ਬਰੱਸਲਜ਼ ਵਿਖੇ ਮਨਾਇਆ ਗਿਆ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਗਟ ਦਿਹਾੜਾ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਬੈਲਜ਼ੀਅਮ ਦੀ ਹੀ ਨਹੀ ਪੂਰੇ ਯੂਰਪ ਦੀ ਰਾਜਧਾਨੀ ਅਤੇ ਯੂਰਪ ਦੇ ਦਿਲ ਵਜੋਂ ਜਾਣੇ ਜਾਂਦੇ ਸ਼ਹਿਰ ਬਰੱਸਲਜ਼ ਵਿਖੇ ਕੱਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਗਟ ਦਿਹਾੜਾ ਸੰਗਤਾਂ ਵੱਲੋਂ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਭਾਈ ਕੇਵਲ ਸਿੰਘ ਦੇ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਦਿਆਂ ਚਾਨਣਾ ਪਾਇਆ ਕਿ ਕਿਸ ਤਰਾਂ ਭਾਈ ਮੱਖਣ ਸ਼ਾਹ ਲੁਬਾਣੇ ਨੇ 22 ਸਾਧੂਆਂ ਵਿੱਚੋਂ ਨੌਵੇਂ ਪਾਤਸ਼ਾਹ ਨੂੰ ਪਹਿਚਾਣਿਆ। ਜਥੇ ਨੇ ਸੰਗਤਾਂ ਨੂੰ ਗੁਰੂਆਂ ਵੱਲੋਂ ਗੁਰਬਾਣੀ ਦੀ ਬਖਸ਼ੀ ਅਨਮੋਲ ਦਾਤ ਦਾ ਉਪਦੇਸ ਸੁਣਾਉਦਿਆਂ ਗੁਰਬਾਣੀ ਮੁਤਾਬਕ ਜਿੰਦਗੀ ਜਿਊਣ ਲਈ ਪ੍ਰੇਰਿਆ। ਜਿਕਰਯੋਗ ਹੈ ਕਿ ਪਿਛਲੇ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਸੁਰੂ ਕੀਤੇ ਹਫਤਾਵਰੀ ਦੀਵਾਨਾਂ ਨੂੰ ਬਰੱਸਲਜ਼ ਦੀਆਂ ਨਾਨਕ ਲੇਵਾ ਸਿੱਖ ਸੰਗਤਾਂ ਸ਼ਰਧਾ ਨਾਲ ਮਨਾਂ ਰਹੀਆਂ ਹਨ। ਪਿਛਲੇ ਤਕਰੀਬਨ ਤਿੰਨ ਸਾਲਾਂ ‘ਤੋਂ ਸਥਾਨਕ ਗੁਰਦਵਾਰਾ ਸਾਹਿਬ ਬੰਦ ਹੋਣ ਕਾਰਨ ਸਥਾਨਕ ਸੰਗਤਾਂ ਨੂੰ ਗੁਰੂਘਰ ਅਤੇ ਗੁਰਬਾਣੀ ਨਾਲ ਜੋੜੀਂ ਰੱਖਣ ਲਈ ਇਹ ਉਪਰਾਲਾ ਸ: ਤਰਸੇਮ ਸਿੰਘ ਸ਼ੇਰਗਿੱਲ ਪਰਿਵਾਰ ਵੱਲੋਂ ਸੁਰੂ ਕੀਤਾ ਗਿਆ ਸੀ ਜਿਸ ਨੂੰ ਬਰੱਸਲਜ਼ ਦੀਆਂ ਸੰਗਤਾਂ ਆਪਸੀ ਪਿਆਰ ਅਤੇ ਸਹਿਯੋਗ ਨਾਲ ਨਿਰਵਿਘਨ ਚਲਾ ਰਹੀਆਂ ਹਨ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮਰਪਤਿ ਸੈਕੜੇ ਸੰਗਤਾਂ ਹਫਤਾਵਰੀ ਦੀਵਾਨਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਕ ਹੋ ਅਪਣਾ ਜੀਵਨ ਸਫਲਾ ਕਰਦੀਆਂ ਹਨ। ਇਸ ਐਤਵਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਗਟæ ਦਿਹਾੜਾ ਅਤੇ ਸੰਗਰਾਂਦ ਦਾ ਦਿਹਾੜਾ ਸੰਗਤਾਂ ਵੱਲੋਂ ਰਲ-ਮਿਲ ਕੇ ਮਨਾਇਆ ਗਿਆ। ਸੁਖਮਨੀ ਸਾਹਿਬ ਦੇ ਭੋਗ ਅਤੇ ਕਥਾ ਕੀਰਤਨ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਜਿਕਰਯੋਗ ਹੈ ਕਿ ਇਹ ਹਫਤਾਵਰੀ ਉਪਰਾਲਾ ਇਸ ਐਤਵਾਰ ਨੂੰ 39ਵੀਂ ਵਾਰ ਸੀ ਜਿਸ ਲਈ ਸ ਸ਼ੇਰਗਿੱਲ ਹੋਰਾਂ ਨੇ ਸੰਗਤਾਂ ਦੇ ਭਾਰੀ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਿਦੇਸਾਂ ਵਿੱਚ ਅਪਣੇ ਭਾਈਚਾਰੇ ਦਾ ਧਾਰਮਿਕ ਅਕੀਦੇ ਲਈ ਜੁੜ ਬੈਠਣਾ ਆਪਸੀ ਇੱਕਜੁਟਤਾ ਅਤੇ ਗੁਰੂ ਨੂੰ ਸਮਰਪਣ ਦੀ ਭਾਵਨਾ ਹੈ ਜਿਸ ਸੰਗਤਾਂ ਵਧਾਈ ਦੀਆਂ ਪਾਤਰ ਹਨ।

Geef een reactie

Het e-mailadres wordt niet gepubliceerd. Vereiste velden zijn gemarkeerd met *