ਪਲਟੂਨ ਪੁਲ ਦੀ ਥਾਂ ਪੱਕਾ ਪੁਲ ਬਣਾਉਣ ਦੀ ਮੰਗ ਹਰ ਹਾਲਤ ’ਚ ਪੂਰੀ ਕੀਤੀ ਜਾਵੇਗੀ-ਨਵਤੇਜ ਸਿੰਘ ਚੀਮਾ

*ਵਿਧਾਇਕ ਚੀਮਾ ਨੇ ਦੇਰ ਰਾਤ ਤੱਕ ਬੰਨ੍ਹ ਨਾਲ ਲੱਗਦੇ ਇਲਾਕਿਆਂ ਦਾ ਕੀਤਾ ਦੌਰਾ

*ਪਾਣੀ ਤੋਂ ਪ੍ਰਭਾਵਿਤ ਸਾਰੇ ਪਿੰਡਾਂ ’ਚ ਸਥਿਤੀ ਦਾ ਲਿਆ ਜਾਇਜ਼ਾ

*ਪ੍ਰਭਾਵਿਤ ਕਿਸਾਨਾਂ ਨੂੰ ਹਰ ਸੰਭਵ ਸਹਾਇਤਾ ਦਾ ਦਿਵਾਇਆ ਭਰੋਸਾ

ਕਪੂਰਥਲਾ, 10 ਅਗਸਤ :ਇੰਦਰਜੀਤ ਸਿੰਘ  ਆਪਣੇ ਕਾਰਜਕਾਲ ’ਚ ਮੰਡ ਖੇਤਰ ਦੇ ਲੋਕਾਂ ਦੀ ਪਲਟੂਨ ਪੁਲ ਦੀ ਥਾਂ ਪੱਕਾ ਪੁਲ ਬਣਾਉਣ ਦੀ ਮੰਗ ਹਰ ਹਾਲਤ ’ਚ ਪੂਰੀ ਕੀਤੀ ਜਾਵੇਗੀ। ਇਹ ਵਾਅਦਾ ਹਲਕਾ ਵਿਧਾਇਕ ਸੁਲਤਾਨਪੁਰ ਲੋਧੀ ਸ. ਸ. ਨਵਤੇਜ ਸਿੰਘ ਚੀਮਾ ਨੇ ਸੁਲਤਾਨਪੁਰ ਲੋਧੀ ਹਲਕੇ ਦੇ ਦਰਿਆ ਨਾਲ ਲੱਗਦੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ’ਚ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਪੋਜ਼ਲ ਤਿਆਰ ਕੀਤੀ ਜਾ ਰਹੀ ਹੈ, ਜੋ ਜਲਦ ਹੀ ਸਰਕਾਰ ਨੂੰ ਭੇਜੀ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨੇ ਉਨ੍ਹਾਂ ’ਤੇ ਵਿਸ਼ਵਾਸ ਪ੍ਰਗਟਾਉਂਦਿਆਂ ਉਨ੍ਹਾਂ ਨੂੰ ਦੋ ਵਾਰ ਵਿਧਾਨ ਸਭਾ ਵਿਚ ਭੇਜਿਆ ਹੈ ਅਤੇ ਉਹ ਵੀ ਲੋਕਾਂ ਦੇ ਇਸ ਵਿਸ਼ਵਾਸ ’ਤੇ ਪੂਰੀ ਤਰ੍ਹਾਂ ਖਰਾ ਉਤਰਨਗੇ।  ਬੀਤੀ ਦੇਰ ਰਾਤ ਤੱਕ ਉਨ੍ਹਾਂ ਪਾਣੀ ਤੋਂ ਪ੍ਰਭਾਵਿਤ ਦਰਿਆ ਨਾਲ ਲਗਦੇ ਸਾਰੇ ਪਿੰਡਾਂ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਉਹ ਬੰਨ੍ਹ ਤੋਂ ਪਾਰਲੇ ਇਲਾਕੇ ਵਿਚ ਵੀ ਗਏ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਮੁਸ਼ਕਲ ਘੜੀ ਵਿਚ ਉਨ੍ਹਾਂ ਦੇ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਨੂੰ ਕੋਈ ਵੀ ਕਠਿਨਾਈ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਵੇਲੇ ਉਨ੍ਹਾਂ ਦੀ ਪਹਿਲ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਪ੍ਰਭਾਵਿਤ ਇਲਾਕਿਆਂ ਦੇ ਲੋਕਾਂ ਲਈ ਪਸ਼ੂਆਂ ਦੇ ਚਾਰੇ, ਸਿਹਤ ਸਹੂਲਤਾਂ, ਦਵਾਈਆਂ, ਲਾਈਫ ਜੈਕੇਟਾਂ ਆਦਿ ਦੇ ਫੌਰੀ ਪ੍ਰਬੰਧ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਸਹਾਇਤਾ ਲਈ ਸਰਕਾਰ ਨਾਲ ਗੱਲਬਾਤ ਕਰਨਗੇ ਅਤੇ ਹੋਏ ਨੁਕਸਾਨ ਦੀ ਪੂਰਤੀ ਕਰਵਾਉਣਗੇ। ਉਨ੍ਹਾਂ ਇਹ ਵੀ ਕਿਹਾ ਕਿ ਹਰੀਕੇ ਹੈ¤ਡ ਵਰਕਸ ਤੋਂ ਪਾਣੀ ਰਿਲੀਜ਼ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦ ਹੀ ਹਾਲਾਤ ਕਾਬੂ ਵਿਚ ਆ ਜਾਣਗੇ।  ਸ. ਚੀਮਾ ਨੇ ਕਿਹਾ ਕਿ ਉਨ੍ਹਾਂ ਹਾਲਾਤ ’ਤੇ ਲਗਾਤਾਰ ਨਜ਼ਰ ਰੱਖੀ ਹੋਈ ਹੈ ਅਤੇ ਡਰੇਨੇਜ ਵਿਭਾਗ ਕੋਲੋਂ ਹਰ ਪਲ ਦੀ ਰਿਪੋਰਟ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਾਣੀ ਦਾ ਪੱਧਰ ਘਟਣ ਉਪਰੰਤ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਮੁਆਵਜ਼ਾ ਦਿਵਾਇਆ ਜਾਵੇਗਾ। ਕਰਮੂਵਾਲਾ ਪੱਤਣ ਨਜ਼ਦੀਕ ਐਡਵਾਂਸ ਧੁੱਸੀ ਬੰਨ੍ਹ ਬਣਾਉਣ ਸਬੰਧੀ ਉਨ੍ਹਾਂ ਕਿਹਾ ਕਿ ਜਲਦੀ ਹੀ ਇਸ ਸਬੰਧੀ ਪ੍ਰਪੋਜ਼ਲ ਸਰਕਾਰ ਨੂੰ ਭੇਜ ਕੇ ਕੰਮ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਮੰਡ ਖੇਤਰ ਦੇ ਲੋਕਾਂ ਦੀ ਮੁਸ਼ਕਲ ਨੂੰ ਦੇਖਦਿਆਂ ਜਲਦ ਹੀ ਮੋਟਰ ਬੋਟ ਮੁਹੱਈਆ ਕਰਵਾਉਣ ਦਾ ਵਿਸ਼ਵਾਸ ਵੀ ਦਿਵਾਇਆ। ਇਸ ਮੌਕੇ ਐਸ. ਡੀ. ਐਮ ਡਾ. ਚਾਰੂਮਿਤਾ, ਡੀ. ਐਸ. ਪੀ ਵਰਿਆਮ ਸਿੰਘ, ਬੀ. ਡੀ. ਪੀ. ਓ ਪਰਗਟ ਸਿੰਘ, ਡਰੇਨੇਜ ਵਿਭਾਗ ਦੇ ਅਧਿਕਾਰੀ, ਦੀਪਕ ਧੀਰ ਰਾਜੂ, ਨਰਿੰਦਰ ਸਿੰਘ ਜੈਨਪੁਰ, ਵਿਨੋਦ ਕੁਮਾਰ ਗੁਪਤਾ, ਸਤਿੰਦਰ ਸਿੰਘ ਚੀਮਾ, ਸੰਜੀਵ ਮਰਵਾਹਾ, ਡਿੰਪਲ ਟੰਡਨ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਅਤੇ ਹੋਰ ਸ਼ਖਸੀਅਤਾ ਹਾਜ਼ਰ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *