ਜ਼ਿਲ•ਾ ਪ੍ਰਸਾਸ਼ਨ ਹੋਣਹਾਰ, ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਦੀ ਸਹਾਇਤਾ ਲਈ ਹਰ ਸਮੇਂ ਯਤਨਸ਼ੀਲ-ਡਿਪਟੀ ਕਮਿਸ਼ਨਰ
ਲੁਧਿਆਣਾ (ਪ੍ਰੀਤੀ ਸ਼ਰਮਾ):-ਜ਼ਿਲ•ਾ ਪ੍ਰਸ਼ਾਸਨ, ਲੁਧਿਆਣਾ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਬੈਠਣ ਅਤੇ ਪਾਸ ਕਰਨ ਦੇ ਯੋਗ ਬਣਾਉਣ ਦੇ ਮੰਤਵ ਨਾਲ ਮੁਫ਼ਤ ਕੋਚਿੰਗ ਦਿਵਾਉਣ ਦੀ ਨਿਵੇਕਲੀ ਪਹਿਲ ਕਦਮੀ ਕੀਤੀ ਹੈ। ਇਸ ਸਬੰਧੀ ਸਰਕਾਰੀ ਸਕੂਲਾਂ ਨਾਲ ਸਬੰਧਤ 160 ਵਿਦਿਆਰਥੀਆਂ ਦੀ ਕੋਚਿੰਗ ਅੱਜ ਸਥਾਨਕ ਫੇਜ਼-2, ਦੁੱਗਰੀ ਸਥਿਤ ਐਜੂਸੁਕੇਅਰ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਦੀ ਹਾਜ਼ਰੀ ਵਿੱਚ ਸ਼ੁਰੂ ਹੋਈ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਦੱਸਿਆ ਕਿ ਆਮ ਤੌਰ ’ਤੇ ਦੇਖਣ ਵਿੱਚ ਆਉਂਦਾ ਹੈ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਜ਼ਿਆਦਾਤਰ ਸਿਰਫ ਨਿੱਜੀ ਸਕੂਲਾਂ ਦੇ ਵਿਦਿਆਰਥੀ ਹੀ ਬੈਠਦੇ ਹਨ। ਸਰਕਾਰੀ ਸਕੂਲਾਂ ਦੇ ਵਿਦਿਆਰਥੀ ਲੋੜੀਂਦੀ ਕੋਚਿੰਗ ਅਤੇ ਸੇਧ ਤੋਂ ਸੱਖਣੇ ਹੋਣ ਕਰਕੇ ਇਨ•ਾਂ ਪ੍ਰੀਖਿਆਵਾਂ ਵਿੱਚ ਬੈਠਣ ਤੋਂ ਖੁੰਝ ਜਾਂਦੇ ਹਨ। ਸਰਕਾਰੀ ਅਤੇ ਨਿੱਜੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪਈ ਇਸ ਵਿੱਥ ਨੂੰ ਦੂਰ ਕਰਨ ਲਈ ਜ਼ਿਲ•ਾ ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਕੋਚਿੰਗ ਦਿਵਾਈ ਜਾਵੇ ਤਾਂ ਜੋ ਉਹ ਮੁਕਾਬਲੇ ਦੀਆਂ ਪ੍ਰੀਖਿਆਵਾਂ ਨੂੰ ਪਾਰ ਕਰ ਸਕਣ। ਜ਼ਿਲ•ਾ ਪ੍ਰਸ਼ਾਸਨ ਦੇ ਇਸ ਪ੍ਰਸਤਾਵ ਨੂੰ ਪ੍ਰਸਿੱਧ ਕੋਚਿੰਗ ਸੰਸਥਾ ਐਜੂਸੁਕੇਅਰ ਨੇ ਸਵੀਕਾਰ ਕਰਦਿਆਂ ਪਹਿਲੇ ਬੈਂਚ ਵਿੱਚ 160 ਬੱਚਿਆਂ ਨੂੰ ਦਾਖਲਾ ਦੇ ਕੇ ਵੱਡਾ ਸਹਿਯੋਗ ਦਿੱਤਾ ਹੈ। ਸ੍ਰੀ ਅਗਰਵਾਲ ਨੇ ਦੱਸਿਆ ਕਿ ਇਹ ਵਿਦਿਆਰਥੀ ਬਾਰ•ਵੀਂ ਕਲਾਸ ਦੇ ਮੈਡੀਕਲ ਅਤੇ ਨਾਨ ਮੈਡੀਕਲ ਸਟਰੀਮ ਨਾਲ ਸਬੰਧਤ ਹਨ। ਇਨ•ਾਂ ਨੂੰ ਸ਼ਨਿੱਚਰਵਾਰ, ਐਤਵਾਰ ਅਤੇ ਹਰੇਕ ਸਰਕਾਰੀ ਛੁੱਟੀ ਵਾਲੇ ਦਿਨ ਮੁਫ਼ਤ ਕੋਚਿੰਗ ਦਿੱਤੀ ਜਾਇਆ ਕਰੇਗੀ। ਇਨ•ਾਂ ਵਿਦਿਆਰਥੀਆਂ ਦੀ ਚੋਣ ਜ਼ਿਲ•ਾ ਪ੍ਰਸ਼ਾਸਨ ਵੱਲੋਂ ਪਿਛਲੇ ਮਹੀਨੇ ਲਈ ਗਈ ਵਿਸ਼ੇਸ਼ ਪ੍ਰਵੇਸ਼ ਪ੍ਰੀਖਿਆ ਨੂੰ ਪਾਸ ਕਰਨ ਉਪਰੰਤ ਕੀਤੀ ਗਈ ਹੈ। ਕਲਾਸਾਂ ਦਾ ਸਮਾਂ 5-6 ਘੰਟੇ ਹੋਇਆ ਕਰੇਗਾ, ਜਿਸ ਦੌਰਾਨ ਵਿਦਿਆਰਥੀਆਂ ਨੂੰ ਸਾਰੇ ਵਿਸ਼ਿਆਂ ਦੀ ਕੋਚਿੰਗ ਦਿੱਤੀ ਜਾਇਆ ਕਰੇਗੀ। ਉਨ•ਾਂ ਕਿਹਾ ਕਿ ਜਲਦੀ ਹੀ ਗਿਆਰਵੀਂ ਜਮਾਤ ਵਿੱਚ ਪੜ•ਦੇ ਮੈਡੀਕਲ ਅਤੇ ਨਾਨ ਮੈਡੀਕਲ ਦੇ ਵਿਦਿਆਰਥੀਆਂ ਨੂੰ ਵੀ ਅਜਿਹੀ ਕੋਚਿੰਗ ਦਿਵਾਉਣ ਲਈ ਪ੍ਰਵੇਸ਼ ਪ੍ਰੀਖਿਆ ਲਈ ਜਾਵੇਗੀ ਅਤੇ ਸਫਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਕੋਚਿੰਗ ਦਿਵਾਈ ਜਾਵੇਗੀ। ਦੱਸਣਯੋਗ ਹੈ ਕਿ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਆਮ ਤੌਰ ’ਤੇ ਵਿਦਿਆਰਥੀਆਂ ਨੂੰ ਲੱਖਾਂ ਰੁਪਏ ਫੀਸ ਵਜੋਂ ਅਦਾ ਕਰਨੇ ਪੈਂਦੇ ਹਨ ਪਰ ਐਜੂਸੁਕੇਅਰ ਨੇ ਸਾਰੇ 160 ਬੱਚਿਆਂ ਨੂੰ ਮੁਫ਼ਤ ਕੋਚਿੰਗ ਦੇਣ ਦੀ ਹਾਮੀ ਭਰ ਕੇ ਜ਼ਿਲ•ਾ ਪ੍ਰਸ਼ਾਸਨ ਅਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ’ਤੇ ਵੱਡਾ ਪਰਉਪਕਾਰ ਕੀਤਾ ਹੈ। ਜਿਸ ’ਤੇ ਜ਼ਿਲ•ਾ ਪ੍ਰਸ਼ਾਸਨ, ਵਿਦਿਆਰਥੀ ਅਤੇ ਇਨ•ਾਂ ਦੇ ਮਾਪੇ ਹਮੇਸ਼ਾਂ ਯਾਦ ਰੱਖਣਗੇ। ਅੱਜ ਇਸ ਕੋਚਿੰਗ ਦੀ ਸ਼ੁਰੂਆਤ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ, ਵੀਕ ਡਿਪਟੀ ਕਮਿਸ਼ਨਰ (ਵ) ਸ਼੍ਰੀਮਤੀ ਸੁਰਭੀ ਮਲਿਕ, ਕਾਰਜਕਾਰੀ ਮੈਜਿਸਟ੍ਰੇਟ ਸ਼੍ਰੀਮਤੀ ਸਵਾਤੀ ਟਿਵਾਣਾ, ਜ਼ਿਲ•ਾ ਸਿੱਖਿਆ ਅਫਸਰ (ਸੈਕੰਡਰੀ) ਸ਼੍ਰੀਮਤੀ ਸਵਰਨਜੀਤ ਕੌਰ, ਸੈਂਟਰ ਦੇ ਸ੍ਰੀ ਦੀਪਕ ਗੋਇਲ ਅਤੇ ਹੋਰ ਅਧਿਕਾਰੀਆਂ ਨੇ ਬੱਚਿਆਂ ਨਾਲ ਕੋਚਿੰਗ ਕਲਾਸ ਲਗਾਈ। ਐਜੂਸੁਕੇਅਰ ਵੱਲੋਂ ਇਸ ਮੌਕੇ ਬੱਚਿਆਂ ਨੂੰ ਮੁਫ਼ਤ ਸਟੇਸ਼ਨਰੀ, ਬੈਗ, ਕਾਪੀਆਂ, ਕਿਤਾਬਾਂ ਅਤੇ ਹੋਰ ਸਮੱਗਰੀ ਵੀ ਦਿੱਤੀ ਗਈ। ਕੋਚਿੰਗ ਕਲਾਸ ਦੌਰਾਨ ਸਾਰੇ ਵਿਦਿਆਰਥੀ ਬਹੁਤ ਹੀ ਖੁਸ਼ ਤੇ ਉਤਸ਼ਾਹਿਤ ਨਜ਼ਰ ਆ ਰਹੇ ਸਨ। ਇਸ ਮੌਕੇ ਸ੍ਰੀ ਅਗਰਵਾਲ ਨੇ ਭਰੋਸਾ ਦਿੱਤਾ ਕਿ ਜ਼ਿਲ•ਾ ਪ੍ਰਸਾਸ਼ਨ ਹੋਣਹਾਰ, ਲੋੜਵੰਦ ਅਤੇ ਗਰੀਬ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਲਈ ਹਰ ਸਮੇਂ ਯਤਨਸ਼ੀਲ ਹੈ।