ਖ਼ਾਲਸਾ ਕਾਲਜ ਡੁਮੇਲੀ ਵਲੋਂ ਵਿਦਿਅਕ ਟੂਰ ਕਰਵਾਇਆ

ਫਗਵਾੜਾ 25 ਜੂਨ (ਅਸ਼ੋਕ ਸ਼ਰਮਾ-ਪਰਵਿੰਦ ਜੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵਿਖੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਦੀ ਰਹਿਨੁਮਾਈ ਅਤੇ ਪ੍ਰੋ. ਮਨੀਸ਼ਾ (ਰਾਜਨੀਤਿਕ ਸ਼ਾਸ਼ਤਰ ਵਿਭਾਗ), ਪ੍ਰੋ. ਨੈਨਸੀ (ਅੰਗਰੇਜ਼ੀ ਵਿਭਾਗ) ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਕਰਵਾਇਆ ਗਿਆ।ਇਸ ਟੂਰ ਰਾਹੀਂ ਕਾਲਜ ਦੇ ਸਮੂਹ ਸਟਾਫ਼ ਮੈਬਰਾਂ ਅਤੇ ਵਿਦਿਆਰਥੀਆਂ ਨੂੰ ਜੰਗ-ਏ-ਆਜ਼ਾਦੀ ਅਤੇ ਗੁਰਦੁਆਰਾ ਗੰਗਸਰ ਸਹਿਬ ਜੀ ਦੇ ਦਰਸ਼ਨ ਕਰਵਾਏ ਗਏ।ਇਸ ਵਿਦਿਅਕ ਟੂਰ ਦੋਰਾਨ ਵਿਦਿਆਰਥੀਆਂ ਨੂੰ ਪਹਿਲਾ ਜੰਗ-ਏ-ਆਜ਼ਾਦੀ ਲਿਜਾਇਆ ਗਿਆ ਤੇ ਇਸ ਮੌਕੇ ਪ੍ਰੋ. ਮਨੀਸ਼ਾ ਰਾਹੀਂ ਵਿਦਿਆਰਥੀਆਂ ਨੂੰ ਜੰਗ-ਏ-ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ। ਇਸ ਉਪਰੰਤ ਵਿਦਿਆਰਥੀਆਂ ਨੂੰ ਗੁਰਦੁਆਰਾ ਗੰਗਸਰ ਸਾਹਿਬ ਜੀ ਦੇ ਦਰਸ਼ਨ ਕਰਵਾਏ ਗਏ।ਇਸ ਮੌਕੇ ਗੁਰਦੁਆਰਾ ਗੰਗਸਰ ਸਹਿਬ ਜੀ ਦੇ ਮੈਨੇਜਰ ਸ. ਨਰਿੰਦਰ ਸਿੰਘ ਅਤੇ ਹੈੱਡ ਗ੍ਰੰਥੀ ਸ. ਲਖਵਿੰਦਰ ਸਿੰਘ ਜੀ ਦੁਆਰਾ ਵਿਦਿਆਰਥੀਆਂ ਨੂੰ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ।ਸਮੂਹ ਸਟਾਫ਼ ਮੈਬਰਾਂ ਅਤੇ ਵਿਦਿਆਰਥੀਆਂ ਦੁਆਰਾ ਕਾਲਜ ਪਿੰ੍ਰਸੀਪਲ ਜੀ ਦੁਆਰਾ ਕਰਵਾਏ ਗਏ ਵਿਦਿਅਕ ਟੂਰ ਦੀ ਸ਼ਲਾਘਾ ਕੀਤੀ ਗਈ। ਇਸ ਮੌਕੇ ਪਿੰ੍ਰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਜੀ ਦੁਆਰਾ ਕਿਹਾ ਗਿਆ ਕਿ ਕਾਲਜ ਵਲੋਂ ਅਗੇ ਤੋਂ ਵੀ ਅਜਿਹੇ ਵਿਦਿਅਕ ਟੂਰ ਕਰਵਾਏ ਜਾਣਗੇ, ਜਿਹਨਾਂ ਰਾਹੀਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਵੀ ਕੀਤਾ ਜਾਵੇਗਾ। ਇਸ ਟੂਰ ਵਿੱਚ ਪ੍ਰੋ. ਗੁਰਧਿਆਨ ਕੁਮਾਰ, ਪ੍ਰੋ. ਹਰਪ੍ਰੀਤ ਸਿੰਘ, ਪ੍ਰੋ. ਨੀਲਮ ਤੇ ਮੈਡਮ ਜਸਵਿੰਦਰ ਕੌਰ ਦੁਆਰਾ ਵਿਦਿਆਰਥੀਆਂ ਨੂੰ ਗਾਈਡ ਕੀਤਾ।

Geef een reactie

Het e-mailadres wordt niet gepubliceerd. Vereiste velden zijn gemarkeerd met *