10 ਫਰਵਰੀ ਨੂੰ ਸ਼ਹੀਦੀ ਦਿਵਸ ‘ਤੇ ਵਿਸ਼ੇਸ਼


ਸਿੱਖ ਕੌਮ ਦਾ ਸੂਰਬੀਰ ਯੋਧਾ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ
ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਇੱਕ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋˆ ਜਾਣਿਆˆ ਤੇ ਪਹਿਚਾਣਿਆ ਜਾˆਦਾ ਹੈ। ਇਹ ਵੀ ਤ੍ਰਾਸਦੀ ਰਹੀ ਹੈ ਕਿ ਉਸ ਦੀ ਮਹਾਰਾਣੀ ਜਿੰਦ ਕੌਰ ਅਤੇ ਉਸ ਦੇ ਸਭ ਤੋˆ ਛੋਟੇ ਸਪੁੱਤਰ ਮਹਾਰਾਜਾ ਦਲੀਪ ਸਿੰਘ ਦਾ ਜੀਵਨ ਵੀ ਬੇਹੱਦ ਮੁਸੀਬਤਾˆ ਅਤੇ ਚੁਣੌਤੀਆˆ ਦੇ ਪਰਛਾਵੇˆ ਹੇਠ ਬਤੀਤ ਹੋਇਆ ਸੀ।
ਮਹਾਰਾਜਾ ਰਣਜੀਤ ਸਿੰਘ ਦੀ ਆਖਰੀ ਸ਼ਾਦੀ ਬੀਬੀ ਜਿੰਦਾˆ ਨਾਲ ਸੰਨ 1835 ਈ: ਵਿੱਚ ਹੋਈ ਸੀ। ਬੀਬੀ ਜਿੰਦਾˆ ਨੂੰ ਬਾਅਦ ਵਿਚ ਮਹਾਰਾਣੀ ਜਿੰਦ ਕੌਰ ਦੇ ਨਾਮ ਨਾਲ ਵੀ ਜਾਣਿਆˆ ਜਾਣ ਲੱਗਾ। ਮਹਾਰਾਣੀ ਜਿੰਦ ਕੌਰ ਦੀ ਕੁੱਖੋˆ (ਮਹਾਰਾਜਾ) ਦਲੀਪ ਸਿੰਘ ਦਾ ਜਨਮ 6 ਸਤੰਬਰ, 1838 ਈ: ਵਾਲੇ ਦਿਨ ਹੋਇਆ ਸੀ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿਚ ਸਿੱਖਾˆ, ਹਿੰਦੂਆˆ ਤੇ ਮੁਸਲਮਾਨਾˆ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ ਸੀ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾˆ ਸਿਫਤ ਕੀਤੀ ਜਾˆਦੀ ਸੀ।
ਸੰਨ 1839 ਈ: ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਅਕਾਲ ਚਲਾਣੇ ਪਿੱਛੋˆ ਨਿੱਜੀ ਮਨੋਰਥਵਾਦੀਆˆ ਵਲੋˆ ਰਾਜ ਹਥਿਆਉਣ ਲਈ ਚਾਰ ਸਾਲਾˆ ਦੇ ਅੰਦਰ-ਅੰਦਰ ਹੀ ਖ਼ਾਲਸਾ ਰਾਜ ਦੇ ਤਿੰਨ ਉੱਤਰਾਧਿਕਾਰੀਆˆ ਨੂੰ ਕਤਲ ਕਰ ਦਿੱਤਾ ਗਿਆ ਅਤੇ 10 ਸਾਲ ਦੇ ਅੰਦਰ-ਅੰਦਰ ਹੀ ਗੱਦਾਰ ਅਤੇ ਖੁਦਗਰਜ਼ ਦਰਬਾਰੀਆˆ ਤੇ ਸਿੱਖ ਫੌਜ ਵਿਚਲੇ ਕੁਝ ਕੁ ਮੂੰਹ-ਜ਼ੋਰ ਹਿੱਸਿਆˆ ਨੇ ਰਲ-ਮਿਲ ਕੇ ਪੰਜਾਹ ਸਾਲਾ ਸਿੱਖ ਰਾਜ ਦਾ ਨਮੋਸ਼ੀ ਭਰਿਆ ਅੰਤ ਕਰ ਦਿੱਤਾ। ਮਹਾਰਾਜਾ ਸ਼ੇਰ ਸਿੰਘ ਦੀ ਮੌਤ ਪਿੱਛੋˆ ਰਾਣੀ ਜਿੰਦ ਕੌਰ ਦੇ ਪੰਜ ਸਾਲਾ ਪੁੱਤਰ ਮਹਾਰਾਜਾ ਦਲੀਪ ਸਿੰਘ ਦੀ ਸਿੱਖ ਰਾਜ ਦੇ ਵਾਰਸ ਵਜੋˆ 16 ਸਤੰਬਰ 1843 ਵਾਲੇ ਦਿਨ ਤਾਜਪੋਸ਼ੀ ਹੋਈ ਅਤੇ ਮਹਾਰਾਣੀ ਜਿੰਦਾˆ ਨੂੰ ਉਸ ਦਾ ਸਰਪ੍ਰਸਤ ਥਾਪ ਦਿੱਤਾ ਗਿਆ।
ਇੱਥੇ ਵਰਨਣ ਯੋਗ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਵਿੱਚ ਡੋਗਰਿਆˆ ਦਾ ਅਹਿਮ ਰੋਲ ਤੇ ਪ੍ਰਭਾਵ ਰਿਹਾ ਸੀ। ਸਮਾˆ ਮਿਲਣ ‘ਤੇ ਸਿੱਖ ਰਾਜ ਨੂੰ ਹਥਿਆਉਣ ਲਈ ਡੋਗਰਿਆˆ ਨੇ ਫਿਰੰਗੀਆˆ ਨਾਲ ਮਿਲ ਕੇ ਕੋਝੀਆˆ ਹਰਕਤਾˆ ਤਹਿਤ ਸਿੱਖ ਰਾਜ ਨੂੰ ਕਮਜ਼ੋਰ ਕਰਨਾ ਸ਼ੁਰੂ ਕਰ ਦਿੱਤਾ ਸੀ। ਸਿੱਟੇ ਵਜੋˆ ਸਿੱਖ ਰਾਜ ਦੀਆˆ ਸ਼ਾਮਾˆ ਦਾ ਸਮਾˆ ਬਹੁਤ ਨੇੜੇ ਆਉਣ ਲੱਗਾ। ਡੋਗਰਿਆˆ ਦੀਆˆ ਸਾਜਿਸ਼ਾˆ ਸਦਕਾ ਸਿੱਖ ਫੌਜਾˆ ਮੁਦਕੀ, ਫੇਰੂ ਸ਼ਹਿਰ, ਬੱਦੋਵਾਲ ਅਤੇ ਆਲੀਵਾਲ ਦੀਆˆ ਲੜਾਈਆˆ ਹਾਰ ਚੁੱਕੀਆˆ ਸਨ। ਭਾਵੇˆ ਆਪਣਿਆˆ ਦੇ ਧੋਖਿਆˆ ਕਰਕੇ ਸਿੱਖ ਰਾਜ ਦੀ ਜਿੱਤ ਦਾ ਕੋਈ ਵੀ ਰਸਤਾ ਨਜ਼ਰ ਨਹੀˆ ਸੀ ਆ ਰਿਹਾ, ਫਿਰ ਵੀ ਖ਼ਾਲਸਾ ਫੌਜ ਆਪਣੀ ਆਨ-ਸ਼ਾਨ ਤੇ ਦੇਸ਼ ਦੀ ਆਜ਼ਾਦੀ ਲਈ ਮਰ ਮਿਟਣ ਵਾਸਤੇ ਤਿਆਰ ਬਰ ਤਿਆਰ ਸੀ। ਆਖਰਕਾਰ ਸਿਰ ਧੜ ਦੀ ਬਾਜ਼ੀ ਜਿੱਤਣ ਲਈ ਸਭਰਾਵਾˆ ਦੇ ਮੈਦਾਨ ਵਿੱਚ ਜੂਝਣ ਵਾਸਤੇ ਦੋਵੇˆ ਫੌਜਾˆ ਇੱਕ ਦੂਸਰੇ ਦੇ ਸਾਹਮਣੇ ਆ ਖਲੋਤੀਆˆ ਸਨ। ਸਮਾˆ ਬਹੁਤ ਭਿਆਨਕ ਸੀ। ਭਾਵੇˆ ਖ਼ਾਲਸਾ ਫੌਜਾˆ ਨੇ ਦਿਲ ਨਹੀˆ ਸੀ ਛੱਡਿਆ ਪਰ ਪਹਿਲੀਆˆ ਹਾਰਾˆ ਨੇ ਫੌਜਾˆ ਦਾ ਲੱਕ ਜ਼ਰੂਰ ਤੋੜ ਛੱਡਿਆ ਸੀ।
