ਜੋਗਿੰਦਰ ਸਿੰਘ ਮਾਨ ਦੇ ਯਤਨਾ ਸਦਕਾ ਫਗਵਾੜਾ ਦੇ ਪਿੰਡਾਂ ਨੂੰ ਮਿਲੀ 5.27 ਕਰੋੜ ਰੁਪਏ ਦੀ ਗ੍ਰਾਂਟ

* ਦਲਜੀਤ ਰਾਜੂ ਨੇ ਕੀਤਾ ਮਾਨ ਅਤੇ ਸਰਕਾਰ ਦਾ ਧੰਨਵਾਦ
ਫਗਵਾੜਾ 10 ਸਤੰਬਰ (ਅਸ਼ੋਕ ਸ਼ਰਮਾ-ਪਰਵਿੰਦਰ ਜੀਤ ਸਿੰਘ) ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ ਹਲਕਾ ਇੰਚਾਰਜ ਫਗਵਾੜਾ ਦੇ ਯਤਨਾ ਸਦਕਾ ਸਮਾਰਟ ਵਿਲੇਜ ਯੋਜਨਾ ਤਹਿਤ ਫਗਵਾੜਾ ਦੇ ਸਮੂਹ ਪਿੰਡਾਂ ਦੇ ਵਿਕਾਸ ਲਈ 15.27 ਕਰੋੜ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਗੱਲਬਾਤ ਕਰਦਿਆਂ ਬਲਾਕ ਕਾਂਗਰਸ ਫਗਵਾੜਾ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਦਿੱਤੀ। ਉਹਨਾਂ ਜਿਲ੍ਹਾ ਪਰੀਸ਼ਦ ਮੈਂਬਰ ਨਿਸ਼ਾ ਰਾਣੀ ਖੇੜਾ ਅਤੇ ਮੀਨਾ ਰਾਣੀ ਭਬਿਆਣਾ ਦੀ ਹਾਜਰੀ ਵਿਚ ਦੱਸਿਆ ਕਿ ਇਸ ਗ੍ਰਾਂਟ ਨਾਲ ਹਲਕੇ ਦੀਆਂ ਸਮੂਹ 91 ਪੰਚਾਇਤਾਂ ਰਾਹੀਂ ਪਿੰਡਾਂ ਦਾ ਵਿਕਾਸ ਬਿਨਾਂ ਕਿਸੇ ਵਿਤਕਰੇ ਤੋਂ ਅਤੇ ਮੈਰਿਟ ਦੇ ਅਧਾਰ ਤੇ ਕਰਵਾਇਆ ਜਾਵੇਗਾ। ਉਹਨਾਂ ਗ੍ਰਾਂਟ ਜਾਰੀ ਕਰਨ ਲਈ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਉੱਥੇ ਹੀ ਸਾਬਕਾ ਮੰਤਰੀ ਅਤੇ ਹਲਕਾ ਵਿਧਾਨਸਭਾ ਫਗਵਾੜਾ ਦੇ ਇੰਚਾਰਜ ਜੋਗਿੰਦਰ ਸਿੰਘ ਮਾਨ ਵਲੋਂ ਕੀਤੇ ਅਣਥਕ ਯਤਨਾ ਲਈ ਉਹਨਾਂ ਦਾ ਵੀ ਖਾਸ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਜਗਜੀਵਨ ਖਲਵਾੜਾ ਸਰਪੰਚ, ਅੰਮ੍ਰਿਤਪਾਲ ਸਿੰਘ ਰਵੀ ਸਰਪੰਚ ਰਾਵਲਪਿੰਡੀ, ਸੰਤੋਸ਼ ਰਾਣੀ ਸਰਪੰਚ ਪਿੰਡ ਖੇੜਾ, ਵਰੁਣ ਚੱਕ ਹਕੀਮ ਆਦਿ ਹਾਜਰ ਸਨ।
ਤਸਵੀਰ-ਫਗਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਲਜੀਤ ਰਾਜੂ ਦਰਵੇਸ਼ ਪਿੰਡ ਦੇ ਨਾਲ ਜਿਲ੍ਹਾ ਪਰੀਸ਼ਦ ਮੈਂਬਰ ਮੀਨਾ ਰਾਣੀ ਭਬਿਆਣਾ, ਨਿਸ਼ਾ ਰਾਣੀ ਖੇੜਾ ਅਤੇ ਹੋਰ।

Geef een reactie

Het e-mailadres wordt niet gepubliceerd. Vereiste velden zijn gemarkeerd met *