ਅਰੁਨਾ ਚੌਧਰੀ ਵੱਲੋਂ ਵਿਨੋਦ ਖੰਨਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 27 ਅਪਰੈਲ (ਧਰਮਵੀਰ ਨਾਗਪਾਲ) ਸਿੱਖਿਆ, ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਅਤੇ ਦੀਨਾਨਗਰ ਤੋਂ ਵਿਧਾਇਕਾ ਸ੍ਰੀਮਤੀ ਅਰੁਨਾ ਚੌਧਰੀ ਨੇ ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਅਤੇ ਪ੍ਰਸਿੱਧ ਅਭਿਨੇਤਾ ਸ੍ਰੀ ਵਿਨੋਦ ਖੰਨਾ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਆਪਣੇ ਸੋਕ ਸੰਦੇਸ਼ ਵਿੱਚ ਸ੍ਰੀਮਤੀ ਚੌਧਰੀ ਨੇ ਸ੍ਰੀ ਖੰਨਾ ਦੇ ਦੇਹਾਂਤ ਨੂੰ ਜਿੱਥੇ ਸੂਬੇ ਲਈ ਵੱਡਾ ਘਾਟਾ ਦੱਸਿਆ ਹੈ ਉਥੇ ਉਨ੍ਹਾਂ ਕਿਹਾ ਕਿ ਦੇਸ਼ ਨੇ ਇਕ ਵਧੀਆ ਨੇਤਾ ਅਤੇ ਅਭਿਨੇਤਾ ਖੋਹ ਲਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਹਲਕਾ ਗੁਰਦਾਸਪੁਰ ਲੋਕ ਸਭਾ ਹਲਕਾ ਦਾ ਹਿੱਸਾ ਹੈ ਜਿੱਥੋਂ ਸ੍ਰੀ ਵਿਨੋਦ ਖੰਨਾ ਚੌਥੀ ਵਾਰ ਲੋਕ ਸਭਾ ਵਿੱਚ ਨੁਮਾਇੰਦਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਸ੍ਰੀ ਖੰਨਾ ਦੋ ਵਾਰ ਕੇਂਦਰ ਵਿੱਚ ਰਾਜ ਮੰਤਰੀ ਵੀ ਰਹੇ। ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਸ੍ਰੀ ਵਿਨੋਦ ਖੰਨਾ ਨੇ ਬਾਲੀਵੁੱਡ ਵਿੱਚ ਆਪਣੇ ਅਭਿਨੈ ਕਲਾ ਦਾ ਲੋਹਾ ਮਨਵਾਇਆ।
ਸ੍ਰੀਮਤੀ ਚੌਧਰੀ ਨੇ ਵਿਛੜੀ ਹੋਈ ਰੂਹ ਦੀ ਆਤਮਿਤ ਸ਼ਾਂਤੀ ਲਈ ਅਰਦਾਸ ਕਰਦਿਆਂ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਕਾਮਨਾ ਵੀ ਕੀਤੀ।

Geef een reactie

Het e-mailadres wordt niet gepubliceerd. Vereiste velden zijn gemarkeerd met *