ਭਾਰਤੀ ਕੌਸਲੇ ਟਫਰੈਕਫੋਰਟ ਅੱਗੇ ਰੋਸ ਮੁਜ਼ਾਹਰਾ 6 ਜੂਨ ਨੂੰ
ਈਪਰ, ਬੈਲਜ਼ੀਅਮ ( ਪ੍ਰਗਟਸਿੰਘਜੋਧਪੁਰੀ ) ਸਿੱਖ ਆਗੂ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਪ੍ਰੈਸ ਦੇ ਨਾ ਬਿਆਨ ਜਾਰੀ ਕਰਦਿਆਂ ਕਿ ਭਾਰਤੀ ਕੌਸਲੇ ਟਫਰੈਕਫੋਰਟ ਦੇ ਅੱਗੇ ਜੂਨ 84 ਦੇ ਤੀਜੇ ਖੂਨੀ ਘੱਲਘਾਰੇ ਦੀ 36 ਵੇ ਵਰ੍ਹੇਗੰਢਤੇ 6 ਜੂਨ ਦਿਨ ਸ਼ਨੀਵਾਰ ਨੂੰ ਰੋਹ ਮੁਜ਼ਾਹਰਾ ਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਿੱਖ ਸੈਟਰ ਦੀ ਸੰਗਤਾਂ ਵੱਲੋ 7 ਜੂਨ ਨੂੰ ਸ਼ਹੀਦਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ । ਜੂਨ 84 ਦੇ ਘੱਲੂ ਘਾਰੇ ਨੂੰ ਵਾਪਰਿਆˆ ਪੂਰੇ 36 ਸਾਲ ਹੋ ਜਾਣੇ ਹਨ। ਭਾਵੇਂ ਮਨੋ ਵਿਗਿਆਨ ਦੇ ਡਾਕਟਰਾਂ ਅਨੁਸਾਰ ਕਿਸੇ ਵੀ ਦੁਖਾਤਕ ਸਦਮੇ ਦੀ ਯਾਦ ਦੀ ਉਮਰ ਵੱਧ ਤੋ ਵੱਧ ਛੇ ਮਹੀਨੇ ਹੁੰਦੀ ਹੈ ਪਰ 36 ਸਾਲ ਬੀਤ ਜਾਣ ਬਾਅਦ ਵੀ ਇਸ ਹਫ਼ਤੇ ਵਿੱਚ ਗੁਰੂ ਗ੍ਰੰਥ ਤੇ ਪੰਥ ਨਾਲ ਸਨੇਹ ਰੱਖਣ ਵਾਲੇ ਗੁਰਸਿੱਖ ਮਾਈ-ਭਾਈ ਨੂੰ ਟੈਕ ਹਰਿਮੰਦਰ ਸਾਹਿਬ ਦੀਆਂ ਪਰ ਕਰਮਾ ਅੰਦਰ ਨਹੀਂ, ਆਪਣੀ ਛਾਤੀ ‘ਤੇ ਚੜ੍ਹੇ ਮਹਿਸੂਸ ਹੁੰਦੇ ਹਨ। ਤੋਪਾਂ ਦੇ ਗੋਲੇ ਅਕਾਲ ਤਖਤ ਸਾਹਿਬ ‘ਤੇ ਨਹੀਂ ਪਰ ਆਪਣੇ ਸਾਰੇ ਵਜੂਦ ‘ਤੇ ਡਿੱਗਦੇ ਮਹਿਸੂਸ ਹੁੰਦੇ ਹਨ! ਖਾਲਸਾ ਪੰਥ ਦੀ ਆਨ-ਸ਼ਾਨ ਲਈ ਆਵਾਜ਼ ਬੁਲੰਦ ਕਰਨ ਵਾਲੇ, 20 ਵੀ ਸਦੀ ਦੇ ਮਹਾਨ ਸਿੱਖ, ਸ਼ਹੀਦ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂ ਵਾਲਿਆਂ ਦਾ ਸੁਨੇਹਾ ਕੌਮ ਨੂੰ ਬੜੀ ਚੰਗੀ ਤਰ੍ਹਾਂ ਯਾਦ ਹੈ ਕਿ ‘ਜਿਸ ਦਿਨ ਹਰਿਮੰਦਰ ਸਾਹਿਬ ਦੀ ਪਰਕਰਮਾ ਵਿੱਚ ਭਾਰਤੀ ਫੌਜ ਨੇ ਪੈਰ ਪਾਇਆ, ਖਾਲਿਸਤਾਨ ਦੀ ਨੀਂਹ ਰੱਖੀ ਜਾਵੇਗੀ!‘ ਸੰਤ ਜੀ ਦੀ ਸਿੰਘ-ਗਰਜਣਾ ਅੱਜ ਵੀ ਕੌਮੀ ਆਜ਼ਾਦੀ ਦੇ ਪ੍ਰਵਾਨਿਆਂ ਨੂੰ ਖਾਲਿਸਤਾਨ ਦੀ ਸ਼ਮ੍ਹਾ ‘ਤੇ ਕੁਰਬਾਨ ਹੋਣ ਲਈ ਪ੍ਰੇਰਿਤ ਕਰ ਰਹੀ ਹੈ। ਅਕਾਲ ਤਕਤ ਦੀ ਰਾਖੀ ਕਰਦਿਆਂ ਸ਼ਹੀਦੀ ਪਾਉਣ ਵਾਲੇ ਜਰਨਲ ਸੁਬੇਗ ਸਿੰਘ, ਭਾਈ ਅਮਰੀਕ ਸਿੰਘ ਭਾਈ ਮਹਿੰਗਾ ਸਿੰਘ ਬੱਬਰ ਤੇ ਉਨ੍ਹਾਂ ਦੇ ਸੈਕੜੇ ਸਾਥੀਆਂ ਦੀ ਯਾਦ-ਖਾਲਿਸਤਾਨ ਦੇ ਸਿਪਾਹਸਿਲਾਰਾˆ ਦੇ ਰਾਹ ਨੂੰ ਰੁਸ਼ਨਾ ਰਹੀ ਹੈ। ਧਰਮ ਹੇਤ ਕੁਰਬਾਨੀਆˆ ਕਰਨ ਵਾਲੇ, ਇਤਿਹਾਸ ਤੇ ਲੋਕ ਯਾਦ ਦਾ ਅਮਿੱਟ, ਅਮਰ ਹਿੱਸਾ ਬਣ ਜਾਦੇ ਹਨ। ਸਿੱਖ ਕੌਮ ਦੇ ਇਤਿਹਾਸ ਦੇ ਅਮਿੱਟ ਹਿੱਸਾ ਬਣੇ ਕੌਮੀ ਸ਼ਹੀਦਾਂ ਨੂੰ ਯਾਦ ਕਰਦਿਆਂ ਹੋਇਆ ਸਮੂਹ ਨਾਨਕਲੇਵਾ ਸੰਗਤਾਂ ਅਪੀਲ ਰੂਪੀ ਬੇਨਤੀ ਹੈ ਕਿ ਗੁਰਦੁਆਰਾ ਸਾਹਿਬਾਂ ਵਿੱਚ ਕਰਵਾਏ ਜਾ ਰਹੇ ਸ਼ਹੀਦੀ ਸਮਾਗਮਾਂ ਤੇ ਰੋਹ ਮੁਜ਼ਾਹਰਿਆˆ ਵਿੱਚ ਵੱਧ ਤੋ ਵੱਧ ਸ਼ਮੂਲੀਅਤ ਕਰਕੇ ਆਪਣੇ ਕੌਮੀ ਸ਼ਹੀਦਾਂ ਨੂੰ ਸ਼ਰਧਾˆ ਦੇ ਫੁੱਲ ਅਰਪਣ ਕਰੀਏ ।