ਮਿਤੀ – 19/12/2022 ਡੈਡੀਕੇਟਿਡ ਬ੍ਰਦਰਜ ਗਰੁੱਪ ਰਜਿ: ਪੰਜਾਬ ਪਟਿਆਲਾ ਦੇ ਪਬਲਿਕ ਰਿਲੇਸ਼ਨ ਅਫਸਰ ਫਕੀਰ ਚੰਦ ਮਿੱਤਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਮਸ਼ੀਗਣ ਦੇ ਵੱਲੋਂ ਪ੍ਰਿੰਸੀਪਲ ਸੰਜਨਾ ਗਰਗ ਦੀ ਸਰਪ੍ਰਸਤੀ ਹੇਠ ਸਾਲਾਨਾ ਸੱਭਿਆਚਾਰਕ ਸਮਾਰੋਹ ਆਯੋਜਿਤ ਕੀਤਾ ਗਿਆ ਜਿਸ ਵਿੱਚ ਡਾ.ਰਾਕੇਸ਼ ਵਰਮੀ ਪ੍ਰਧਾਨ ਅਤੇ ਸੰਸਥਾਪਕ ਡੈਡੀਕੇਟਿਡ ਬ੍ਰਦਰਜ ਗਰੁੱਪ ਰਜਿ: ਪੰਜਾਬ ਪਟਿਆਲਾ ਆਪਣੀ ਟੀਮ ਨਾਲ ਬਤੌਰ ਵਿਸ਼ੇਸ਼ ਮਹਿਮਾਨ ਸ਼ਾਮਿਲ ਹੋਏ। ਭੁਪਿੰਦਰ ਕੌਰ ਨੇ ਸਕੂਲ ਵੱਲੋਂ ਕੀਤੀਆਂ ਗਈਆਂ ਪ੍ਰਾਪਤੀਆਂ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ ਸਕੂਲ ਦੇ ਵਿਦਿਆਰਥੀਆਂ ਨੇ ਪੜਾਈ ਵਿੱਚ ਮੈਰਿਟ ਪ੍ਰਾਪਤ ਕਰਨ ਦੇ ਨਾਲ-ਨਾਲ ਖੇਡਾਂ ਵਿਚ ਵੀ ਬਹੁਤ ਗੋਲਡ ਮੈਡਲ ਅਤੇ ਪੰਜਾਬ ਸਰਕਾਰ ਤੋਂ ਨਕਦ ਇਨਾਮ ਵੀ ਪ੍ਰਾਪਤ ਕੀਤੇ ਡੈਡੀਕੇਟਿਡ ਬ੍ਰਦਰਜ ਗਰੁੱਪ ਦੀ ਟੀਮ ਮਨਜੀਤ ਕੌਰ ਆਜਾਦ, ਸੁਨੀਤਾ ਕੁਮਾਰੀ, ਫਕੀਰ ਚੰਦ ਮਿੱਤਲ, ਇੰਦਰਜੀਤ ਸਿੰਘ ਵਾਲੀਆ, ਡਾ.ਰਾਕੇਸ਼ ਵਰਮੀ ਨੇ ਸਕਾਲਰ ਵਿਦਿਆਰਥੀਆਂ ਨੂੰ ਪੈਂਟਾਂ, ਸ਼ਰਟਾਂ, ਜੈਕੇਟਾਂ ਦੇ ਕੇ ਸਨਮਾਨਿਤ ਕੀਤਾ। ਪ੍ਰਿੰਸੀਪਲ ਸੰਜਨਾ ਗਰਗ ਨੇ ਆਏ ਹੋਏ ਮਹਿਮਾਨਾਂ, ਮਾਪਿਆਂ ਦਾ ਧੰਨਵਾਦ ਕੀਤਾ। ਡਾ.ਰਾਕੇਸ਼ ਵਰਮੀ ਅਤੇ ਉਨਾਂ ਦੀ ਟੀਮ ਨੂੰ ਮੋਮੈਟੋ, ਗਿਫਟ ਦੇ ਕੇ ਸਨਮਾਨਿਤ ਕੀਤਾ। ਸਕੂਲ ਦੇ ਵਿਦਿਆਰਥੀਆਂ ਵੱਲੋਂ ਰੰਗਾ ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਿਸ ਦੀ ਬਹੁਤ ਪ੍ਰਸ਼ੰਸਾ ਕੀਤੀ ਗਈ ਮੰਚ ਸਕੱਤਰ ਨੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜਾਉਣ ਲਈ ਪ੍ਰੇਰਿਤ ਕੀਤਾ