ਬਰੱਸਲਜ਼ ਵਿਖੇ ਸਿੱਖ ਸੰਗਤ ਵੱਲੋਂ ਸਜਾਏ ਗਏ ਹਫਤਾਵਰੀ ਦੀਵਾਨ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਬਰੱਸਲਜ਼ ਦੀਆਂ ਨਾਨਕ ਲੇਵਾ ਸਿੱਖ ਸੰਗਤਾਂ ਵੱਲੋਂ ਹਰ ਹਫਤੇ ਹਫਤਾਵਰੀ ਦੀਵਾਨ ਸਜਾਏ ਜਾਂਦੇ ਹਨ ਤਾਂਕਿ ਯੂਰਪ ਦੇ ਐਨ ਵਿਚਕਾਰ ਵਸੀ ਬੈਲਜ਼ੀਅਮ ਦੀ ਰਾਜਧਾਨੀ ਵਿਚਲੀਆਂ ਸਿੱਖ ਸੰਗਤਾਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰ ਸਕਣ।ਪਿਛਲੇ ਹਫਤੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਬਰੱਸਲਜ਼ ਵਿਖੇ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਸੀ। ਬਰੱਸਲਜ਼ ਵਿਚਲਾ ਗੁਰਦਵਾਰਾ ਸਾਹਿਬ ਬੰਦ ਹੋਣ ਕਾਰਨ ਕੁੱਝ ਪਰਿਵਾਰਾਂ ਨੇ ਇੱਕ ਹਾਲ ਕਿਰਾਏ ਤੇ ਲੈ ਕੇ ਹਫਤਾਵਰੀ ਦੀਵਾਨ ਸਜਾਉਣ ਦਾ ਉਪਰਾਲਾ ਕੀਤਾ ਹੋਇਆ ਹੈ ਤੇ ਸਿੱਖ ਸੰਗਤਾਂ ਦੇ ਉਤਸ਼ਾਹ ਨੂੰ ਦੇਖਦੇ ਹੋਏ ਇਹ ਕਾਰਜ ਬਾਖੂਬੀ ਨਿਭਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਇਸ ਲੰਘੇਂ ਐਤਵਾਰ ਨੂੰ ਵੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਉਪਰੰਤ ਕੀਰਤਨ ਦਰਬਾਰ ਸਜਾਇਆ ਜਿਸ ਵਿੱਚ ਭਾਈ ਕੇਵਲ ਸਿੰਘ ਦੇ ਜਥੇ ਨੇ ਗੁਰਬਾਣੀ ਗਾਇਨ ਕਰਦਿਆਂ ਗੁਰੂ ਸਾਹਿਬਾਨਾਂ ਦੇ ਜੀਵਨ ਬਾਰੇ ਕਥਾ ਵਿਚਾਰਾਂ ਕੀਤੀਆਂ ਗਈਆਂ। ਅਰਦਾਸ ਉਪਰੰਤ ਗੁਰੂ ਕਾ ਲੰਗਰ ਅਟੁੱਤ ਵਰਤਾਇਆ ਗਿਆ।

Geef een reactie

Het e-mailadres wordt niet gepubliceerd. Vereiste velden zijn gemarkeerd met *