ਗੁਰੂ ਰਵਿਦਾਸ ਜੀ ਦਾ 642ਵੇਂ ਗੁਰਪੁਰਬ ਸਬੰਧੀ ਧਾਰਮਿਕ ਸਮਾਗਮ 24 ਨੂੰ

ਫਗਵਾੜਾ 22 ਫਰਵਰੀ (ਅਸ਼ੋਕ ਸ਼ਰਮਾ) ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਰਜਿ. ਪਿੰਡ ਅਠੌਲੀ ਵਲੋਂ ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ 642ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਇਕ ਧਾਰਮਿਕ ਸਮਾਗਮ 24 ਫਰਵਰੀ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼ਰਧਾ ਰਾਮ, ਨਿਰਮਲ ਨਿਗਾਹ ਅਤੇ ਗੁਰਦੀਪ ਨਿਗਾਹ ਨੇ ਦੱਸਿਆ ਕਿ ਗੁਰਪੁਰਬ ਸਮਾਗਮ ਤੋਂ ਪਹਿਲਾਂ 23 ਫਰਵਰੀ ਦਿਨ ਸ਼ਨੀਵਾਰ ਨੂੰ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਹੋਵੇਗਾ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਜਾ ਰਹੇ ਨਗਰ ਕੀਰਤਨ ਦਾ ਥਾਂ-ਥਾਂ ਤੇ ਸਮੂਹ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਇਸ ਦੌਰਾਨ ਮਿਸ਼ਨਰੀ ਗਾਇਕਾ ਨੀਲਮ ਠੱਕਰਵਾਲ ਗੁਰੂ ਯਸ਼ ਸੁਣਾ ਕੇ ਸੰਗਤਾਂ ਵਿਚ ਜੋਸ਼ ਦਾ ਸੰਚਾਰ ਕਰਨਗੇ। ਵੱਖ ਵੱਖ ਬੈਂਡ ਪਾਰਟੀਆਂ ਅਤੇ ਸਕੂਲੀ ਬੱਚੇ ਇਸ ਨਗਰ ਕੀਰਤਨ ਦੀ ਰੌਣਕ ਨੂੰ ਵਧਾਉਣਗੇ। ਇਹ ਨਗਰ ਕੀਰਤਨ ਪਿੰਡ ਦੀ ਪਰਿਕ੍ਰਮਾ ਕਰਦੇ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਦੂਸਰੇ ਦਿਨ 24 ਫਰਵਰੀ ਨੂੰ ਸਵੇਰੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਪਿੰਡ ਦੇ ਡਾ. ਅੰਬੇਡਕਰ ਭਵਨ ਵਿਖੇ ਧਾਰਮਿਕ ਸਮਾਗਮ ਹੋਵੇਗਾ ਜਿਸ ਵਿਚ ਭਾਈ ਵੀਰ ਜਤਿੰਦਰ ਸਿੰਘ ਜੀ ਖਾਲਸਾ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕਰੇਗਾ। ਉਹਨਾਂ ਸਮੂਹ ਸੰਗਤ ਨੂੰ ਪੁਰਜੋਰ ਅਪੀਲ ਕੀਤੀ ਕਿ ਇਸ ਧਾਰਮਿਕ ਸਮਾਗਮ ਵਿਚ ਸ਼ਾਮਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ।

Geef een reactie

Het e-mailadres wordt niet gepubliceerd. Vereiste velden zijn gemarkeerd met *