ਇਸ ਸੰਕਟ ਨਾਲ ਨਿਪਟਣ ਲਈ ਆਖਰੀ ਸਮੇˆ ਆਪਣੀ ਪੇਸ਼ ਨਾ ਜਾˆਦੀ ਦੇਖ ਕੇ ਮਹਾਰਾਣੀ ਜਿੰਦ ਕੌਰ ਨੇ ਮਹਾਰਾਜਾ ਰਣਜੀਤ ਸਿੰਘ ਦੇ ਪੁਰਾਣੇ ਮਿੱਤਰ, ਰਿਸ਼ਤੇਦਾਰ ਤੇ ਜਰਨੈਲ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਨੂੰ ਇਕ ਦਰਦ ਭਰੀ ਚਿੱਠੀ ਲਿਖ ਕੇ ਬੜੇ ਹੀ ਸਹਿਜ ਤੇ ਖਾਨਦਾਨੀ ਗੌਰਵ ਨਾਲ ਵੰਗਾਰਿਆ ਤੇ ਸਨਿਮਰ ਬੇਨਤੀ ਕੀਤੀ ਕਿ ਉਹੋ ਹੀ ਸਿੱਖ ਰਾਜ ਨੂੰ ਇਸ ਅਤਿ ਮੁਸ਼ਕਲ ਦੀ ਘੜੀ ਸਮੇˆ ਸੰਕਟ ਚੋˆ ਬਾਹਰ ਕੱਢ ਸਕਦੇ ਹਨ। ਦਰਦ ਭਰੀ ਚਿੱਠੀ ਪੜ੍ਹ ਕੇ ਚਿੱਟੇ ਨੂਰਾਨੀ ਦਾੜ੍ਹੇ ਵਾਲੇ ਸੂਰਬੀਰ ਸ. ਸ਼ਾਮ ਸਿੰਘ ਅਟਾਰੀ ਵਾਲੇ ਨੂੰ ਕੌਮੀ ਜੋਸ਼ ਚੜ੍ਹਿਆ, ਸਿਰ ‘ਤੇ ਕੱਫਣ ਬੰਨ੍ਹਿਆˆ, ਸਰਬੱਤ ਦੇ ਭਲੇ ਲਈ ਕਿਰਪਾਨ ਧੂ ਲਈ, ਮਿਆਨ ਕਿੱਲੀ ਨਾਲ ਟੰਗਿਆ ਤੇ ਪਰਿਵਾਰ ਨੂੰ ਫ਼ਤਹਿ ਬੁਲਾ ਕੇ ਘੋੜੇ ਦੀਆˆ ਵਾਗਾˆ ਖਿੱਚੀਆˆ ਅਤੇ ਸਭਰਾਵਾˆ ਦੇ ਨਜ਼ਦੀਕ ਮੈਦਾਨੇ ਜੰਗ ਵਿੱਚ ਪਹੁੰਚ ਕੇ ਲੜਾਈ ਦੀ ਆਖਰੀ ਰਣਨੀਤੀ ਘੜਨੀ ਸ਼ੁਰੂ ਕਰ ਦਿੱਤੀ, ਜਿੱਥੇ ਕਿ ਖ਼ਾਲਸਾ ਤੇ ਫਿਰੰਗੀ ਫੌਜਾˆ ਨੇ ਜੰਗ ਵਿੱਚ ਮਰ ਮਿਟਣ ਦੀ ਤਿਆਰੀ ਕਰ ਰੱਖੀ ਸੀ।
ਸਰਦੀ ਦਾ ਮੌਸਮ ਸੀ। 10 ਫਰਵਰੀ, 1846 ਵਾਲੇ ਦਿਨ ਦੀ ਤੜਕਸਾਰ ਸ਼ੁਰੂ ਹੋ ਚੁੱਕੀ ਸੀ। ਸ. ਸ਼ਾਮ ਸਿੰਘ ਨੇ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੇ ਸਨਮੁਖ ਅਰਦਾਸ-ਬੇਨਤੀ ਕੀਤੀ। ਖ਼ਾਲਸਾ ਫੌਜ ਨੂੰ ਸੰਬੋਧਨ ਕਰਦਿਆˆ ਆਪਣੇ ਗੁਰੂਆˆ, ਕੌਮੀ ਸ਼ਹੀਦਾˆ, ਮੁਰੀਦਾˆ ਤੇ ਪੁਰਖਿਆˆ ਦੀਆˆ ਕੁਰਬਾਨੀਆˆ ਤੇ ਕਾਰਨਾਮਿਆˆ ਦੀ ਯਾਦ ਤਾਜ਼ਾ ਕਰਵਾਈ। ਸਭਰਾਉˆ (ਜ਼ਿਲ੍ਹਾ ਫਿਰੋਜ਼ਪੁਰ, ਨੇੜੇ ਕਸਬਾ ਮਖੂ) ਦੇ ਮੈਦਾਨੇ ਜੰਗ ਵਿੱਚ ਅੰਗਰੇਜ਼ ਤੇ ਖ਼ਾਲਸਾ ਫੌਜਾˆ ਦਰਮਿਆਨ ਆਰ ਤੇ ਪਾਰ ਦੀ ਗਹਿਗੱਚ ਜੰਗ ਸ਼ੁਰੂ ਹੋ ਗਈ। ਦੋਵੇˆ ਹੀ ਬਾਦਸ਼ਾਹੀ ਫੌਜਾˆ ਭਾਰੀਆˆ ਸਨ ਪਰ ਸਿੰਘਾˆ ਦੇ ਜੋਸ਼ ਅੱਗੇ ਫਿਰੰਗੀਆˆ ਦੇ ਪੈਰ ਖਿਸਕ ਰਹੇ ਸਨ। ਖੂਬ ਗੋਲੀਆˆ ਚੱਲੀਆˆ ਤੇ ਖੰਡੇ ਖੜਕੇ। ਦੋਵਾˆ ਹੀ ਧਿਰਾˆ ਦਰਮਿਆਨ ਬਹੁਤ ਹੀ ਭਿਆਨਕ ਤੇ ਲਹੂ ਡੋਲ੍ਹਵੀˆ ਜੰਗ ਹੋਈ। ਸਿੰਘਾˆ ਨੇ ਆਪਣੀ ਰਵਾਇਤ ਕਾਇਮ ਰਖਦੇ ਹੋਏ ਇਕ ਵਾਰ ਫਿਰ ਬਹਾਦਰੀ, ਜਜ਼ਬੇ ਅਤੇ ਸੂਲਬੀਰਤਾ ਦਾ ਮਿਸਾਲ ਕਾਇਮ ਕੀਤੀ ਅਤੇ ਵੈਰੀਆˆ ਨੂੰ ਹੱਥਾˆ-ਪੈਰਾˆ ਦੀ ਪਾ ਦਿੱਤੀ।
ਡੋਗਰਿਆˆ ਤੇ ਫਿਰੰਗੀਆˆ ਦਰਮਿਆਨ ਪਹਿਲਾˆ ਤੋˆ ਹੀ ਹੋਏ ਇੱਕ ਗਿਣੇ-ਮਿੱਥੇ ਤੇ ਗੁਪਤ ਸਮਝੌਤੇ ਤਹਿਤ ਖ਼ਾਲਸਾ ਫੌਜਾˆ ਲਈ ਬਾਰੂਦ ਦੀ ਸਪਲਾਈ ਬੰਦ ਕਰ ਦਿੱਤੀ ਗਈ। ਉਸੇ ਹੀ ਸਾਜ਼ਿਸ਼ ਅਧੀਨ ਡੋਗਰੇ ਜਰਨੈਲ ਮੈਦਾਨੇ ਜੰਗ ‘ਚੋˆ ਆਪਣੀਆˆ ਫੌਜਾˆ ਨੂੰ ਧੋਖਾ ਦੇ ਕੇ ਨੱਸ ਤੁਰੇ। ਉਹ ਜਾˆਦੇ-ਜਾˆਦੇ ਹੋਏ ਸਤਲੁਜ ਦਰਿਆ ਉੱਪਰ ਬਣੇ ਹੋਏ ਬੇੜੀਆˆ ਦੇ ਪੁਲ ਨੂੰ ਵੀ ਤੋੜ ਗਏ ਜਿਸ ਕਰਕੇ ਹਜ਼ਾਰਾˆ ਸਿੱਖ ਫੌਜੀ ਉੱਥੇ ਪਾਣੀ ਦੇ ਵਹਿਣ ਵਿੱਚ ਰੁੜ੍ਹ ਗਏ। ਜਰਨੈਲਾˆ ਤੋˆ ਬਿਨ੍ਹਾˆ ਸਿੱਖ ਫੌਜ ਦਾ ਉਸ ਵੇਲੇ ਘਬਰਾ ਜਾਣਾ ਵੀ ਕੁਦਰਤੀ ਸੀ। ਇਸ ਸੰਕਟ ਦੇ ਸਮੇˆ ਖ਼ਾਲਸਈ ਫੌਜਾˆ ਨੂੰ ਡਰ ਦੇ ਮਾਰੇ ਬਹੁਤੇ ਜਨ ਸਾਧਾਰਨ ਸਿੱਖਾˆ ਦੀ ਹਮਾਇਤ ਵੀ ਨਾ ਹਾਸਲ ਹੋਈ। ਸਿੱਖ ਫੌਜਾˆ ਤਾਣ ਹੁੰਦਿਆˆ ਵੀ ਨਿਤਾਣੀਆˆ ਹੋ ਗਈਆˆ। ਘਮਸਾਨ ਦੀ ਇਸ ਲੜਾਈ ਵਿੱਚ ਸਰਦਾਰ ਸ਼ਾਮ ਸਿੰਘ ਅਟਾਰੀ ਵਾਲੇ ਨੇ ਪੂਰੇ ਤਾਣ ਨਾਲ ਗੋਰਿਆˆ ਦੇ ਆਹੂ ਲਾਹੇ ਪਰ ਲੜਦਿਆˆ-ਲੜਦਿਆˆ ਉਸ ਯੋਧੇ ਨੂੰ ਗੋਲੀਆˆ ਦੇ ਸੱਤ ਜ਼ਖਮ ਲੱਗੇ। ਸਿੱਖ ਰਾਜ ਦੀ ਰਾਖੀ ਲਈ ਕੀਤਾ ਹੋਇਆ ਆਪਣਾ ਪ੍ਰਣ ਨਿਭਾਉˆਦਿਆ ਉਹ ਸ਼ਹੀਦ ਹੋ ਗਏ। ਜਰਨੈਲ ਤੋˆ ਸੱਖਣੀ ਹੋਈ ਸਿੱਖ ਫੌਜ ਜੋ ਸ਼ਾਮਾˆ ਪੈਣ ਤੋˆ ਪਹਿਲਾˆ ਜਿੱਤ ਰਹੀ ਸੀ, ਦੀ ਅੰਤ ਨੂੰ ਹਾਰ ਹੋ ਗਈ। ਸ਼ਾਹ ਮੁਹੰਮਦ ਲਿਖਦਾ ਹੈ:

“ਅੱਜ ਹੋਵੇ ਸਰਕਾਰ ਤਾˆ ਮੁੱਲ ਪਾਵੇ ਜਿਹੜੀਆˆ ਖ਼ਾਲਸੇ ਤੇਗਾˆ ਮਾਰੀਆˆ ਨੇ,..
