ਕਪੂਰਥਲਾ-
ਸ਼੍ਰੋਮਣੀ ਅਕਾਲੀ ਦਲ ਅੰਮ੍ਰਿੰਤਸਰ ਦੇ ਜਿਲਾ ਪ੍ਰਧਾਨ ਜੱਥੇਦਾਰ ਨਰਿੰਦਰ ਸਿੰਘ ਖੁਸਰੋਪੁਰ ਨੇ ਅੱਜ ਗੁਆਂਡੀ ਮੁਲਕ ਅਫਗਾਨਿਸਥਾਨ ਦੀ ਰਾਜਧਾਨੀ ਕਾਬੁਲ ਵਿਚ ਗੁਰਦੁਆਰਾ ਸਾਹਿਬ ਤੇ ਹੋਏ ਕਥਿਤ ਅੱਤਵਾਦੀ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਜੱਥੇਦਾਰ ਖੁਸਰੋਪੁਰ ਨੇ ਕਿਹਾ ਕਿ ਸਿੱਖਾਂ ਤੇ ਉਨ੍ਹਾਂ ਦੇ ਧਾਰਮਕ ਸਥਾਨਾਂ ਨੂੰ ਲਗਾਤਾਰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਅਫਗਾਲਿਸਥਾਨ ਵਿਚ ਸਿੱਖਾਂ ਤੇ ਸਿੱਖਾਂ ਦੇ ਧਾਰਮਕ ਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਵਾਸਤੇ ਗੰਭੀਰਤਾ ਨਾਲ ਗੱਲਬਾਤ ਕਰੇ। ਜੱਥੇਦਾਰ ਖੁਸਰੋਪੁਰ ਨੇ ਕਿਹਾ ਕਿ ਦੁਨੀਆ ਵਿਚ ਸਿੱਖ ਕੌਮ ਕਿਸੇ ਵੀ ਆਫਤ ਵਿਚ ਹਮੇਸ਼ਾਂ ਮਦਦ ਲਈ ਤਿਆਰ ਰਹਿੰਦੀ ਹੈ ਤੇ ਹੁਣ ਜਦੋ ਕਰੋਨਾ ਵਾਇਰਸ ਦਾ ਦੁਨੀਆ ਵਿਚ ਕਹਿਰ ਹੈ ਤਾਂ ਸਿੱਖ ਕੌਮ ਹੁਣ ਵੀ ਲੋੜਵੰਦਾਂ ਦੀ ਅੱਗੇ ਆ ਕੇ ਮਦਦ ਕਰ ਰਹੀ ਹੈ। ਪਰ ਅਜਿਹੀਆਂ ਘਟਨਾਵਾਂ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਪਹੁੰਚਦੀਆਂ ਹਨ।