ਮਾਸਟਰ ਮੋਟੀਵੇਟਰ ਤੇ ਮੋਟੀਵੇਟਰ ਯੂਨੀਅਨ ਵਲੋ ਮਹਿਕਮੇ ਦੇ ਐਚਓਡੀ ਦਫਤਰ ਅੱਗੇ ਧਰਨਾ 30 ਨੂੰ


ਮੋਹਾਲੀ, ਪੱਤਰ ਪ੍ਰੇਰਕ
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਅਧੀਨ ਕੰਮ ਕਰਦੇ ਮਾਸਟਰ ਮੋਟੀਵੇਟਰ ਤੇ ਮੋਟੀਵੇਟਰ ਯੂਨੀਅਨ ਵਲੋ ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ 22 ਜਿਲ੍ਹਿਆਂ ਦੇ ਹਜ਼ਾਰਾਂ ਮੋਟੀਵੇਟਰਾਂ ਵਲੋ ਮਹਿਕਮੇ ਦੇ ਐਚਓਡੀ ਦਫਤਰ ਮੋਹਾਲੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਰੋਸ ਧਰਨਾ 30 ਦਸੰਬਰ ਨੂੰ ਦਿੱਤਾ ਜਾ ਰਿਹਾ ਹੈ। ਯੂਨੀਅਨ ਆਗੂ ਬੱਗਾ ਸਿੰਘ ਨੇ ਦੱਸਿਆ ਧਰਨੇ ਵਿਚ ਪੂਰੇ ਪੰਜਾਬ ਤੋਂ ਮੋਟੀਵੇਟਰ ਤੇ ਮਾਸਟਰ ਮੋਟੀਵੇਟਰ ਸ਼ਿਰਕਤ ਕਰਨਗੇ। ਬੱਗਾ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਤੇ ਜਲ ਸਪਲਾਈ ਤੇ ਸੈਨੀਟੇਸ਼ਨ ਮਹਿਕਮੇ ਵਲੋ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਦੇਖਾ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵਿਚ ਮਹਿਕਮੇ ਦੇ ਮੰਤਰੀ, ਮੁੱਖ ਮੰਤਰੀ ਦੇ ਓਐਸਡੀ ਵਲੋ ਯੂਨੀਅਨ ਨਾਲ ਮੀਟਿੰਗਾਂ ਕਰਨ ਤੋਂ ਮੰਗਾਂ ਮੰਨਣ ਦਾ ਭਰੋਸਾ ਤਾਂ ਵਾਰ ਵਾਰ ਦਿੱਤਾ ਜਾ ਰਿਹਾ ਹੈ ਪਰ ਮੰਗਾਂ ਮੰਨਣ ਵੱਲ ਹਾਲੇ ਤਕ ਕੋਈ ਪਹਿਲਕਦਮੀ ਨਹੀ ਕੀਤੀ ਜਾ ਰਹੀ ਹੈ। ਉਨ੍ਹਾਂ ਸਰਕਾਰ ਤੋਂ ਮੰਗਾਂ ਕੀਤੀਆਂ ਯੂਨੀਅਨ ਦੀਆਂ ਹੱਕੀ ਜ਼ਾਇਜ਼ ਮੰਗਾਂ ਨੂੰ ਮੰਨਿਆ ਜਾਵੇ।
ਤਸਵੀਰ-ਜਾਣਕਾਰੀ ਦਿੰਦੇ ਹੋਏ ਯੂਨੀਅਨ ਆਗੂ

Geef een reactie

Het e-mailadres wordt niet gepubliceerd. Vereiste velden zijn gemarkeerd met *