ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਵਿਖੇ ਤਿੰਨਾਂ ਦਿਨਾਂ ਗੁਰਮਤਿ ਸਿਖਲਾਈ ਕੈਂਪ

ਜਲੰਧਰ (ਪ੍ਰੋਮਿਲ ਕੁਮਾਰ) ਬਾਬੇ ਕੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਗੁਰਪੁਰਬ ਨੂੰ ਸਮਰਪਿਤ ਭਾਈ ਹਰਜੀਤ ਸਿੰਘ ਸੁਲਤਾਨਪੁਰ ਲੋਧੀ ਅਤੇ ਭਾਈ ਬਲਕਾਰ ਸਿੰਘ ਵੱਲੋਂ ਤਿੰਨ ਦਿਨਾਂ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿੱਖ ੍ਧਰਮ ਦੇ ਪ੍ਰਸਾਰ ਅਤੇ ਪ੍ਰਚਾਰ ਲਈ ਵਿਦਿਆਰਥੀਆਂ ਨੂੰ ਗੁਰਬਾਣੀ ਦੀ ਸਿਖਲਾਈ ਦੇ ਨਾਲ ਨਾਲ ਵਿਦਿਆਰਥੀਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲ ਗੁਰਪੁਰਬ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਵਿਦਿਆਰਥੀਆਂ ਵਿੱਚ ਸੋਹਣੀਆਂ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਉਣ ਤੋਂ ਇਲਾਵਾ ਵਿਦਿਆਰਥੀਆਂ ਦੇ ਗਰੁੱਪ ਬਣਾ ਕੇ ਗੁਰਬਾਣੀ ਨਾਲ ਸਬੰਧਿਤ ਪ੍ਰਸ਼ਨ ਉੱਤਰ ਮੁਕਾਬਲੇ ਕਰਵਾਏ ਵੀ ਗਏ। ਇਸ ਮੌਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਕੂਲ ਵਿੱਚ ਛਬੀਲ ਵੀ ਲਗਾਈ ਗਈ। ਸਮਾਪਤੀ ਦੌਰਾਨ ਜੇਤੂ ਵਿਦਿਆਰਥੀਆਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਮਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਮੈਨਜਿੰਗ ਡਾਇਰੈਕਟ ਸੁਰਜੀਤ ਸਿੰਘ, ਪ੍ਰਿੰਸੀਪਲ ਨੀਰਜ ਸੰਧੂ, ਪ੍ਰਿੰਸੀਪਲ ਜਸਪ੍ਰੀਤ ਕੌਰ, ਭਾਈ ਹਰਜੀਤ ਸਿੰਘ, ਭਾਈ ਬਲਕਾਰ ਸਿੰਘ ਅਤੇ ਸਮੂਹ ਸਟਾਫ ਹਾਜਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *