ਭਾਈ ਰਮਿੰਦਰਜੀਤ ਸਿੰਘ ਟੈਣੀ ਅਤੇ ਬੀਬੀ ਮਨਜੀਤ ਕੌਰ ਦਾ ਸ਼ਹੀਦੀ ਦਿਹਾੜਾ 5 ਮਾਰਚ ਨੂੰ ਜਲੰਧਰ ਵਿਖੇ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਸ਼ਹੀਦ ਭਾਈ ਰਮਿੰਦਰਜੀਤ ਸਿੰਘ ਟੈਣੀ ਬੱਬਰ ਅਤੇ ਉਹਨਾਂ ਦੀ ਧਰਮ ਪਤਨੀ ਬੀਬੀ ਮਨਜੀਤ ਕੌਰ ਦਾ ਸ਼ਹੀਦੀ ਦਿਹਾੜਾ 5 ਮਾਰਚ ਦਿਨ ਮੰਗਲਵਾਰ ਨੂੰ ਗੁਰਦਵਾਰਾ ਸਿੰਘ ਸਭਾ, ਅਵਤਾਰ ਨਗਰ ਜਲੰਧਰ ਵਿਖੇ ਮਨਾਇਆ ਜਾ ਰਿਹਾ ਹੈ। 5 ਮਾਰਚ 1993 ਨੂੰ ਇੱਕ ਬੱਸ ਰਾਂਹੀ ਫਤਿਹਗੜ ਸਾਹਿਬ ਦੇ ਨੇੜਲੇ ਪਿੰਡ ਮੀਆਂਪੁਰ ‘ਤੋਂ ਲੁਧਿਆਣਾ ਜਾ ਰਹੇ ਭਾਈ ਸਾਹਿਬ ਹੋਰਾਂ ਨੂੰ ਖੰਨੇ ਪੁਲਿਸ ਨੇ ਘੇਰਾ ਪਾ ਲਿਆ ਤੇ ਉਹ ਅਪਣੀ ਸਿੰਘਣੀ ਬੀਬੀ ਮਨਜੀਤ ਕੌਰ ਸਮੇਤ ਮੁਕਾਬਲਾ ਕਰਦੇ ਹੋਏ ਸ਼ਹਾਦਤ ਪਾ ਗਏ ਸਨ। ਭਾਈ ਪ੍ਰਤਾਪ ਸਿੰਘ ਜਰਮਨੀ ਨੇ ਸਮੂਹ ਸਿੱਖ ਸੰਗਤਾਂ ਅਤੇ ਪੰਥਕ ਜਥੇਬੰਦੀਆਂ ਨੂੰ ਬੇਨਤੀ ਕੀਤੀ ਹੈ ਕਿ ਸਮੇਂ ਸਿਰ ਪਹੁੰਚ ਕੇ ਸ਼ਰਧਾਜਲੀ ਸਮਾਗਮ ਵਿੱਚ ਹਾਜਰੀ ਲਗਵਾਈ ਜਾਵੇ।

Geef een reactie

Het e-mailadres wordt niet gepubliceerd. Vereiste velden zijn gemarkeerd met *