ਹਰਭਜਨ ਸਿੰਘ ਡੰਗ ਦੀ ਅਗਵਾਈ ਹੇਠ ਅਕਾਲੀ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨਾਲ ਕੀਤੀ  ਵਿਸ਼ੇਸ਼ ਮੁਲਾਕਾਤ

ਸ਼੍ਰੋਮਣੀ ਕਮੇਟੀ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੂਰੀ ਤਰ•ਾਂ ਵਚਨਬੱਧ-ਪ੍ਰੋ. ਕਿਰਪਾਲ ਸਿੰਘ ਬਡੂੰਗਰ

ਲੁਧਿਆਣਾ (ਪ੍ਰੀਤੀ ਸ਼ਰਮਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਿੱਥੇ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਪੂਰੀ ਤਰ•ਾਂ ਵਚਨਬੱਧ ਹੈ, ਉਥੇ ਨਾਲ ਹੀ ਵਿੱਦਿਆ ਦੇ ਸਤਰ ਨੂੰ ਹੋਰ ਉ¤ਚਾ ਚੁੱਕਣ ਤੇ ਸੰਗਤਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਉਪਲੱਬਧ ਕਰਵਾਉਣ ਲਈ ਵੀ ਯੋਗ ਉਪਰਾਲੇ ਕਰ ਰਹੀ ਹੈ। ਅੱਜ ਗੁਰੂ ਨਾਨਕ ਦੇਵ ਇੰਜੀ: ਕਾਲਜ ਲੁਧਿਆਣਾ ਵਿੱਖੇ ਜਿਲ•ਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਸ.ਹਰਭਜਨ ਸਿੰਘ ਡੰਗ ਦੀ ਅਗਵਾਈ ਹੇਠ ਪੁੱਜੇ ਸੀਨੀਅਰ ਅਕਾਲੀ ਆਗੂਆਂ ਦੇ ਵਫ਼ਦ ਨਾਲ ਮਿਲਣੀ ਕਰਨ ਉਪਰੰਤ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਸਮੂਹ ਆਗੂਆਂ ਤੇ ਵਰਕਰਾਂ ਨੂੰ ਜੋਰਦਾਰ ਸੱਦਾ ਦਿੰਦਿਆ ਹੋਇਆ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈ ਜਾ ਰਹੀ ਧਰਮ ਪ੍ਰਚਾਰ ਦੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਅਤੇ  ਆਰੰਭੇ ਹੋਏ ਸਮਾਜਿਕ ਕਾਰਜਾਂ ਵਿੱਚ ਉਹ ਵੱਧ ਚੜ• ਕੇ ਆਪਣਾ ਸਹਿਯੋਗ ਦੇਣ ਤਾਂ ਕਿ ਮੌਜੂਦਾ ਸਮੇ ਦੀ ਨੌਜਵਾਨ ਪੀੜ•ੀ ਤੇ ਬੱਚਿਆਂ ਨੂੰ ਆਪਣੇ ਧਰਮ ਤੇ ਵਿਰਸੇ ਨਾਲ ਜੋੜਿਆ ਜਾ ਸਕੇ। ਇਸ ਦੋਰਾਨ ਸ. ਹਰਭਜਨ ਸਿੰਘ ਡੰਗ ਪ੍ਰਧਾਨ ਜਿਲ•ਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਜੋਰਦਾਰ ਸ਼ਬਦਾ ਵਿੱਚ ਸ਼ਲਾਘਾ ਕਰਦਿਆ ਕਿਹਾ ਕਿ ਉਹਨਾਂ ਦੀ ਯੋਗ ਅਗਵਾਈ ਹੇਠ ਜੋ ਸ਼੍ਰੋਮਣੀ ਕਮੇਟੀ ਅੰਦਰ ਵੱਡੇ ਪੱਧਰ ਤੇ ਪ੍ਰਸ਼ਾਨਿਕ ਸੁਧਾਰ ਹੋ ਰਹੇ ਹਨ ਉਹ ਆਪਣੇ ਆਪ ਵਿੱਚ ਇੱਕ ਮਿਸਾਲੀ ਕਾਰਜ ਹਨ, ਖਾਸ ਕਰਕੇ ਉਹਨਾਂ ਵੱਲੋ ਚਲਾਈ ਜਾ ਰਹੀ ਧਰਮ ਪ੍ਰਚਾਰ ਦੀ ਮੁਹਿੰਮ ਸਮੁੱਚੀ ਕੌਮ ਦੇ ਲਈ ਇੱਕ ਪ੍ਰੇਰਣਾ ਦਾ ਸਰੋਤ ਬਣੇਗੀ । ਉਹਨਾਂ ਨੇ ਪ੍ਰੋ.ਕਿਰਪਾਲ ਸਿੰਘ ਬਡੂੰਗਰ ਨੂੰ ਭਰੋਸਾ ਦਿੰਦਿਆ ਹੋਇਆ ਕਿਹਾ ਕਿ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਸਮੂਹ ਅਹੁੱਦੇਦਾਰ ਤੇ ਵਰਕਰ ਸ਼੍ਰੋਮਣੀ ਕਮੇਟੀ ਵੱਲੋਂ ਆਰੰਭੇ ਗਏ ਸਮਾਜਿਕ ਕਾਰਜਾਂ ਅਤੇ ਧਰਮ ਪ੍ਰਚਾਰ ਦੀ ਮੁਹਿੰਮ ਨੂੰ ਹੋਰ ਪ੍ਰਚੰਡ ਕਰਨ ਵਿੱਚ ਆਪਣਾ ਨਿੱਘਾ ਸਹਿਯੋਗ ਦੇਣਗੇ । ਇਸ ਸਮੇ ਉਹਨਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਸ. ਮਹੇਸ਼ ਇੰਦਰ ਸਿੰਘ ਗਰੇਵਾਲ, ਸ਼੍ਰੋਮਣੀ ਕਮੇਟੀ ਦੇ ਜਨ: ਸਕੱਤਰ  ਭਾਈ ਅਮਰਜੀਤ ਸਿੰਘ ਚਾਵਲਾ, ਸ. ਰੂਪ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ, ਸ. ਚਰਨ ਸਿੰਘ ਆਲਮਗੀਰ, ਸ. ਰਘਬੀਰ ਸਿੰਘ ਸਹਾਰਨਮਾਜਰਾ ਮੈਂਬਰ ਸ਼੍ਰੋਮਣੀ ਕਮੇਟੀ, ਜੱਥੇਦਾਰ ਗੁਰਮੇਲ ਸਿੰਘ ਸੰਗੋਵਾਲ, ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਿੰਦਰ ਸਿੰਘ ਚੋਹਾਨ, ਸ. ਗੁਰਿੰਦਰ ਪਾਲ ਸਿੰਘ ਪੱਪੂ ਤੇ ਸੁਰਜੀਤ ਸਿੰਘ ਅਰੌੜਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।

Geef een reactie

Het e-mailadres wordt niet gepubliceerd. Vereiste velden zijn gemarkeerd met *