ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ

ਵਿਸ਼ਵ ਸਮਾਜਿਕ ਨਿਆਂ ਦਿਵਸ ਦੀ ਜਾਗਰੂਕਤਾ ਸੰਬੰਧੀ ਲੈਕਚਰ ਦਾ ਆਯੋਜਨ ਕੀਤਾ ਗਿਆ
ਫਗਵਾੜਾ 25 ਫਰਵਰੀ (ਅਸ਼ੋਕ ਸ਼ਰਮਾ) ਮੋਹਨ ਲਾਲ ਉਪੱਲ ਡੀ.ਏ.ਵੀ. ਕਾਲਜ ਫਗਵਾੜਾ ਵਿਖੇ ਪ੍ਰਿੰ: ਡਾ: ਕਿਰਨਜੀਤ ਰੰਧਾਵਾ ਦੀ ਅਗਵਾਈ ਹੇਠ ਸਮਾਜਿਕ ਨਿਆਂ ਦਿਵਸ ਦੇ ਮੌਕੇ ‘ਤੇ ਮੁੱਖ ਵਕਤਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲ ਸ੍ਰੀ ਮਤੀ ਸ਼ਸ਼ੀ ਸ਼ੁਕਲਾ ਜਲੰਧਰ ਨੇ ਸ਼ਿਰਕਤ ਕੀਤੀ। ਉਹਨਾਂ ਨੇ ਦੱਸਿਆ ਕਿ 20 ਫਰਵਰੀ ਨੂੰ ਪੂਰੇ ਦੇਸ਼ ਵਿੱਚ ਇਹ ਦਿਨ ਮਨਾਇਆ ਜਾਂਦਾ ਹੈ ਇਸ ਦਿਨ ਨੂੰ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਦੁਆਰਾ ਆਪਸੀ ਭੇਦ-ਭਾਵ ਨੂੰ ਮਿਟਾ ਕੇ ਦੇਸ਼ ਦੀ ਤਰੱਕੀ ਲਈ ਸਮੂਹਿਕ ਯਤਨ ਕਰਨਾ ਹੈ । ਸਾਡੇ ਸੰਵਿਧਾਨ ਵਿੱਚ ਅਜਿਹੇ ਕਾਨੂੰਨ ਬਣਾਏ ਗਏ ਹਨ ਜੋ ਸਮਾਜਿਕ ਹੋਂਦ ਨੂੰ ਪੱਕਾ ਕਰਦੇ ਹਨ । ਇਸ ਦੌਰਾਨ ਉਹਨਾਂ ਵਿਦਿਆਰਥੀਆਂ ਨੂੰ ਰੈਗਿੰਗ ਵਿਰੁੱਧ, ਬਾਲ-ਵਿਆਹ ਰੋਕ ਥਾਮ, ਅਧਿਨਿਯਮ ਜਿਵੇਂ ਕਿ ਉਪਭੋਗਤਾ ਐੇਕਟ ਮਨੁੱਖੀ ਅਧਿਕਾਰ ਦੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਹੈ । ਉਪਭੋਗਤਾ ਐਕਟ ਸੰਬੰਧੀ ਵਿਸਥਾਰ ਨਾਲ ਦੱਸਦਿਆਂ ਉਹਨਾਂ ਨੇ ਦੱਸਿਆ ਕਿ ਜੇਕਰ ਕੋਈ ਦੁਕਾਨਦਾਰ ਕਿਸੇ ਵੀ ਤਰ੍ਹਾਂ ਦਾ ਗਲਤ ਵਪਾਰਕ ਵਿਹਾਰ ਕਰਦਾ ਹੈ ਤਾਂ ਉਸ ਵਿਰੁੱਧ ਸ਼ਿਕਾਇਤ ਦਰਝ ਕਰਵਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਜੇਕਰ ਕਿਸੇ ਮਹਿਲਾ ਨੂੰ ਸਰੀਰਕ ਜਾਂ ਮਾਨਸਿਕ ਤੌਰ ਤੇ ਪੀੜਤ ਕੀਤਾ ਜਾਂਦਾ ਹੈ ਤਾਂ ਉਹ ਆਪਣੇ ਹੱਕਾਂ ਦੀ ਰੱਖਿਆ ਲਈ ਮਨੁੱਖੀ ਅੀਧਕਾਰ ਅਧੀਨ ਕੇਸ ਦਰਜ ਕਰ ਸਕਦੇ ਹਨ । ਬਾਲ ਮਜ਼ਦੂਰੀ ਨੂੰ ਸਮਾਜ ਲਈ ਇੱਕ ਕਲੰਕ ਦੱਸਦਿਆਂ ਉਸ ਵਿਰੁੱਧ ਸਖ਼ਤ ਕਾਨੂੰ ਬਣਾਏ ਹਨ । ਇਸ ਮੌਕੇ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *