ਯੋਰਪ: ਸ਼ਰੋਮਣੀ ਅਕਾਲੀ ਦਲ ਅਮ੍ਰਿਤਸਰ ਦੇ ਜਨਰਲ ਸਕੱਤਰ ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਦੀ ਮਾਤਾ ਅਮਰਜੀਤ ਕੌਰ ਸਿੱਧੂ ਦੇ ਅਚਨਚੇਤ ਅਕਾਲ ਚਲਾਣੇ ਉਪਰ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ । ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਲੰਬੇ ਸਮੇਂ ਤੋਂ ਸਿਮਰਨਜੀਤ ਸਿੰਘ ਮਾਨ ਦੇ ਨਾਲ ਕੌਮ ਦੀ ਆਜ਼ਾਦੀ ਲਈ ਸ਼ੰਘਰਸ਼ ਕਰ ਰਹੇ ਹਨ । ਅਸੀ ਵਾਹਿਗੁਰੂ ਜੀ ਦੇ ਚਰਨਾਂ ਵਿੱਚ ਅਰਦਾਸ ਕਰਦੇ ਹਾਂ ਕਿ ਵਾਹਿਗੁਰੂ ਆਪਣੇ ਚਰਨਾਂ ਵਿੱਚ ਨਿਵਾਸ ਸਥਾਨ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ।