ਸ਼ਹੀਦ ਸ਼ੇਰ ਸਿੰਘ ਸ਼ੇਰ ਪੰਡੋਰੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਸਮਾਗਮ
ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਸਿੱਖ ਕੌਂਮ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਬੇਸ਼ਕੀਮਤੀ ਜਾਨਾਂ ਵਾਰ ਗਏ ਭਾਈ ਸ਼ੇਰ ਸਿੰਘ ਪੰਡੋਰੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਨਿੱਘੀ ਯਾਦ ਨੂੰ ਸਮਰਪਤਿ ਇੱਕ ਵਿਸਾਲ ਸ਼ਹੀਦੀ ਸਮਾਗਮ ਬੈਲਜ਼ੀਅਮ ਵਿਖੇ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਬਖਤਾਵਰ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਢਾਡੀ ਗੁਰਬਾਣੀ ਕੀਰਤਨ ਅਤੇ ਜੋਸੀਲੀਆਂ ਵਾਰਾਂ ਗਾਇਨ ਕਰਦੇ ਹੋਏ ਪੁਰਾਤਨ ਅਤੇ ਮੌਜੂਦਾ ਸਿਖ ਸੰਘਰਸ ‘ਤੇ ਚਾਨਣਾ ਪਾਉਣਗੇ। ਇਸ ਮੌਕੇ ਦੇਸ਼-ਵਿਦੇਸ਼ ‘ਤੋਂ ਪਹੁੰਚੇ ਸਿੱਖ ਆਗੂ ਸ਼ਹੀਦ ਭਾਈ ਸ਼ੇਰ ਸਿੰਘ ਪੰਡੋਰੀ ਅਤੇ ਸਮੂਹ ਸਿੱਖ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕਰਨਗੇ। ਸ਼ਹੀਦ ਭਾਈ ਸ਼ੇਰਾ ਦੇ ਚਚੇਰੇ ਭਰਾ ਬਖਤਾਵਰ ਸਿੰਘ ਬਾਜਵਾ ਉਰਫ ਬਲੌਰਾ ਵੱਲੋਂ ਸਮੂਹ ਸਿੱਖ ਭਾਈਚਾਰੇ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ ਕਿ ਉਹ ਕੌਂਮ ਦੀ ਅਜ਼ਾਦੀ ਲਈ ਜਾਂਨਾ ਵਾਰ ਗਏ ਮਹਾਨ ਯੋਧਿਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਜਰੂਰ ਪਹੁੰਚਣ।