3500 ਲੋਕਾਂ ਨੇ ਲਿਆ ਪੰਦਰਵਾੜੇ ਦਾ ਲਾਭ

175 ਨੂੰ ਵੰਡੀ ਡੈਂਚਰਾਂ ਦੇ ਰੂਪ ਵਿੱਚ ਮੁਸਕਾਨ
ਡਾ. ਸੁਰਿੰਦਰ ਮੱਲ ਨੇ ਇਹ ਵੀ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਲਗਪੱਗ 3500 ਮਰੀਜਾਂ ਦਾ ਮੁਫਤ ਚੈਕਅੱਪ ਕੀਤਾ ਗਿਆ ਅਤੇ 1575 ਮਰੀਜਾਂ ਦਾ ਇਲਾਜ ਕੀਤਾ ਗਿਆ। ਪੰਦਰਵਾੜੇ ਦੌਰਾਨ ਜਿਲੇ ਵਿੱਚ 175 ਜਰੂਰਤਮੰਦ ਮਰੀਜਾਂ ਨੂੰ ਡੈਂਚਰ ਦੇ ਰੂਪ ਵਿੱਚ ਮੁਸਕਾਨ ਵੰਡੀ ਗਈ ਯਾਨਿ ਦੰਦਾਂ ਦੇ ਬੀੜ ਮੁਫਤ ਵੰਡੇ ਗਏ।
ਸਕੂਲੀ ਵਿਦਿਆਰਥੀਆਂ ਨੂੰ ਮਾਹਰਾਂ ਨੇ ਕੀਤਾ ਗਾਈਡ
ਡਾ. ਸੁਰਿੰਦਰ ਮੱਲ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ 3000 ਦੇ ਲਗਪੱਗ ਸਕੂਲੀ ਵਿਦਿਆਰਥੀਆਂ ਦੇ ਦੰਦਾਂ ਦਾ ਚੈਕਅਪ ਕੀਤਾ ਗਿਆ। ਇਹੀ ਨਹੀਂ ਉਨ੍ਹਾਂ ਨੂੰ ਦੰਦਾਂ ਦੇ ਮਾਹਰਾਂ ਵੱਲੋਂ ਤੰਬਾਕੂਨੋਸ਼ੀ ਤੇ ਸਿਗਰਟਨੋਸ਼ੀ ਦੇ ਬੁਰੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਡਾ. ਮੱਲ ਨੇ ਇਹ ਵੀ ਕਿਹਾ ਕਿ ਵਿਦਿਆਰਥੀ ਵਰਗ ਵਿੱਚ ਕਈ ਵਾਰ ਗਲਤ ਸੰਗਤ ਵਿੱਚ ਪੈ ਕੇ ਤੰਬਾਕੂਨੋਸ਼ੀ ਅਤੇ ਸਿਗਰਟਨੋਸ਼ੀ ਵਰਗੀਆਂ ਆਦਤਾਂ ਅਪਣਾਉਣ ਦੇ ਚਾਂਸ ਵਧੇਰੇ ਹੁੰਦੇ ਹਨ ਅਜਿਹੇ ਵਿੱਚ ਜਰੂਰੀ ਹੈ ਕਿ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਸਹੀ ਸੇਧ ਦਿੱਤੀ ਜਾਏ।
ਉਨ੍ਹਾਂ ਕਿਹਾ ਕਿ ਡੈਂਟਲ ਵਿਭਾਗ ਨੂੰ ਹਰ ਪੰਦਰਵਾੜੇ ਵਿੱਚ ਲੋਕਾਂ ਦਾ ਪੂਰਾ ਸਹਿਯੋਗ ਮਿਲਿਆ ਹੈ ਤੇ ਉਹ ਭਰੋਸਾ ਦਿੰਦੇ ਹਨ ਕਿ ਉਹ ਹਮੇਸ਼ਾ ਹੀ ਲੋਕਾਂ ਦੇ ਇਸ ਵਿਸ਼ਵਾਸ ਤੇ ਖਰਾ ਉਤਰਣਗੇ।
ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾਂ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਾਰਿਕਾ ਦੁੱਗਲ, ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ, ਸੀਨੀਅਰ ਮੈਡੀਕਲ ਅਫਸਰ ਡਾ. ਰੀਟਾ ਬਾਲਾ, ਡੈਂਟਲ ਮੈਡੀਕਲ ਅਫਸਰ ਡਾ. ਮੌਨਿੰਦਰ ਕੌਰ, ਡਾ. ਗੁਰਦੇਵ ਭੱਟੀ, ਡਾ. ਦੀਪਕ ਜੈਨ ਤੋਂ ਇਲਾਵਾ ਹੋਰ ਸਟਾਫ ਮੈਂਬਰ ਹਾਜਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *