ਬੈਲਜ਼ੀਅਮ ਵਿੱਚ ਮਨਾਇਆ ਗਿਆ ਭਗਤ ਰਵੀਦਾਸ ਜੀ ਦਾ ਆਗਮਨ ਪੁਰਬ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਭਗਤ ਰਵੀਦਾਸ ਜੀ ਦਾ 642ਵਾਂ ਪ੍ਰਕਾਸ਼ ਪੁਰਬ ਗੁਰਦਵਾਰਾ ਸਿੰਘ ਸਭਾ ਕਨੋਕੇ ਦੀ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਿੱਖ ਸੰਗਤ ਦੇ ਸਹਿਯੋਗ ਸਦਕਾ ਕੱਲ ਬੁੱਧਵਾਰ ਨੂੰ ਮਨਾਇਆ ਗਿਆ।
ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰੂਘਰ ਦੇ ਗ੍ਰੰਥੀ ਭਾਈ ਬਹਾਦਰ ਸਿੰਘ ਅਤੇ ਓਸਟੰਡੇ ਗੁਰੂਘਰ ਦੇ ਗ੍ਰੰਥੀ ਭਾਈ ਗੁਰਮੀਤ ਸਿੰਘ ਹੋਰਾਂ ਨੇ ਗੁਰਬਾਣੀ ਕਥਾ ਵਿਚਾਰਾਂ ਰਾਂਹੀ ਭਗਤ ਰਵੀਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੀ ਅਤੇ ਲੰਗਰ ਦੀ ਸੇਵਾ ਤਰਸੇਮ ਸਿੰਘ ਅਤੇ ਮੋਹਣ ਲਾਲ ਵੱਲੋਂ ਕਰਵਾਈ ਗਈ ਜਿਨ੍ਹਾਂ ਨੂੰ ਗੁਰੂਘਰ ਦੇ ਵਜ਼ੀਰ ਵੱਲੋਂ ਸਿਰੋਪਾਓੁ ਬਖ਼ਸਿਸ਼ ਕੀਤੇ ਗਏ।

Geef een reactie

Het e-mailadres wordt niet gepubliceerd. Vereiste velden zijn gemarkeerd met *