ਸ਼ਾਹ ਮੁਹੰਮਦਾ ਇੱਕ ਸਰਕਾਰ ਬਾਝੋˆ ਫੌਜਾˆ ਜਿੱਤ ਕੇ ਅੰਤ ਨੂੰ ਹਾਰੀਆˆ ਨੇ’

ਉਧਰ ਪਤੀ ਦੀ ਮੌਤ ਦੀ ਖ਼ਬਰ ਸੁਣਦਿਆˆ ਹੀ ਸ਼ਾਮ ਸਿੰਘ ਅਟਾਰੀ ਵਾਲਿਆˆ ਦੀ ਸੁਪਤਨੀ ਮਾਈ ਦੇਸਾˆ ਨੇ 10 ਫਰਵਰੀ 1846 ਵਾਲੇ ਦਿਨ ਹੀ ਆਪਣੇ ਪ੍ਰਾਣ ਤਿਆਗ ਦਿੱਤੇ। ਸ਼ਹੀਦ ਸ਼ਾਮ ਸਿੰਘ ਹੁਰਾˆ ਦਾ ਸਸਕਾਰ ਉਨ੍ਹਾˆ ਦੇ ਪਿੰਡ ਅਟਾਰੀ ਵਿਖੇ 12 ਫਰਵਰੀ, 1846 ਨੂੰ ਆਪਣੀ ਸੁਪਤਨੀ ਦੀ ਚਿਖਾ ਨੇੜੇ ਹੀ ਕਰ ਦਿੱਤਾ ਗਿਆ।
ਬਹੁਤਾ ਕਰਕੇ ਖੁਦਗਰਜ਼ ਡੋਗਰਿਆˆ ਤੇ ਫੌਜ ਵਿਚਲੇ ਕੁਝ ਕੁ ਆਪ ਮੁਹਾਰੇ ਤੱਤਾˆ ਨੇ ਦੇਸ-ਧਰੋਹ ਕਰਨ ਵਿੱਚ ਕੋਈ ਵੀ ਕਸਰ ਨਾ ਛੱਡੀ। ਉਹ ਇਤਨਾ ਜ਼ੋਰ ਖ਼ਾਲਸਈ ਫੌਜ ਦੀ ਤਾਕਤ ਵਧਾਉਣ ਵਿੱਚ ਨਹੀˆ ਸਨ ਲਾਉˆਦੇ ਜਿਤਨਾ ਕਿ ਇਕ-ਦੂਜੇ ਦੀ ਵਿਰੋਧਤਾ ਕਰਨ ਵਿੱਚ ਲਾਉˆਦੇ ਸਨ। ਜੇਕਰ ਮਿਸਰ ਲਾਲ ਸਿੰਘ ਅਤੇ ਮਿਸਰ ਤੇਜ ਸਿੰਘ ਡੋਗਰੇ ਆਗੂਆˆ ਦੀ ਨੀਅਤ ਸਾਫ ਹੁੰਦੀ ਅਤੇ ਉਹ ਨਮਕ ਹਰਾਮੀ ਨਾ ਹੁੰਦੇ ਤਾˆ ਲੜਾਈ ਦੇ ਸਿੱਟੇ ਕੋਈ ਹੋਰ ਹੀ ਹੋਣੇ ਸਨ ਅਤੇ ਸਾਰੇ ਹਿੰਦ ਦਾ ਇਤਿਹਾਸ ਵੀ ਅੱਜ ਕੁਝ ਹੋਰ ਹੀ ਹੋਣਾ ਸੀ।

ਸਭਰਾਵਾˆ ਦੀ ਜੰਗ ‘ਚ ਹੋਈ ਹਾਰ ਤੋˆ ਕੁਝ ਸਮਾˆ ਪਿੱਛੋˆ ਮਹਾਰਾਣੀ ਜਿੰਦ ਕੌਰ ਨੂੰ ਮਹਾਰਾਜਾ ਦਲੀਪ ਸਿੰਘ ਦੇ ਸਰਪ੍ਰਸਤ ਵਜੋˆ ਹਟਾ ਦਿੱਤਾ ਗਿਆ। ਦਲੀਪ ਸਿੰਘ ਤੋˆ ਬਾਦਸ਼ਾਹੀ ਖੋਹ ਲਈ ਗਈ ਤੇ ਖ਼ਾਲਸਾ ਰਾਜ ਦੀ ਸਾਰੀ ਸੰਪਤੀ ਜ਼ਬਤ ਕਰ ਲਈ ਗਈ। 29 ਮਾਰਚ 1849 ਵਾਲੇ ਦਿਨ 10 ਸਾਲਾ ਮਹਾਰਾਜਾ ਦਲੀਪ ਸਿੰਘ ਪਾਸੋˆ ਇੱਕ ਦਸਤਾਵੇਜ਼ ਉੱਪਰ ਦਸਤਖ਼ਤ ਕਰਵਾ ਲਏ ਗਏ ਅਤੇ ਇਸ ਪੰਜਾਬ ਉੱਪਰ ਪੂਰਨ ਤੌਰ ‘ਤੇ ਬ੍ਰਿਟਿਸ਼ ਰਾਜ ਕਾਇਮ ਹੋ ਗਿਆ।
