾਨੀ ਬਰੱਸਲਜ਼ ਵਿਖੇ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਬਰੱਸਲਜ਼ ਵਿਚਲਾ ਗੁਰਦਵਾਰਾ ਸਾਹਿਬ ਬੰਦ ਹੋਣ ਕਾਰਨ ਤਕਰੀਬਨ ਪਿਛਲੇ 2 ਸਾਲਾਂ ‘ਤੋਂ ਕੋਈ ਗੁਰਪੁਰਬ ਨਹੀ ਮਨਾਇਆ ਜਾ ਸਕਿਆ ਤੇ ਸੰਗਤ ਦੂਸਰੇ ਸ਼ਹਿਰਾਂ ਵਿਚਲੇ ਗੁਰਦਵਾਰਾ ਸਾਹਿਬਾਨਾਂ ਵਿੱਚ ਹੀ ਸਭ ਦਿਨ-ਤਿਉਹਾਰ ਮਨਾਉਦੀ ਹੈ। ਪਰ ਕੁੱਝ ਪਰਿਵਾਰਾਂ ਨੇ ਪਹਿਲੇ ਪਾਤਸ਼ਾਹ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਇੱਕ ਹਾਲ ਕਿਰਾਏ ਤੇ ਲੈ ਕੇ ਉਪਰਾਲਾ ਕੀਤਾ ਤੇ ਸਿੱਖ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜਰੀ ਭਰੀ। ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਕੀਰਤਨ ਦਰਬਾਰ ਸਜਾਇਆ ਕਿ ਜਿਸ ਵਿੱਚ ਗੁਰਬਾਨੀ ਗਾਇਨ ਅਤੇ ਗੁਰੂ ਨਾਨਕ ਦੇਵ ਜੀ ਦੀ ਬਾਣੀ ਦੀ ਅਤੇ ਉਹਨਾਂ ਦੇ ਜੀਵਨ ਬਾਰੇ ਕਥਾ ਵਿਚਾਰਾਂ ਕੀਤੀਆਂ ਗਈਆਂ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਟੁੱਤ ਵਰਤਾਇਆ ਗਿਆ। ਬਰੱਸਲਜ਼ ‘ਤੋਂ ਇਲਾਵਾ ਹੋਰ ਵੀ ਸ਼ਹਿਰਾਂ ਦੀ ਸੰਗਤਾਂ ਇਸ ਮੌਕੇ ਨਤਮਸਤਕ ਹੋਈਆਂ। ਸੰਗਤਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਪ੍ਰਬੰਧਕਾਂ ਨੇ ਹਰ ਐਤਵਾਰ ਨੂੰ ਹਫਤਾਵਾਰੀ ਦੀਵਾਨ ਸਜਾਉਣ ਲਈ ਸਮਾਗਮ ਕਰਵਾਉਣ ਦਾ ਵੀ ਐਲਾਨ ਕੀਤਾ ਤਾਂ ਜੋ ਜਿਨ੍ਹਾਂ ਚਿਰ ਗੁਰਦਵਾਰਾ ਸਾਹਿਬ ਨਹੀ ਖੁੱਲਦਾ ਤਦ ਤੱਕ ਸੰਗਤਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਗੋਦ ਦਾ ਨਿੱਘ ਮਾਣ ਸਕਣ।

dav
dav
dav
dav

 

Geef een reactie

Het e-mailadres wordt niet gepubliceerd. Vereiste velden zijn gemarkeerd met *