ਫ਼ਿੰਨਲੈਂਡ ਦੇ ਗੁਰੂਦਵਾਰਾ ਵਾਨਤਾ ਵਿੱਖੇ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਉਤਸਵ ਬੜੀ ਧੂਮਧਾਮ ਨਾਲ ਮਨਾਇਆ ਗਿਆ।

  

ਫ਼ਿੰਨਲੈਂਡ 5 ਦਸੰਬਰ (ਵਿੱਕੀ ਮੋਗਾ) ਸਿੱਖ ਧਰਮ ਦੇ ਬਾਨੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 549ਵਾਂ ਪ੍ਰਕਾਸ਼ ਉਤਸਵ ਬੀਤੇ ਐਤਵਾਰ ਫ਼ਿੰਨਲੈਂਡ ਦੇ ਗੁਰੂਦਵਾਰਾ ਵਾਨਤਾ ਵਿੱਖੇ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਙ ਸ਼ੁੱਕਰਵਾਰ ਤੋਂ ਆਰੰਭ ਕੀਤੇ ਅਖੰਡ ਪਾਠ ਦੇ ਭੋਗ ਐਤਵਾਰ ਪਾਏ ਗਏ ਜਿਸ ਵਿੱਚ ਸਮੂਹ ਸੰਗਤ ਨੇ ਤਿੰਨੋਂ ਦਿਨ ਵੱਧ ਚੜ੍ਹ ਕੇ ਹਾਜ਼ਰੀਆਂ ਭਰੀਆਂ। ਅਰਦਾਸ ਉਪਰੰਤ ਸੰਗਤਾਂ ਨੇ ਇਲਾਹੀ ਗੁਰਬਾਣੀ ਦਾ ਆਨੰਦ ਮਾਣਦਿਆਂ ਹੋਇਆਂ ਕੀਰਤਨ ਦਾ ਸਰਵਣ ਕੀਤਾ। ਸਮੁੱਚੀ ਦੁਨੀਆਂ ਨੇ ਸਿੱਖ ਧਰਮ ਦੇ ਪਹਿਲੇ ਪਾਤਸ਼ਾਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਸੰਸਾਰ ਉਪਰ ਹੋਏ ਪ੍ਰਕਾਸ਼ ਨੂੰ ਸੂਰਜ ਮੰਨਿਆ ਹੈ, ਕਿਉਂਕਿ ਸੂਰਜ ਦਾ ਪ੍ਰਕਾਸ਼ ਐਸਾ ਹੁੰਦਾ ਹੈ ਜਿਸ ਨਾਲ ਹਰ ਇੱਕ ਕੋਨੇ ਵਿੱਚ ਪਸਰਿਆ ਹੋਇਆ ਹਨੇਰਾ ਖੰਭ ਲਾ ਕੇ ਉੱਡ ਜਾਂਦਾ ਹੈ। ਸੂਰਜ ਦੇ ਤੇਜ਼ ਪ੍ਰਕਾਸ਼ ਨਾਲ ਹਰ ਤਰਫ ਫੈਲੀ ਹੋਈ ਧੁੰਧ ਵੀ ਮਿੱਟ ਜਾਂਦੀ ਹੈ। ਸਤਿਗੁਰ ਨਾਨਕੁ ਪ੍ਰਗਟਿਆ ਮਿਟੀ ਧੁੰਧ ਜਗਿ ਚਾਨਣੁ ਹੋਆ, ਜਿਉ ਕਰਿ ਸੂਰਜ ਨਿਕਲਿਆ ਤਾਰੇ ਛਪੇ ਅੰਧੇਰੁ ਪਲੋਆ। ਗੁਰੂਘਰ ਆਈਆਂ ਹੋਈਆਂ ਸੰਗਤਾਂ ਵਿੱਚ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Geef een reactie

Het e-mailadres wordt niet gepubliceerd. Vereiste velden zijn gemarkeerd met *