ਕਿਸੇ ਅਣਸੁਖਾਵੀˆ ਘਟਨਾ ਤੋˆ ਬਚਣ ਲਈ ਸੰਨ 1850 ਵਿੱਚ ਫਿਰੰਗੀਆˆ ਵਲੋˆ ਮਹਾਰਾਜਾ ਦਲੀਪ ਸਿੰਘ ਨੂੰ ਪੰਜਾਬ ਤੋˆ ਫ਼ਤਹਿਗੜ੍ਹ ਲਿਜਾਇਆ ਗਿਆ, ਜਿੱਥੇ ਉਸ ਨੂੰ ਈਸਾਈ ਮਿਸ਼ਨਰੀਆˆ ਦੇ ਹਵਾਲੇ ਕੀਤਾ ਗਿਆ। ਉਸ ਲਈ ਫ਼ਾਰਸੀ, ਪੰਜਾਬੀ ਤੇ ਅੰਗ੍ਰੇਜੀ ਦੀ ਪੜ੍ਹਾਈ ਦਾ ਪ੍ਰਬੰਧ ਕੀਤਾ ਗਿਆ। ਪੰਜਾਬ ਦੀ ਧਰਤੀ ਨਾਲੋˆ ਮੋਹ ਤੋੜਨ ਲਈ ਅੰਗਰੇਜ਼ ਸਰਕਾਰ ਆਖਰ 1854 ਵਿਚ ਮਹਾਰਾਜਾ ਦਲੀਪ ਸਿੰਘ ਨੂੰ ਇੰਗਲੈˆਡ ਲੈ ਗਈ, ਜਿਥੇ ਉਸ ਦਾ ਧਰਮ ਤਬਦੀਲ ਕਰਕੇ ਉਸ ਨੂੰ ਪੂਰੀ ਤਰ੍ਹਾˆ ਈਸਾਈ ਧਰਮ ਵਿੱਚ ਸ਼ਾਮਲ ਕਰ ਲਿਆ ਗਿਆ। ਥੋੜ੍ਹੇ ਸਮੇˆ ਵਿੱਚ ਹੀ ਦਲੀਪ ਸਿੰਘ ਮਹਾਰਾਣੀ ਵਿਕਟੋਰੀਆˆ ਦਾ ਮਨ ਪਸੰਦ ਸ਼ਹਿਜ਼ਾਦਾ ਬਣ ਗਿਆ ਅਤੇ ਉਸ ਨੇ ਐਸ਼ੋ-ਆਰਾਮ ਵਾਲੀ ਜ਼ਿੰਦਗੀ ਬਤੀਤ ਕਰਨੀ ਸ਼ੁਰੂ ਕਰ ਦਿੱਤੀ।
ਕਹਿੰਦੇ ਨੇ ਕਿ ਮੁਸੀਬਤਾˆ ਕਦੇ ਵੀ ਇਕੱਲੀਆˆ ਨਹੀˆ ਆਇਆ ਕਰਦੀਆˆ।ਇੱਧਰ ਪੰਜਾਬ ਵਿੱਚ ਫਿਰੰਗੀਆˆ ਵਲੋˆ ਮਹਾਰਾਣੀ ਜਿੰਦਾˆ ਨੂੰ ਕੈਦ ਕਰ ਲਿਆ ਗਿਆ ਤੇ ਫਿਰ ਜਲਾਵਤਨ ਕਰਕੇ ਬਨਾਰਸ ਭੇਜ ਦਿੱਤਾ ਗਿਆ, ਜਿੱਥੇ ਉਹ ਜੇਲ੍ਹ ਵਿੱਚੋˆ ਕਿਸੇ ਢੰਗ-ਤਰੀਕੇ ਨਾਲ ਬਚ ਨਿਕਲੀ ਅਤੇ ਨੇਪਾਲ ਵਿੱਚ ਦਰ-ਬ-ਦਰ ਧੱਕੇ ਖਾˆਦੀ ਹੋਈ ਤਕਰੀਬਨ ਅੰਨ੍ਹੀ ਹੀ ਹੋ ਗਈ ਤੇ ਮੰਗਤਿਆˆ ਵਾਲਾ ਜੀਵਨ ਬਤੀਤ ਕਰਨ ਲਈ ਮਜਬੂਰ ਹੋ ਗਈ। ਆਪਣਿਆˆ ਤੇ ਪਰਾਇਆˆ ਦੀਆˆ ਸਾਜਿਸ਼ਾˆ ਅਧੀਨ ਉਸ ਨੂੰ ਬਦਨਾਮ ਕੀਤਾ ਗਿਆ ਪਰ ਉਸ ਨੇ ਹੌਸਲਾ ਨਾ ਛੱਡਿਆ ਤੇ ਆਖਰ ਆਪਣੇ ਵਤਨ ਦੀ ਸੁੱਖ ਮੰਗਦਿਆˆ ਉਹ ਆਪਣੇ ਪੁੱਤਰ ਦਲੀਪ ਸਿੰਘ ਨਾਲ 1861 ਵਿੱਚ ਇੰਗਲੈˆਡ ਚਲੇ ਗਈ, ਜਿੱਥੇ ਉਹ ਪਹਿਲੀ ਅਗਸਤ 1863 ਵਾਲੇ ਦਿਨ 46 ਸਾਲਾ ਉਮਰ ਭੋਗ ਕੇ (1817 ਤੋˆ 1 ਅਗਸਤ 1863) ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਈ।
