ਆਪ ਦੇ ਜਿਲਾ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਪੀਐਮ ਤੇ ਸੀਐਮ ਨੂੰ ਲਿਖੀ ਚਿੱਠੀ, ਡੀਸੀ ਨੂੰ ਮਿਲਿਆ ਪਾਰਟੀ ਵਫਦ

-ਸੁਲਤਾਨਪੁਰ ਲੋਧੀ ‘ਚ ਵਿਕਾਸ ਕਾਰਜਾਂ ਲਈ ਵਰਤੀ ਜਾ ਰਹੀ ਘਟੀਆ ਸਮੱਗਰੀ ਦੀ ਜਾਂਚ ਕਰਵਾਉਣ ਦਾ ਮੁੱਦਾ ਚੁੱਕਿਆ
ਕਪੂਰਥਲਾ
ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਵਿਖੇ ਨਵੰਬਰ 2019 ਵਿਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵਾ ਪ੍ਰਕਾਸ਼ ਪੁਰਬ ਵਿਸ਼ਵ ਪੱਧਰ ‘ਤੇ ਮਨਾਇਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਚ ਪੰਜਾਬ ਸਰਕਾਰ ਵਲੋ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਪਰ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਲੋ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਸੱਜਣ ਸਿੰਘ ਚੀਮਾ ਨੇ ਘਟੀਆ ਨਿਰਮਾਣ ਸਮੱਗਰੀ ਵਰਤਣ ਦਾ ਮੁੱਦਾ ਚੁੱਕਿਆ ਹੈ ਜਿਸ ਨੂੰ ਲੈ ਕੇ ਆਪ ਆਗੂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਨੂੰ ਚਿੱਠੀ ਲਿਖੀ ਹੈ। ਜਿਸ ਨੂੰ ਲੈ ਕੇ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਇਕ ਵਫਦ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਮਿਲਿਆ ਤੇ ਉਨ੍ਹਾਂ ਇਸ ਮਾਮਲੇ ਦੀ ਜਾਂਚ ਕਰਵਾਉਣ ਸਬੰਧੀ ਇਕ ਮੰਗ ਪੱਤਰ ਸੌਂਪਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਬਾਬੇ ਨਾਨਕ ਦੀ ਨਗਰੀ ਸੁਲਤਾਨਪੁਰ ਲੋਧੀ ਵਿਚ ਨਵੰਬਰ ਮਹੀਨੇ ਇਸੇ ਸਾਲ ਮਨਾਏ ਜਾ ਰਹੇ ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਵਿਕਾਸ ਦੀ ਰਫਤਾਰ ਬੇਹੱਦ ਢਿੱਲੀ ਹੈ ਉਥੇ ਜੋ ਵਿਕਾਸ ਕਾਰਜ ਕਰਵਾਏ ਵੀ ਜਾ ਰਹੇ ਹਨ ਉਨ੍ਹਾਂ ਵਿਚ ਬੇਹੱਦ ਘਟੀਆ ਤੇ ਮਾੜੀ ਕਿਸਮ ਦੀ ਸਮੱਗਰੀ ਦੀ ਵਰਤੋ ਕੀਤੀ ਜਾ ਰਹੀ ਹੈ। ਜਿਸ ਦੀ ਵੱਡੀ ਪੱਧਰ ਤੇ ਜਾਂਚ ਹੋਣੀ ਚਾਹੀਦੀ ਹੈ ਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਉਨ੍ਹਾਂ ਕਿਹਾ ਡਿਪਟੀ ਕਮਿਸ਼ਨਰ ਨੇ ਉਨ੍ਰਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣਗੇ। ਇਸ ਮੌਕੇ ‘ਤੇ ਹਲਕਾ ਇੰਚਾਰਜ ਕਪੂਰਥਲਾ ਕੁਲਵਿੰਦਰ ਸਿੰਘ ਚਾਹਲ,ਰਵੀ ਪ੍ਰਕਾਸ਼ ਸ਼ਰਮਾ, ਗੁਰਮੀਤ ਸਿੰਘ ਪੰਨੂੰ, ਪਿਆਰਾ ਸਿੰਘ ਆਦਿ ਮੌਜੂਦ ਸਨ।
ਤਸਵੀਰ-ਡੀਸੀ ਨੂੰ ਮੰਗ ਪੱਤਰ ਦੇਣ ਤੋਂ ਬਾਅਦ ਵਰਕਰਾਂ ਨਾਲ ਆਪ ਦੇ ਜਿਲਾ ਪ੍ਰਧਾਨ ਸੱਜਣ ਸਿੰਘ ਚੀਮਾ

Geef een reactie

Het e-mailadres wordt niet gepubliceerd. Vereiste velden zijn gemarkeerd met *