ਖ਼ਾਲਸਾ ਕਾਲਜ ਡੁਮੇਲੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਵਤਾਰ ਸਿੰਘ ਮੱਕੜ ਜੀ ਦੇ ਦੇਹਾਂਤ ਤੇ ਦੁੱਖ ਦਾ ਪ੍ਰਗਟਾਵਾ


ਫਗਵਾੜਾ 22 ਦਸੰਬਰ (ਅਸ਼ੋਕ ਸ਼ਰਮਾ/ਸੁਸ਼ੀਲ ਸ਼ਰਮਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵਿਦਿਅਕ ਅਦਾਰੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖ਼ਾਲਸਾ ਕਾਲਜ ਡੁਮੇਲੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਵਤਾਰ ਸਿੰਘ ਮੱਕੜ ਜੀ ਦੇ ਅਚਾਨਕ ਸਦੀਵੀ ਵਿਛੋੜਾ ਦੇ ਜਾਣ ਕਰਕੇ ਪ੍ਰਿੰਸੀਪਲ ਸਾਹਿਬ, ਸਮੂਹ ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਦੁਆਰਾ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਦੋ ਮਿੰਟ ਦਾ ਮੋਨ ਵਰਤ ਰੱਖਿਆ ਗਿਆ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ ਦੁਆਰਾ ਅਤਿਅੰਤ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਗਿਆ ਕਿ ਪ੍ਰਧਾਨ ਸਾਹਿਬ ਜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 39ਵੇਂ ਪ੍ਰਧਾਨ ਸਨ ਅਤੇ ਉਹਨਾਂ ਨੇ 11 ਸਾਲ ਪ੍ਰਧਾਨ ਵਜੋਂ ਸੇਵਾ ਨਿਭਾਈ।ਉਹਨਾਂ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਵਿਦਿਅਕ ਅਦਾਰਿਆ ਲਈ ਆਪਣਾ ਵਡਮੁੱਲਾ ਯੋਗਦਾਨ ਪਾਇਆ। ਉਹਨਾਂ ਕਿਹਾ ਕਿ ਸਿੱਖ ਪੰਥ ਅਜਿਹੀ ਅਜ਼ੀਮ ਸ਼ਖ਼ਸੀਅਤ ਦੀ ਘਾਟ ਨੂੰ ਕਦੀ ਵੀ ਪੂਰਾ ਨਹੀਂ ਕਰ ਸਕਦਾ ਅਤੇ ਅਕਾਲ ਪੁਰਖ ਵਿਛੜੀ ਰੂਹ ਦੀ ਆਤਮਾ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਤੇ ਪੰਥ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

Geef een reactie

Het e-mailadres wordt niet gepubliceerd. Vereiste velden zijn gemarkeerd met *