ਬੈਲਜ਼ੀਅਮ ਵਿਖੇ ਮਨਾਇਆ ਗਿਆ ਸ਼ਹੀਦ ਸ਼ੇਰ ਸਿੰਘ ਪੰਡੋਰੀ ਦਾ ਸ਼ਹੀਦੀ ਦਿਹਾੜਾ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਆਰੰਭੇ ਸਿੱਖ ਕੌਂਮ ਦੀ ਅਜ਼ਾਦੀ ਦੇ ਸੰਘਰਸ਼ ਵਿੱਚ ਬੇਸ਼ਕੀਮਤੀ ਜਾਨਾਂ ਵਾਰ ਗਏ ਭਾਈ ਸ਼ੇਰ ਸਿੰਘ ਪੰਡੋਰੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਨਿੱਘੀ ਯਾਦ ਨੂੰ ਸਮਰਪਤਿ ਇੱਕ ਵਿਸਾਲ ਸ਼ਹੀਦੀ ਸਮਾਗਮ ਬੈਲਜ਼ੀਅਮ ਦੇ ਗੁਰਦਵਾਰਾ ਮਾਤਾ ਸਾਹਿਬ ਕੌਰ ਜੀ ਗੈਂਟ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਮੌਜੂਦਾ ਸਿਖ ਸੰਘਰਸ ‘ਤੇ ਚਾਨਣਾ ਪਾਇਆ। ਇਸ ਮੌਕੇ ਦੇਸ਼-ਵਿਦੇਸ਼ ‘ਤੋਂ ਪਹੁੰਚੇ ਸਿੱਖ ਆਗੂਆਂ ਬਾਬਾ ਸੋਹਣ ਸਿੰਘ ਕੰਗ ਪ੍ਰਧਾਨ ਸ੍ਰੋਮਣੀ ਅਕਾਲੀ ਦਲ ਅਮ੍ਰਿਤਸਰ ਜਰਮਨੀ ਅਤੇ ਭਾਈ ਪ੍ਰਤਾਪ ਸਿੰਘ ਜਰਮਨੀ ਨੇ ਸ਼ਹੀਦ ਭਾਈ ਸ਼ੇਰ ਸਿੰਘ ਪੰਡੋਰੀ ਅਤੇ ਸਮੂਹ ਸਿੱਖ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਅਰਪਣ ਕੀਤੇ। ਭਾਈ ਕੰਗ ਨੇ ਸਿੱਖ ਫੈਡਰੇਸ਼ਨ ਜਰਮਨੀ ਅਤੇ ਬੱਬਰ ਖਾਲਸਾ ਜਰਮਨੀ ਵੱਲੋਂ ਵੀ ਹਾਜਰੀ ਵੀ ਲਗਵਾਈ।

Geef een reactie

Het e-mailadres wordt niet gepubliceerd. Vereiste velden zijn gemarkeerd met *