ਆਪਣੀ ਮਾˆ ਦੀ ਇੱਛਾ ਅਨੁਸਾਰ ਮਹਾਰਾਜਾ ਦਲੀਪ ਸਿੰਘ ਆਪਣੀ ਮਾਤਾ ਮਹਾਰਾਣੀ ਜਿੰਦ ਕੌਰ ਦਾ ਸਸਕਾਰ ਪੰਜਾਬ ਵਿੱਚ ਆਪਣੇ ਪਿਤਾ ਦੇ ਨੇੜੇ ਲਾਹੌਰ ਵਿਖੇ ਕਰਨਾ ਚਾਹੁੰਦਾ ਸੀ ਪਰ ਗੋਰਾ ਸਰਕਾਰ ਵਲੋˆ ਉਸ ਨੂੰ ਪੰਜਾਬ ਜਾਣ ਦੀ ਆਗਿਆ ਨਾ ਦਿੱਤੀ ਗਈ, ਜਿਸ ਕਰਕੇ ਉਸ ਨੂੰ ਆਪਣੀ ਮਾˆ ਦਾ ਸਸਕਾਰ ਮੁੰਬਈ ਦੇ ਨੇੜੇ ਨਾਸਿਕ ਵਿਖੇ ਗੋਦਾਵਰੀ ਦਰਿਆ ਦੇ ਕੰਢੇ ਹੀ ਕਰਨਾ ਪਿਆ। ਸਮਾˆ ਪਾ ਕੇ ਮਹਾਰਾਣੀ ਜਿੰਦਾˆ ਦੀਆˆ ਆਸ਼ਾਵਾˆ ਨੂੰ ਉਦੋˆ ਬੂਰ ਪਿਆ ਜਦੋˆ ਆਪਣੀ ਦਾਦੀ ਦੀ ਇੱਛਾ ਦਾ ਸਤਿਕਾਰ ਕਰਦਿਆˆ ਪਰਿੰਸੈਸ ਬੰਬਾ ਸੋਫੀਆ ਜਿੰਦਾˆ ਦਲੀਪ ਸਿੰਘ ਨੇ ਮਹਾਰਾਣੀ ਜਿੰਦਾˆ ਦੀਆˆ ਅਸਤੀਆˆ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੇ ਮੈਮੋਰੀਅਲ ਵਿਖੇ ਭੇˆਟ ਕਰ ਹੀ ਦਿੱਤੀਆˆ।
ਭਾਵੇˆ ਫਿਰੰਗੀਆˆ ਨੇ ਮਹਾਰਾਜਾ ਦਲੀਪ ਸਿੰਘ ਨੂੰ ਆਪਣੇ ਮਕੜੀ ਜਾਲ ਵਿੱਚ ਖੂਬ ਫਸਾ ਲਿਆ ਸੀ ਪਰ ਤਵਾਰੀਖ਼ ਨੇ ਆਖਰ ਐਸਾ ਪਲਟਾ ਮਾਰਿਆ ਕਿ 25 ਮਈ 1886 ਨੂੰ ਅਦਨ ਵਿਖੇ ਮਹਾਰਾਜਾ ਦਲੀਪ ਸਿੰਘ ਨੇ ਅੰਮ੍ਰਿਤ ਛਕ ਕੇ ਮੁੜ ਸਿੱਖ ਧਰਮ ਧਾਰਨ ਕਰ ਲਿਆ। ਮਹਾਰਾਜਾ ਦਲੀਪ ਸਿੰਘ ਸਿੱਖ ਰਾਜ ਨੂੰ ਮੁੜ ਪ੍ਰਾਪਤ ਕਰਨ ਲਈ ਵਿਸ਼ਵ ਭਰ ਵਿੱਚ ਕੋਸ਼ਿਸ਼ਾˆ ਕਰਦਾ ਹੋਇਆ ਆਖਰ 22 ਅਕਤੂਬਰ 1893 ਵਾਲੇ ਦਿਨ ਪੈਰਿਸ (ਫਰਾˆਸ) ਵਿਖੇ ਗੁਰਬਤ ਦੀ ਜ਼ਿੰਦਗੀ ਨਾਲ ਲੜ੍ਹਦਾ ਹੋਇਆ ਇਕ ਛੋਟੇ ਜਿਹੇ ਹੋਟਲ ਵਿੱਚ ਇਸ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਿਆ। ਕੁਦਰਤ ਦਾ ਐਸਾ ਭਾਣਾ ਵਾਪਰਿਆ ਕਿ ਸਿੱਖ ਰਾਜ ਦੇ ਆਖਰੀ ਮਹਾਰਾਜੇ ਨੂੰ ਆਪਣੇ ਹੀ ਵਤਨ ਪੰਜਾਬ ਵਿੱਚ ਸਸਕਾਰ ਵਾਸਤੇ ਕੋਈ ਥਾˆ ਵੀ ਨਸੀਬ ਨਾ ਹੋ ਸਕੀ।
