ਨਵਾਂ ਜੋਸ਼ ਤੇ ਉਤਸ਼ਾਹ ਭਰਨ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਤੀ ਮੁਹਿੰਮ ਦਾ ਆਗਾਜ਼ – ਕਲੇਰ

ਜਗਰਾਉਂ ( ਰਛਪਾਲ ਸਿੰਘ ਸ਼ੇਰਪੁਰੀ) ਸ਼੍ਰੋਮਣੀ ਅਕਾਲੀ ਦਲ ਪਾਰਟੀ ਵੱਲੋਂ ਅਹੁਦੇਦਾਰ ਅਤੇ ਵਰਕਰਾਂ ਵਿੱਚ ਨਵਾਂ ਜੋਸ਼ ਤੇ ਉਤਸ਼ਾਹ ਭਰਨ ਲਈ ਭਰਤੀ ਮੁਹਿੰਮ ਦਾ ਆਗਾਜ਼ ਦੇ ਸਬੰਧ ਵਿੱਚ ਸਾਬਕਾ ਵਿਧਾਇਕ ਸ੍ਰੀ ਐੱਸ ਆਰ ਕਲੇਰ ਵੱਲੋਂ ਮਿਤੀ 22 ਜੁਲਾਈ ਦਿਨ ਸੋਮਵਾਰ ਨੂੰ ਸਵੇਰੇ 9 ਵਜੇ ਸ੍ਰੋਮਣੀ ਅਕਾਲੀ ਦਲ ਦੇ ਦਫ਼ਤਰ ( ਗਰੀਨ ਸਿਟੀ ) ਜਗਰਾਉਂ ਵਿਖੇ ਜਗਰਾਉਂ ਹਲਕੇ ਦੇ ਅਹੁਦੇਦਾਰ ਅਤੇ ਵਰਕਰਾਂ ਨਾਲ ਮੀਟਿੰਗ ਰੱਖੀ ਗਈ ਹੈ । ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿੱਚ ਪਾਰਟੀ ਦੀ ਮਜਬੂਤੀ ਲਈ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ। ਸ੍ਰੀ ਕਲੇਰ ਵੱਲੋਂ ਵਰਕਰਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਮੀਟਿੰਗ ਵਿੱਚ ਵੱਡੀ ਗਿਣਤੀ ਵਿੱਚ ਸਾਮਲ ਹੋ ਕੇ ਪਾਰਟੀ ਪ੍ਧਾਨ ਸ.ਸੁਖਬੀਰ ਸਿੰਘ ਬਾਦਲ ਸਾਹਿਬ ਜੀ ਵੱਲੋਂ ਦਿੱਤੇ ਗਏ ਆਦੇਸ਼ ਅਨੁਸਾਰ ਵੱਧ ਤੋ ਵੱਧ ਵਰਕਰਾਂ ਦੀ ਭਰਤੀ ਕੀਤੀ ਜਾ ਸਕੇ ।

Geef een reactie

Het e-mailadres wordt niet gepubliceerd. Vereiste velden zijn gemarkeerd met *