37 ਹੋਰ ਮੌਤਾਂ ਬਾਅਦ ਬੈਲਜ਼ੀਅਮ ਵਿੱਚ ਕੋਰੋਨਾਂ ਨਾਲ ਮਰਨ ਵਾਲਿਆਂ ਦੀ ਗਿਣਤੀ 10 ਹਜ਼ਾਰ ਨੇੜੇ ਘਟ ਰਹੀਆਂ ਮੌਤਾਂ ਬਾਅਦ ਲੋਕਾਂ ਨੇ ਲਿਆ ਕੁੱਝ ਸੁੱਖ ਦਾ ਸਾਹ


ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਬੈਲਜ਼ੀਅਮ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 252 ਨਵੇਂ ਮਰੀਜਾਂ ਦੀ ਪਹਿਚਾਣ ਹੋਈ ਹੈ ਜਿਨ੍ਹਾਂ ਵਿੱਚੋਂ 71 ਹਸਪਤਾਲਾਂ ਵਿੱਚ ਦਾਖਲ ਕੀਤੇ ਗਏ ਹਨ। ਹੁਣ ਤੱਕ ਕੁੱਲ 56235 ਲੋਕ ਕੋਰੋਨਾ ਪੀੜਤ ਐਲਾਨੇ ਗਏ ਹਨ ਜਿਨ੍ਹਾਂ ਵਿੱਚੋਂ 9186 ਲੋਕ ਇਸ ਮਹਾਂਮਾਰੀ ਦੀ ਭੇਟ ਚੜ੍ਹ ਚੁੱਕੇ ਹਨ। ਬੈਲਜ਼ੀਅਮ ਦੇ ਹਸਪਤਾਲਾਂ ਵਿੱਚ ਹੁਣ 1448 ਕਰੋਨਾਂ ਵਾਇਰਸ ‘ਤੋਂ ਪੀੜਤ ਮਰੀਜ ਦਾਖਲ ਹਨ ਜਿਨ੍ਹਾਂ ‘ਚੋਂ 277 ਦੀ ਹਾਲਤ ਗੰਭੀਰ ਹੈ। 15 ਮਾਰਚ ‘ਤੋਂ ਅੱਜ ਤੱਕ ਕੋਰੋਨਾਂ ਦੇ 15 ਹਜ਼ਾਰ ਮਰੀਜਾਂ ਨੂੰ ਹਸਪਤਾਲਾਂ ਵਿੱਚੋਂ ਛੁੱਟੀ ਮਿਲ ਚੁੱਕੀ ਹੈ।

Geef een reactie

Het e-mailadres wordt niet gepubliceerd. Vereiste velden zijn gemarkeerd met *