ਸਾਨੂੰ ਆਪਣੇ ਇਨ੍ਹਾˆ ਪੁਰਖਿਆˆ ਜੋ ਕਿ ਖ਼ਾਲਸਈ ਆਨ-ਸ਼ਾਨ ਅਤੇ ਪ੍ਰਭੂਸੱਤਾ ਲਈ ਜੂਝੇ, ਦੀਆˆ ਕੁਰਬਾਨੀਆˆ ਤੇ ਘਾਲਣਾਵਾˆ ਨੂੰ ਸਦਾ ਲਈ ਆਪਣੇ ਚੇਤਿਆˆ ‘ਚ ਵਸਾਉਣਾ ਚਾਹੀਦਾ ਹੈ ਤਾˆ ਕਿ ਇਨ੍ਹਾˆ ਦਾ ਸੁਨਹਿਰੀ ਤੇ ਲਾਸਾਨੀ ਇਤਿਹਾਸ ਸਾਡਾ ਮਾਰਗ-ਦਰਸ਼ਨ ਕਰਦਾ ਹੈ ਅਤੇ ਆਪਣੇ ਵਤਨ ਤੇ ਕੌਮੀ ਆਭਾ ਖਾਤਰ ਜੂਝਣ ਦੀ ਪ੍ਰੇਰਨਾ ਦਿੰਦਾ ਰਹੇ।
ਜਥੇਦਾਰ ਸ਼ਾਮ ਸਿੰਘ ਅਟਾਰੀ ਵਾਲਿਆਂ ਦੇ ਸ਼ਹੀਦੀ ਸਥਾਨ ਤੇ ਮੌਜੂਦਾ ਸਮੇਂ ਬਾਬਾ ਸ਼ਿੰਦਰ ਸਿੰਘ ਜੀ ਕਾਰ ਸੇਵਾ ਸੰਪਰਦਾਇ ਸਰਹਾਲੀ ਵਲੋਂ ਸੇਵਾ ਕਰਵਾਈ ਜਾ ਰਹੀ ਹੈ ।ਸ਼ਹੀਦ ਸਰਦਾਰ ਸ਼ਾਮ ਸਿੰਘ ਅਟਾਰੀ ਦੀ ਯਾਦ ਵਿਚ 10 ਫਰਵਰੀ ਨੂੰ ਹਰ ਸਾਲ ਸਮਾਗਮ ਕਰਵਾਇਆ ਜਾਂਦਾ ਹੈ, ਸਮਾਗਮ ਦੇ ਦੌਰਾਨ ਗਤਕਾ, ਕਬੱਡੀ ਤੋਂ ਇਲਾਵਾ ਹੋਰ ਖੇਡਾ ਵੀ ਕਰਵਾਈਆਂ ਜਾਂਦੀਆ ਹਨ । ਗੁਰਦੁਆਰਾ ਸਾਹਿਬ ਦੀ ਇਮਾਰਤ ਵੀ ਬਹੁਤ ਸ਼ਾਨਦਾਰ ਬਣੀ ਹੋਈ । ਜਥੇਦਾਰ ਅਟਾਰੀਵਾਲਾ ਦੇ ਨਾਮ ‘ਤੇ ਪਿੰਡ ਸਭਰਾਂ ਵਿਖੇ ਸਕੂਲ ਬਣਾਇਆ ਹੋਇਆ ਜਿਸ ਵਿਚ ਅਨੇਕਾਂ ਹੀ ਵਿਦਿਆਰਥੀ ਵਿਦਿਆ ਹਾਸਲ ਕਰ ਰਹੇ ਹਨ । ਕਾਰ ਸੇਵਾ ਵੱਲੋਂ ਬਹੁਤ ਬੱਚਿਆਂ ਨੂੰ ਮੁਫਤ ਵਿਦਿਆ ਦਿੱਤੀ ਜਾ ਰਹੀ ਵਿਦਿਆ ਦੇ ਨਾਲ-ਨਾਲ ਉਹਨਾਂ ਨੂੰ ਗੁਰਮਤਿ ਦੀ ਪੜ੍ਹਾਈ ਵੀ ਕਰਵਾਈ ਜਾਂਦੀ ਹੈ ।

Geef een reactie

Het e-mailadres wordt niet gepubliceerd. Vereiste velden zijn gemarkeerd met *