ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਵੀਰ ਸਿੰਘ ਬਾਦਲ ਵੱਲੋਂ ਅਕਾਲੀ ਦਲ ਦੇ ਵਪਾਰ ਅਤੇ ਉਦਯੋਗ ਵਿੰਗ ਦੇ ਨਵੇਂ ਢਾਂਚੇ ਦਾ ਐਲਾਨ ਕੀਤਾ ਗਿਆ ਹੈ। ਪਿਛਲੇ ਸਮੇਂ ਦੌਰਾਂਨ ਸ੍ਰੀ ਮਦਨ ਲਾਲ ਬੱਗਾ ਜੀ ਦੀਆਂ ਵੱਡਮੁੱਲੀਆਂ ਸੇਵਾਵਾਂ ਨੂੰ ਦੇਖਦਿਆਂ ਪਾਰਟੀ ਨੇ ਉਹਨਾਂ ਨੂੰ ਵਪਾਰ ਅਤੇ ਉਦਯੋਗ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ੍ਰੀ ਬੱਗਾ ਦੀ ਇਸ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਬੈਲਜ਼ੀਅਮ ‘ਚੋਂ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਸਮੱਰਥਕ ਸੁਰਿੰਦਰ ਪਾਲ ਸਿੰਘ ਮੱਕੜ ਨੇ ਸਮੂਹ ਅਕਾਲੀ ਸਮਰੱਥਕਾਂ ਵੱਲੋਂ ਖੁਸ਼ੀ ਦਾ ਇਜਹਾਰ ਕਰਦਿਆਂ ਬੱਗਾ ਜੀ ਨੂੰ ਵਧਾਈ ਦਿੰਦਿਆਂ ਆਸ ਕੀਤੀ ਹੈ ਕਿ ਬੱਗਾ ਜੀ ਦੀ ਇਸ ਨਿਯੁਕਤੀ ਨਾਲ ਅਕਾਲੀ ਦਲ ਨੂੰ ਵਪਾਰੀ ਵਰਗ ਵਿਚ ਹੋਰ ਮਜਬੂਤੀ ਮਿਲੇਗੀ ਤੇ ਅਗਲੀਆਂ ਚੋਣਾ ਵਿੱਚ ਅਕਾਲੀ ਦਲ ਬਹੁਮਤ ਪ੍ਰਾਪਤ ਕਰ ਪਹਿਲਾਂ ਦੀ ਤਰਾਂ ਪੰਜਾਬ ਨੂੰ ਮੁੜ ਤਰੱਕੀ ਦੀਆਂ ਬੁਲੰਦੀਆਂ ਤੇ ਪਹੁੰਚਾ ਦੇਵੇਗਾ।