ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਯਾਦ ਵਿੱਚ ਵਿਸ਼ੇਸ਼ ਗੁਰਮਤਿ ਸਮਾਗਮ ਅੱਜ

ਨਵੀਂ ਦਿੱਲੀ : 28, ਜੂਨ, 2017
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਾਲਾਨਾ ਯਾਦ ਮਨਾਉਣ ਲਈ ਵੀਰਵਾਰ, 29 ਜੂਨ ਸ਼ਾਮ, ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਵਲੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ ਗਈ। ਪ੍ਰੈਸ ਨੂੰ ਜਾਰੀ ਬਿਆਨ ਅਨੁਸਾਰ ਗੁਰਮਤਿ ਸਮਾਗਮ ਦੀ ਅਰੰਭਤਾ ਭਾਈ ਗੁਰਨਾਮ ਸਿੰਘ (ਹਜ਼ੂਰੀ ਰਾਗੀ ਗੁ. ਸੀਸਗੰਜ ਸਾਹਿਬ) ਦੇ ਜੱਥੇ ਦੇ ਕੀਰਤਨ ਨਾਲ ਹੋਵੇਗੀ। ਉਪਰੰਤ ਰਹਰਾਸਿ ਸਾਹਿਬ ਦੇ ਪਾਠ ਤੋਂ ਬਾਅਦ ਗੁ. ਸੀਸਗੰਜ ਸਾਹਿਬ ਦੇ ਹਜ਼ੂਰੀ ਕੀਰਤਨੀਏ ਭਾਈ ਭੂਪਿੰਦਰ ਸਿੰਘ ਅਨੰਦ, ਭਾਈ ਮਨੋਹਰ ਸਿੰਘ ਗੁਰਿੰਦਰ ਸਿੰਘ ਅਤੇ ਭਾਈ ਸਤਿਬੀਰ ਸਿੰਘ ਦੇ ਕੀਰਤਨੀ ਜੱਥੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਸੰਗਤਾਂ ਨੂੰ ਗੁਰ ਸ਼ਬਦ ਦੀ ਕੱਥਾ ਰਾਹੀਂ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਅਤੇ ਉਨ੍ਹਾਂ ਵਲੋਂ ਸਥਾਪਤ ਸਰਬ-ਸਾਂਝੇ ਖਾਲਸਾ ਰਾਜ ਦੀ ਇਤਿਹਾਸਕ ਮਹਤੱਤਾ ਤੋਂ ਸੰਗਤਾਂ ਨੂੰ ਵਿਸਥਾਰ ਨਾਲ ਜਾਣੂ ਕਰਵਾਣਗੇ।

Geef een reactie

Het e-mailadres wordt niet gepubliceerd. Vereiste velden zijn gemarkeerd met *