ਕੈਪਟਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਬੇਹੱਦ ਗੰਭੀਰ-ਸੁਨੀਲ ਜਾਖੜਕੈਪਟਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਬੇਹੱਦ ਗੰਭੀਰ-ਸੁਨੀਲ ਜਾਖੜ

*ਹੜ੍ਹਾਂ ਨਾਲ ਪ੍ਰਭਾਵਿਤ ਮੰਡ ਇਲਾਕੇ ਦੀਆਂ ਸਮੱਸਿਆਵਾਂ ਦਾ ਕੀਤਾ ਜਾਵੇਗਾ ਸਥਾਈ ਹੱਲ

*ਟੀ. ਹੱਕ ਕਮੇਟੀ ਕਿਸਾਨਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋਵੇਗੀ

*ਕਿਸਾਨੀ ਕਰਜ਼ੇ ਦੇ ਮੁੱਦੇ ’ਤੇ ਵਿਰੋਧੀ ਪਾਰਟੀਆਂ ਵੱਲੋਂ ਕੀਤੀ ਜਾ ਰਹੀ ਸਿਆਸਤ ਦੀ ਕੀਤੀ ਨਿਖੇਧੀ

*ਸੁਲਤਾਨਪੁਰ ਲੋਧੀ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਲਿਆ ਜਾਇਜ਼ਾ

ਕਪੂਰਥਲਾ/ਸੁਲਤਾਨਪੁਰ ਲੋਧੀ, 17 ਅਗਸਤ :ਇੰਦਰਜੀਤ ਸਿੰਘ  ਕੈਪਟਨ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਬੇਹੱਦ ਗੰਭੀਰ ਹੈ ਅਤੇ ਹਰੇਕ ਸਾਲ ਬਰਸਾਤ ਦੇ ਮੌਸਮ ਵਿਚ ਹੜ੍ਹਾਂ ਨਾਲ ਪ੍ਰਭਾਵਿਤ ਹੁੰਦੇ ਮੰਡ ਇਲਾਕੇ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਅੱਜ ਸੁਲਤਾਨਪੁਰ ਹਲਕੇ ਦੇ ਹੜ੍ਹਾਂ ਤੋਂ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲੈਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਤਿੰਨ ਵਿਧਾਇਕਾਂ ਸ. ਨਵਤੇਜ ਸਿੰਘ ਚੀਮਾ, ਸ. ਰਮਨਜੀਤ ਸਿੰਘ ਸਿੱਕੀ, ਸ. ਸੁਖਪਾਲ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਹੰਮਦ ਤਇਅਬ ਸਮੇਤ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਪੁੱਜੇ ਸ੍ਰੀ ਜਾਖੜ ਨੇ ਕਿਹਾ ਕਿ ਇਸ ਇਲਾਕੇ ਦੇ ਹਾਲਾਤ, ਲੋਕਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਸਬੰਧੀ ਉਹ ਜਲਦ ਹੀ ਮੁੱਖ ਮੰਤਰੀ ਨੂੰ ਵਿਸਥਾਰਤ ਰਿਪੋਰਟ ਸੌਂਪਣਗੇ ਤਾਂ ਜੋ ਇਥੋਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪੱਕਾ ਇਲਾਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਇਸ ਇਲਾਕੇ ਵਿਚ ਫ਼ਸਲਾਂ ਦੇ ਹੋਏ ਨੁਕਸਾਨ ਦੀ ਪੂਰੇ ਪਾਰਦਰਸ਼ੀ ਢੰਗ ਨਾਲ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜ਼ਾ ਦਿਵਾਉਣ ਦੀ ਅਪੀਲ ਕਰਨਗੇ। ਉਨ੍ਹਾਂ ਕਿਹਾ ਕਿ ਇਸ ਦੌਰਾਨ ਇਹ ਪੂਰਾ ਧਿਆਨ ਰੱਖਿਆ ਜਾਵੇਗਾ ਕਿ ਸਹੀ ਲੋਕਾਂ ਨੂੰ ਹੀ ਉਨ੍ਹਾਂ ਦਾ ਹੱਕ ਮਿਲੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਡਾ. ਟੀ ਹੱਕ ਦੀ ਅਗਵਾਈ ਵਾਲੀ ਕਮੇਟੀ ਕਿਸਾਨਾਂ ਲਈ ਬੇਹੱਦ ਲਾਹੇਵੰਦ ਸਾਬਿਤ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀ ਬਿਹਤਰੀ ਲਈ ਬੇਹੱਦ ਗੰਭੀਰ ਹਨ।  ਸ੍ਰੀ ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰ ਬਣਦਿਆਂ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ ਅਤੇ ਹੋਰਨਾਂ ਸਰਕਾਰਾਂ ਵਾਂਗ ਚੋਣਾਂ ਆਉਣ ਦੀ ਉਡੀਕ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਕਰਜ਼ ਮੁਆਫ਼ੀ ਦਾ ਇਤਿਹਾਸਕ ਫ਼ੈਸਲਾ ਲਿਆ ਹੈ, ਜਿਸ ਨੂੰ ਦੇਖਦਿਆਂ ਬਾਕੀ ਸੂਬਿਆਂ ਜਿਵੇਂ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਆਦਿ ਨੇ ਵੀ ਅਜਿਹੇ ਫ਼ੈਸਲੇ ਲਏ ਹਨ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਕਿਸੇ ਵੀ ਤਰ੍ਹਾਂ ਦੀ ਕਮਜ਼ੋਰੀ ਜ਼ਾਹਰ ਨਾ ਕਰਨ ਅਤੇ ਤਕੜੇ ਹੋ ਕੇ ਰਹਿਣ ਅਤੇ ਸਰਕਾਰ ’ਤੇ ਵਿਸ਼ਵਾਸ ਰੱਖਣ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਦੋ-ਦੋ ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਉਨ੍ਹਾਂ ਦੀ ਉਮੀਦ ਬੰਨ੍ਹਣ ਲਈ ਹਾਲੇ ਇਕ ਸ਼ੁਰੂਆਤ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਨੇ ਆਉਂਦਿਆਂ ਹੀ ਮੁਆਵਜ਼ੇ ਦੀ ਰਕਮ 8 ਹਜ਼ਾਰ ਤੋਂ ਵਧਾ ਕੇ 12 ਹਜ਼ਾਰ ਰੁਪਏ ਪ੍ਰਤੀ ਏਕੜ ਕੀਤੀ ਹੈ। ਉਨ੍ਹਾਂ ਸਾਬਕਾ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੱਲੋਂ ਕਿਸਾਨਾਂ ਦੀ 2 ਲੱਖ ਰੁਪਏ ਦੀ ਕਰਜ਼ ਮੁਆਫ਼ੀ ਸਬੰਧੀ ਉਠਾਏ ਸਵਾਲਾਂ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਜਿਨ੍ਹਾਂ ਦੇ ਸੱਤ ਤਾਰਾ ਹੋਟਲ ਦਾ ਇਕ ਦਿਨ ਦਾ ਕਿਰਾਇਆ 5 ਲੱਖ ਰੁਪਏ ਹੈ, ਉਨ੍ਹਾਂ ਨੇ ਕਿਸਾਨਾਂ ਦੀ 2 ਲੱਖ ਰੁਪਏ ਦੀ ਕਰਜ਼ਾ ਮੁਆਫ਼ੀ ਨਾਲ ਕੀ ਲੈਣਾ-ਦੇਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕਿਸਾਨਾਂ ਦੀ ਇੰਨੀ ਹੀ ਚਿੰਤਾ ਹੈ ਤਾਂ ਉਹ ਆਪਣੀ ਕੇਂਦਰ ਦੀ ਭਾਈਵਾਲ ਸਰਕਾਰ ਕੋਲ ਇਹ ਮੁੱਦਾ ਕਿਉਂ ਨਹੀਂ ਉਠਾਉਂਦੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਚਾਹੀਦਾ ਹੈ ਕਿ ਉਹ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਘਟਣ ਕਾਰਨ ਬਚਾਇਆ ਗਿਆ 9 ਲੱਖ ਕਰੋੜ ਰੁਪਿਆ ਦੇਸ਼ ਦੇ ਕਿਸਾਨਾਂ ਦੀ ਭਲਾਈ ’ਤੇ ਖ਼ਰਚ ਕਰਨ। ਉਨ੍ਹਾਂ ਕਿਸਾਨਾਂ ਦੇ ਮੌਜੂਦਾ ਹਾਲਾਤ ਲਈ ਪੁਰਾਣੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।  ਕੀਟਨਾਸ਼ਕਾਂ ਦੇ ਸੈਂਪਲ ਫੇਲ੍ਹ ਹੋਣ ਸਬੰਧੀ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿਚ ਸ੍ਰੀ ਜਾਖੜ ਨੇ ਕਿਹਾ ਕਿ ਗਲਤ ਬੀਜ ਅਤੇ ਨਕਲੀ ਕੀਟਨਾਸ਼ਕ ਪੁਰਾਣੀ ਸਰਕਾਰ ਦਾ ਹੀ ਫ਼ੈਲਾਇਆ ਹੋਇਆ ਕੋਹੜ ਹੈ, ਜਿਸ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਮੌਜੂਦਾ ਸਰਕਾਰ ਪੂਰੀ ਸਖ਼ਤੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਕੀਟਨਾਸ਼ਕਾਂ ਦੇ ਫੇਲ੍ਹ ਹੋਏ ਸੈਂਪਲਾਂ ਦੇ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਹੋਈ, ਜਦਕਿ ਮੌਜੂਦਾ ਸਰਕਾਰ ਅਜਿਹਾ ਕੰਮ ਕਰਨ ਵਾਲਿਆਂ ਨੂੰ ਬਿਲਕੁਲ ਨਹੀਂ ਬਖਸ਼ੇਗੀ। ਆਮ ਆਦਮੀ ਪਾਰਟੀ ’ਤੇ ਵੀ ਨਿਸ਼ਾਨਾ ਕੱਸਦਿਆਂ ਉਨ੍ਹਾਂ ਕਿਹਾ ਕਿ ਜਿਨ੍ਹਾਂ ਨੂੰ ਪੰਜਾਬ ਦੀ ਜਨਤਾ ਨੇ ਨਕਾਰ ਦਿੱਤਾ ਹੈ, ਉਹ ਹੁਣ ਕੈਪਟਨ ਸਰਕਾਰ ਦੇ ਫ਼ੈਸਲਿਆਂ ’ਤੇ ਸਿਆਸਤ ਕਰ ਰਹੇ ਹਨ।  ਇਸ ਦੌਰਾਨ ਸ੍ਰੀ ਜਾਖੜ ਨੇ ਸੁਲਤਾਨਪੁਰ ਲੋਧੀ ਹਲਕੇ ਦੇ ਦਰਿਆ ਨਾਲ ਲੱਗਦੇ ਪਾਣੀ ਤੋਂ ਪ੍ਰਭਾਵਿਤ ਬਾਘੂਆਣਾ, ਸ਼ੇਰਪੁਰ ਡੋਗਰਾਂ, ਪੱਸਣ ਕਦੀਮ, ਸਾਂਗਰਾ ਅਤੇ ਹੋਰਨਾਂ ਇਲਾਕਿਆਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਕਪੂਰਥਲਾ ਪਹੁੰਚਣ ’ਤੇ ਸਥਾਨਕ ਸਿਵਲ ਰੈਸਟ ਹਾਊਸ ਵਿਖੇ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਵਰਕਰਾਂ ਨੂੰ ਤਕੜੇ ਹੋ ਕੇ ਸੂਬੇ ਦੀ ਬਿਹਤਰੀ ਲਈ ਕੰਮ ਕਰਨ ਲਈ ਕਿਹਾ। ਇਸ ਮੌਕੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਜੋਗਿੰਦਰ ਸਿੰਘ ਮਾਨ, ਅਮਰਪ੍ਰੀਤ ਸਿੰਘ ਲਾਲੀ, ਹਰਜੀਤ ਸਿੰਘ ਪਰਮਾਰ, ਮਨਜੀਤ ਸਿੰਘ ਨਿੱਝਰ, ਪ੍ਰੋ. ਚਰਨ ਸਿੰਘ, ਨਗਰ ਕੌਂਸਲ ਪ੍ਰਧਾਨ ਅੰਮ੍ਰਿਤਪਾਲ ਕੌਰ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ , ਬਲਾਕ ਪ੍ਰਧਾਨ ਕਾਂਗਰਸ ਆਸਾ ਸਿੰਘ ਵਿਰਕ, ਯਾਦਵਿੰਦਰ ਸਿੰਘ ਘੁੰਮਣ, ਬੱਬੂ ਖੈੜਾ,ਰਵੀ ਕੁਮਾਰ, ਬਲਜਿੰਦਰ ਸਿੰਘ, ਕਰਨਵੀਰ ਸਿੰਘ ਕੇਬੀ, ਪ੍ਰੋ ਚਰਨ ਸਿੰਘ, ਤਰਲੋਕ ਸਿੰਘ ਬੂਹ ਆਦਿ ਮੌਜੂਦ ਸਨ।

Geef een reactie

Het e-mailadres wordt niet gepubliceerd. Vereiste velden zijn gemarkeerd met *