ਬੈਲਜ਼ੀਅਮ ਦੀਆਂ ਸੰਗਤਾਂ ਵੱਲੋਂ ਭਾਈ ਰਵੀ ਸਿੰਘ ਦੀ ਸਿਹਤਯਾਬੀ ਲਈ ਅਰਦਾਸ

ਈਪਰ,ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਮਨੁੱਖਤਾ ਦੀ ਸੇਵਾ ਕਰ ਦੁਨੀਆਂ ਭਰ ਵਿੱਚ ਸਿੱਖਾਂ ਦਾ ਨਾਂਮ ਰੌਸਨ ਕਰ ਰਹੇ ਖਾਲਸਾ ਏਡ ਦੇ ਸੰਸਥਾਪਕ ਭਾਈ ਰਵੀ ਸਿੰਘ ਵੀ ਕਰੋਨਾਂ ਬਿਮਾਰੀ ਦਾ ਸ਼ਿਕਾਰ ਹੋ ਗਏ ਹਨ। ਵਿਸ਼ਵ ਭਰ ਵਿੱਚਲੇ ਉਹਨਾਂ ਦੇ ਚਾਹੁਣ ਵਾਲਿਆਂ ਵੱਲੋਂ ਉਹਨਾਂ ਦੀ ਸਿਹਤਯਾਬੀ ਲਈ ਅਰਦਾਸ ਬੇਨਤੀਆਂ ਕੀਤੀਆਂ ਜਾ ਰਹੀਆਂ ਹਨ। ਬੈਲਜ਼ੀਅਮ ਵਿੱਚਲੀਆਂ ਸਿੱਖ ਸੰਗਤਾਂ ਵੱਲੋਂ ਗੁਰਦਵਾਰਾ ਸਿੰਘ ਸਭਾ ਕਨੋਕੇ ਹੀਸਟ ਵਿਖੇ ਬੁੱਧਵਾਰ ਦੇ ਹਫਤਾਵਾਰੀ ਦੀਵਾਨਾਂ ਸਮੇਂ ਭਾਈ ਰਵੀ ਸਿੰਘ ਦੀ ਸਿਹਤਯਾਬੀ ਲਈ ਅਰਦਾਸ ਕੀਤੀ ਗਈ ਤਾਂ ਕਿ ਉਹ ਜਲਦੀ ਤੰਦਰੁਸਤ ਹੋ ਮੁੜ ਮਨੁੱਖਤਾ ਦੀ ਸੇਵਾ ਵਿੱਚ ਜੁੜ ਸਕਣ।

Geef een reactie

Het e-mailadres wordt niet gepubliceerd. Vereiste velden zijn gemarkeerd met *