ਬੈਲਜ਼ੀਅਮ ਵਾਸੀਆਂ ਨੇ ਕਿਸਾਨ ਮੋਰਚੇ ਤੇ ਵੰਡਿਆਂ ਜਰੂਰਤ ਦਾ ਸਮਾਨ

ਈਪਰ, ਬੈਲਜ਼ੀਅਮ ( ਪ੍ਰਗਟ ਸਿੰਘ ਜੋਧਪੁਰੀ ) ਮੋਦੀ ਸਰਕਾਰ ਵੱਲੋਂ ਬਣਾਏ ਤਿੰਨ ਕਾਲੇ ਕਾਂਨੂੰਨਾ ਨੂੰ ਰੱਦ ਕਰਵਾਉਣ ਲਈ ਦਿੱਲੀ ਨੂੰ ਚੁਫੇਰਿਓਂ ਘੇਰੀ ਬੈਠੇ ਲੱਖਾਂ ਕਿਸਾਨਾਂ ਨੂੰ ਦੁਨੀਆਂ ਭਰ ਦੇ ਪੰਜਾਬੀਆਂ ਵੱਲੋਂ ਭਾਰੀ ਸਮਰਥਨ ਮਿਲ ਰਿਹਾ ਹੈ। ਬੈਲਜ਼ੀਅਮ ‘ਤੋਂ ਵੀ ਕੁੱਝ ਪੰਜਾਬੀਆਂ ਨੇ ਅਪਣੀ ਕਿਰਤ ਕਮਾਈ ਵਿੱਚੋਂ ਦਸਵੰਦ ਕੱਢਦਿਆਂ ਦਿੱਲੀ ਦੀ ਸਿੰਘੂ ਸਰਹੱਦ ‘ਤੇ ਕੰਬਲ, ਸਾਲ, ਸਾਬੁਣ ਅਤੇ ਹੋਰ ਲੋੜੀਦਾਂ ਸਮਾਨ ਜਰੂਰਤਮੰਦਾਂ ਵਿਚ ਵੰਡਿਆਂ ਹੈ।

Geef een reactie

Het e-mailadres wordt niet gepubliceerd. Vereiste velden zijn gemarkeerd met *