ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਦਿਵਸ ਨੂੰ ਸਮਰਪਤਿ

ਕਨੋਕੇ, ਬੈਲਜ਼ੀਅਮ ਵਿਖੇ ਗੁਰਮਤਿ ਸਮਾਗਮ 13 ਨਵੰਬਰ ਨੂੰ
ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਬੈਲਜ਼ੀਅਮ ਦੇ ਸਮੁੰਦਰੀ ਤੱਟ ਤੇ ਵਸੇ ਖੂਬਸੂਰਤ ਸ਼ਹਿਰ ਕਨੋਕੇ ਹੀਸਟ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾਂ ਪ੍ਰਕਾਸ਼ ਪੁਰਬ ਸਥਾਨਕ ਸਿੱਖ ਸੰਗਤਾਂ ਵਿਸਾਲ ਪੱਧਰ ‘ਤੇ ਮਨਾ ਰਹੀਆਂ ਹਨ। 11 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਤੇ 13 ਨਵੰਬਰ ਦਿਨ ਬੁੱਧਵਾਰ ਨੂੰ ਭੋਗ ਪਾਏ ਜਾਣਗੇ, ਭੋਗ ਉਪਰੰਤ ਰਾਗੀ, ਢਾਡੀ ਜਥੇ ਅਤੇ ਸਿੱਖ ਚਿੰਤਕ ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿਖਿਆਵਾਂ ਬਾਰੇ ਵਿਸਥਾਰ ਨਾਲ ਚਾਨਣਾ ਪਾਉਣਗੇ। ਪ੍ਰਬੰਧਕ ਕਮੇਟੀ ਵੱਲੋਂ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਮੇਂ ਸਿਰ ਪਹੁੰਚ ਕੇ ਹਾਜਰੀਆਂ ਭਰਨ ਦੀ ਬੇਨਤੀ ਕੀਤੀ ਗਈ ਹੈ।

Geef een reactie

Het e-mailadres wordt niet gepubliceerd. Vereiste velden zijn gemarkeerd met *