ਤੀਜੀ ਆਲ ਇੰਡੀਆ ਅੰਤਰ-ਯੂਨੀਵਰਸਿਟੀ ਗੱਤਕਾ ਚੈਂਪੀਅਨਸ਼ਿਪ ਦਾ ਜਲੰਧਰ ‘ਚ ਆਗਾਜ਼

ਜਲੰਧਰ 8 ਫਰਵਰੀ ( ) ਅੱਜ ਇੱਥੇ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਖਿਆਲਾ, ਜਲੰਧਰ ਵਿਖੇ ਤੀਜੀ ਆਲ ਇੰਡੀਆ ਅੰਤਰ-ਯੂਨੀਵਰਸਿਟੀ ਗੱਤਕਾ (ਮਰਦ) ਚੈਂਪੀਅਨਸ਼ਿਪ ਦਾ ਉਦਘਾਟਨ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ (ਬ੍ਰਹਮ ਜੀ) ਨੇ ਅਰਦਾਸ ਕਰਨ ਉਪਰੰਤ ਕੀਤਾ। ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਤਿੰਦਰ ਸਿੰਘ ਬੱਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਯੂਨੀਵਰਸਿਟੀ ਦੇ ਖੇਡ ਡਾਇਰੈਕਟਰ ਡਾ. ਪ੍ਰੀਤਮ ਸਿੰਘ ਵੀ ਉਨ•ਾਂ ਨਾਲ ਸਨ।
ਵੱਖ-ਵੱਖ ਯੂਨੀਵਰਸਿਟੀਆਂ ਤੋਂ ਭਾਗ ਲੈਣ ਆਏ ਖਿਡਾਰੀਆਂ ਅਤੇ ਸਮਾਗਮ ਵਿੱਚ ਸ਼ਾਮਲ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸੰਤ ਬਾਬਾ ਦਿਲਾਵਰ ਸਿੰਘ ਨੇ ਜੀਵਨ ਵਿਚ ਖੇਡਾਂ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਅਤੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਕਿਉਂਕਿ ਖੇਡਾਂ ਇਕ ਨਰੋਏ ਸਮਾਜ ਦੀ ਸਿਰਜਣਾ ਕਰਦੀਆਂ ਹਨ।
ਵਾਈਸ ਚਾਂਸਲਰ ਡਾ. ਬੱਲ ਨੇ ਭਾਗ ਲੈ ਰਹੇ ਖਿਡਾਰੀਆਂ ਨੂੰ ਅਸ਼ੀਰਵਾਦ ਦਿੰਦਿਆਂ ਖੇਡ ਭਾਵਨਾ ਅਤੇ ਅਨੁਸ਼ਾਸਨ ਵਿੱਚ ਰਹਿ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ•ਾਂ ਕਿਹਾ ਕਿ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਵੱਲੋਂ ਹਮੇਸ਼ਾ ਹੀ ਖੇਡਾਂ ਦਾ ਪੱਧਰ ਉਚਾ ਚੁੱਕਣ ਅਤੇ ਖਿਡਾਰੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਨੂੰ ਪਹਿਲ ਦਿੱਤੀ ਜਾਂਦੀ ਹੈ। ਇਸ ਟੂਰਨਾਮੈਂਟ ਲਈ ਐਸੋਸੀਏਸ਼ਨ ਆਫ਼ ਇੰਡੀਅਨ ਯੂਨੀਵਰਸਿਟੀਜ਼ (ਏ.ਆਈ.ਯੂ) ਵੱਲੋਂ ਤਾਇਨਾਤ ਅਬਜ਼ਰਬਰ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਨੇ ਸਮੂਹ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਪ੍ਰਬੰਧਕਾਂ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਅੰਦਰ ਚੰਗੇ ਗੁਣ ਪੈਦਾ ਕਰਨ ਵਾਲੀ ਗੱਤਕਾ ਖੇਡ ਨੂੰ ਪ੍ਰਫੁੱਲਤ ਕਰਦੇ ਹੋਏ ਗੱਤਕਾ ਟੀਮਾਂ ਤਿਆਰ ਕੀਤੀਆਂ ਜਾਣ ਕਿਉਂਕਿ ਇਸ ਖੇਡ ਨੂੰ ਪੰਜਾਬ ਸਰਕਾਰ ਵੱਲੋਂ ਮਾਨਤਾ ਮਿਲਣ ਕਰਕੇ ਸਰਟੀਫਿਕੇਟਾਂ ਦੀ ਗ੍ਰੇਡਸ਼ਨ ਵੀ ਹੁੰਦੀ ਹੈ।
ਇਸ ਮੌਕੇ ਖੇਡ ਡਾਇਰੈਕਟਰ ਡਾ. ਪ੍ਰੀਤਮ ਸਿੰਘ ਨੇ ਦੱਸਿਆ ਕਿ ਇਸ ਅੰਤਰ-ਵਰਸਿਟੀ ਟੂਰਨਾਮੈਂਟ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਤੋਂ ਅੱਠ ਟੀਮਾਂ ਭਾਗ ਲੈ ਰਹੀਆਂ ਹਨ ਅਤੇ ਇਸ ਦੋ ਰੋਜਾ ਟੂਰਨਾਮੈਂਟ ਦੀ ਸਮਾਪਤੀ ਕੱਲ• 9 ਮਾਰਚ ਨੂੰ ਹੋਵੇਗੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਯੂਨੀਵਰਸਿਟੀ ਦੀ ਸਪੋਰਟਸ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ, ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਪਟਿਆਲਾ, ਗੱਤਕਾ ਕੋਚ ਸਚਨਾਮ ਸਿੰਘ ਤੇ ਵਿਜੇਪ੍ਰਤਾਪ ਸਿੰਘ, ਪਿੰ੍ਰਸੀਪਲ ਅਮਨਦੀਪ ਕੁਮਾਰ, ਪ੍ਰੋ. ਅਮਰਜੀਤ ਸਿੰਘ, ਪਰਮਪ੍ਰੀਤ ਸਿੰਘ ਅਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

ਬਾਬਾ ਦਿਲਾਵਰ ਸਿੰਘ ਨੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਡਾਂ ’ਚ ਭਾਗ ਲੈਣ ਲਈ ਕੀਤਾ ਪ੍ਰੇਰਿਤ

Geef een reactie

Het e-mailadres wordt niet gepubliceerd. Vereiste velden zijn gemarkeerd met *