ਡਿਪਟੀ ਕਮਿਸ਼ਨਰ ਨੇ ਤਹਿਸੀਲ ਕੰਪਲੈਕਸ ਫਗਵਾੜਾ ਦਾ ਦੌਰਾ ਕਰਕੇ ਕੰਮਕਾਜ਼ ਦਾ ਲਿਆ ਜਾਇਜ਼ਾ

*ਐਸ. ਡੀ. ਐਮ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫਗਵਾੜਾ 16 ਜਨਵਰੀ (1ਸ਼ੋਕ ਸ਼ਰਮਾ-ਪਰਵਿੰਦਰ ਜ9ਤ ਸਿੰ7) ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉ¤ਪਲ ਨੇ ਅੱਜ ਫਗਵਾੜਾ ਦਾ ਦੌਰਾ ਕਰਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਤਹਿਸੀਲ ਕੰਪਲੈਕਸ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ•ਾਂ ਐਸ. ਡੀ. ਐਮ ਦਫ਼ਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਫਗਵਾੜਾ ਵਿਖੇ ਚੱਲ ਰਹੇ ਪ੍ਰਾਜੈਕਟਾਂ ਅਤੇ ਹੋਰਨਾਂ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ•ਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਮਿਹਨਤ ਤੇ ਲਗਨ ਨਾਲ ਫਗਵਾੜਾ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਕੰਮ ਕਰਨ। ਉਨ•ਾਂ ਕਿਹਾ ਕਿ ਅਧਿਕਾਰੀਆਂ ਨੂੰ ਜਿਥੇ ਕਿਤੇ ਵੀ ਕੰਮਕਾਜ਼ ਵਿਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਫੌਰਨ ਉਨ•ਾਂ ਦੇ ਧਿਆਨ ਵਿਚ ਲਿਆਂਦੀ ਜਾਵੇ, ਤਾਂ ਜੋ ਉਸ ਦਾ ਢੁਕਵਾਂ ਹੱਲ ਕੱਢਿਆ ਜਾ ਸਕੇ। ਇਸ ਦੌਰਾਨ ਉਨ•ਾਂ ਤਹਿਸੀਲ ਕੰਪਲੈਕਸ ਦਾ ਦੌਰਾ ਕਰਕੇ ਵੱਖ-ਵੱਖ ਦਫ਼ਤਰਾਂ ਦਾ ਨਿਰੀਖਣ ਕੀਤਾ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ•ਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਤਹਿਸੀਲ ਵਿਖੇ ਆਪਣਾ ਕੰਮ ਕਰਵਾਉਣ ਆਏ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਇਸ ਤੋਂ ਪਹਿਲਾਂ ਉਨ•ਾਂ ਫਗਵਾੜਾ ਵਿਖੇ ਨਿਰਮਾਣ ਅਧੀਨ ਪੁਲਾਂ ਅਤੇ ਸੜਕਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ, ਵਧੀਕ ਡਿਪਟੀ ਕਮਿਸ਼ਨਰ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ, ਐਸ. ਡੀ. ਐਮ ਫਗਵਾੜਾ ਸ. ਗੁਰਵਿੰਦਰ ਸਿੰਘ ਜੌਹਲ, ਤਹਿਸੀਲਦਾਰ ਫਗਵਾੜਾ ਸ੍ਰੀ ਨਵਦੀਪ ਸਿੰਘ, ਨਾਇਬ ਤਹਿਸੀਲਦਾਰ ਸ. ਕਰਮਜੀਤ ਸਿੰਘ, ਡੀ. ਡੀ. ਪੀ. ਓ ਸ. ਹਰਜਿੰਦਰ ਸਿੰਘ ਸੰਧੂ, ਬੀ. ਡੀ. ਪੀ. ਓ ਫਗਵਾੜਾ ਸ. ਅਮਰਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *