ਚੜ੍ਹਦੀ ਕਲਾ ਐਨ ਆਰ ਆਈ ਸਪੋਰਟਸ਼ ਕਲੱਬ ਬੈਲਜ਼ੀਅਮ ਦੇ ਪ੍ਰਧਾਨ ਨੂੰ ਸਦਮਾਂ

ਹਰਮੀਤ ਸਿੰਘ ਸੰਧੂ ਦੇ ਪਿਤਾ ਦੀ ਮੌਤ

ਈਪਰ, ਬੈਲਜ਼ੀਅਮ, 26 ਮਾਰਚ ( ਪ੍ਰਗਟ ਸਿੰਘ ਜੋਧਪੁਰੀ ) ਚੜ੍ਹਦੀ ਕਲਾ ਐਨ ਆਰ ਆਈ ਸਪੋਰਟਸ਼ ਕਲੱਬ ਦੇ ਪ੍ਰਧਾਨ ਹਰਮੀਤ ਸਿੰਘ ਸੰਧੂ ਨੂੰ ਉਸ ਵੇਲੇ ਗਹਿਰਾ ਸਦਮਾਂ ਲੱਗਾ ਜਦ ਉਹਨਾਂ ਦੇ ਪਿਤਾ ਸਰਦਾਰ ਸਵਰਨ ਸਿੰਘ ਅਪਣੇ ਸਵਾਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰਪੁਰੀ ਸਿਧਾਰ ਗਏ। ਸਰਦਾਰ ਸਵਰਨ ਸਿੰਘ ਤਕਰੀਬਨ 90 ਸਾਲਾਂ ਦੇ ਸਨ ਤੇ ਉਹਨਾਂ ਨੇ ਕੁੱਝ ਦਿਨ ਬਿਮਾਰ ਰਹਿਣ ਉਪਰੰਤ ਅਪਣੇ ਪਿੰਡ ਰਸੂਲਪੁਰ ਕਲਾਂ ਵਿੱਚ ਪ੍ਰਾਣ ਤਿਆਗ ਦਿੱਤੇ। ਬੈਲਜ਼ੀਅਮ ਦੇ ਚੜ੍ਹਦੀ ਕਲਾ ਐਨ ਆਰ ਆਈ ਸਪੋਰਟਸ਼ ਕਲੱਬ ਦੇ ਸਮੂਹ ਅਹੁਦੇਦਾਰਾਂ ਨੇ ਹਰਮੀਤ ਸਿੰਘ ਸੰਧੂ ਅਤੇ ਪਰਿਵਾਰ ਨਾਲ ਇਸ ਦੁੱਖ ਦੀ ਅਫਸੋਸ਼ ਦਾ ਪ੍ਰਗਟਾਵਾ ਕਰਦਿਆਂ ਕਰਦਿਆਂ ਕਿਹਾ ਕਿ ਅਸੀਂ ਪ੍ਰਮਾਤਮਾਂ ਅੱਗੇ ਅਰਦਾਸ ਬੇਨਤੀ ਕਰਦੇ ਹਾਂ ਕਿ ਉਹ ਵਿਛੜੀ ਆਤਮਾਂ ਨੂੰ ਅਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸਣ।

Geef een reactie

Het e-mailadres wordt niet gepubliceerd. Vereiste velden zijn gemarkeerd met *